ਕਥਾਵਾਚਕ ਅਤੇ ਪ੍ਰਚਾਰਕ ਗਿਆਨੀ ਨਿਰਮਲ ਸਿੰਘ ਭੌਰ ਨਹੀਂ ਰਹੇ

ਪੰਜਾਬ

ਕਪੂਰਥਲਾ, 19 ਅਕਤੂਬਰ, ਦੇਸ਼ ਕਲਿਕ ਬਿਊਰੋ :

ਪ੍ਰਸਿੱਧ ਕਥਾਵਾਚਕ ਅਤੇ ਪ੍ਰਚਾਰਕ ਗਿਆਨੀ ਨਿਰਮਲ ਸਿੰਘ ਭੌਰ ਦੀ ਸਿਹਤ ਵਿਗੜਨ ਕਾਰਨ ਅਮਰੀਕਾ ਵਿੱਚ ਇਲਾਜ ਦੌਰਾਨ ਅਕਾਲ ਚਲਾਣਾ ਕਰ ਗਏ। ਨਿਰਮਲ ਸਿੰਘ ਭੌਰ ਨੇ ਯੂਬਾ ਸਿਟੀ, ਕੈਲੀਫੋਰਨੀਆ ਵਿੱਚ ਆਖਰੀ ਸਾਹ ਲਿਆ। ਉਨ੍ਹਾਂ ਦੀ ਯਾਦ ਵਿੱਚ 20 ਤੋਂ 26 ਅਕਤੂਬਰ ਤੱਕ ਪਿੰਡ ਭੋਰ, ਕਪੂਰਥਲਾ ਵਿੱਚ ਸਹਿਜ ਪਾਠ ਕਰਵਾਇਆ ਜਾਵੇਗਾ। ਨਿਰਮਲ ਸਿੰਘ ਭੌਰ ਦੀ ਮੌਤ ਕਾਰਨ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ।ਉਨ੍ਹਾਂ ਦੇ ਵੱਡੇ ਪੁੱਤਰ ਜਸਵਿੰਦਰ ਸਿੰਘ ਭੌਰ ਨੇ ਦੱਸਿਆ ਕਿ ਢਾਈ ਮਹੀਨੇ ਪਹਿਲਾਂ ਉਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੇ ਸੱਦੇ ‘ਤੇ ਅਮਰੀਕਾ ਵਿਖੇ ਕਰਵਾਏ ਗਏ ਅਖੰਡ ਪਾਠ ਦੇ ਭੋਗ ਉਪਰੰਤ ਕਰਵਾਏ ਗਏ ਕੀਰਤਨ ਲਈ ਆਪਣੇ ਜਥੇ ਨਾਲ ਗਏ ਸਨ। 15 ਅਕਤੂਬਰ ਦੀ ਰਾਤ ਨੂੰ ਜਦੋਂ ਉਨ੍ਹਾਂ ਦੀ ਸਿਹਤ ਵਿਗੜ ਗਈ ਤਾਂ ਉਨ੍ਹਾਂ ਨੂੰ ਯੂਬਾ ਸਿਟੀ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਪਰ ਡਾਕਟਰਾਂ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਉਸ ਨੂੰ ਬਚਾਇਆ ਨਹੀਂ ਜਾ ਸਕਿਆ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।