ਅੰਮ੍ਰਿਤਸਰ, 19 ਅਕਤੂਬਰ, ਦੇਸ਼ ਕਲਿਕ ਬਿਊਰੋ :
ਅੰਮ੍ਰਿਤਸਰ ਦੇ ਬਾਨੀ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ‘ਤੇ ਹਰਿਮੰਦਰ ਸਾਹਿਬ ਵਿਖੇ ਇਕ ਸ਼ਰਧਾਲੂ ਨੇ ਆਤਮਹੱਤਿਆ ਦੀ ਕੋਸ਼ਿਸ਼ ਕੀਤੀ।ਬਜ਼ੁਰਗ ਨੇ ਸਰੋਵਰ ਵਿੱਚ ਛਾਲ ਮਾਰ ਦਿੱਤੀ। ਜਿਸ ਨੂੰ ਟਾਸਕ ਫੋਰਸ ਅਤੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੇ ਮੁਸਤੈਦੀ ਦਿਖਾਉਂਦੇ ਹੋਏ ਬਚਾਇਆ। ਫਿਲਹਾਲ ਬਜ਼ੁਰਗ ਵਿਅਕਤੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਲੱਖਾਂ ਸੰਗਤਾਂ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਪੁੱਜੀਆਂ। ਉੱਥੇ ਅਚਾਨਕ ਉਸ ਸਮੇਂ ਹਫੜਾ-ਦਫੜੀ ਦਾ ਮਾਹੌਲ ਬਣ ਗਿਆ ਜਦੋਂ ਇੱਕ ਬਜ਼ੁਰਗ ਵਿਅਕਤੀ ਨੇ ਸਰੋਵਰ ਵਿੱਚ ਛਾਲ ਮਾਰ ਦਿੱਤੀ। ਬਜ਼ੁਰਗ ਨੇ ਖ਼ੁਦਕੁਸ਼ੀ ਦੇ ਵਿਚਾਰ ਨਾਲ ਛਾਲ ਮਾਰ ਦਿੱਤੀ। ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮਾਂ ਅਤੇ ਟਾਸਕ ਫੋਰਸ ਟੀਮ ਨੇ ਮਿਲ ਕੇ ਮੁਸਤੈਦੀ ਦਿਖਾਉਂਦੇ ਹੋਏ ਉਸ ਨੂੰ ਉਸੇ ਸਮੇਂ ਸਰੋਵਰ ਵਿੱਚੋਂ ਬਾਹਰ ਕੱਢ ਲਿਆ।ਜਿਸ ਤੋਂ ਬਾਅਦ ਬਜ਼ੁਰਗ ਨੂੰ ਮੁੱਢਲੀ ਸਹਾਇਤਾ ਦੇ ਕੇ ਹੋਸ਼ ‘ਚ ਲਿਆਂਦਾ ਗਿਆ, ਫਿਰ ਪੁਲਸ ਪ੍ਰਸ਼ਾਸਨ ਦੇ ਹਵਾਲੇ ਕਰ ਦਿੱਤਾ ਗਿਆ। ਪੁਲਸ ਪ੍ਰਸ਼ਾਸਨ ਨੇ ਐਂਬੂਲੈਂਸ ਬੁਲਾ ਕੇ ਉਸ ਨੂੰ ਇਲਾਜ ਲਈ ਹਸਪਤਾਲ ਭੇਜਿਆ। ਜਿੱਥੇ ਉਹ ਅਜੇ ਜ਼ੇਰੇ ਇਲਾਜ ਹੈ।