ਚੰਡੀਗੜ੍ਹ: 20 ਅਕਤੂਬਰ, ਦੇਸ਼ ਕਲਿੱਕ ਬਿਓਰੋ
ਪੰਜਾਬ 3ਚ ਸਵੇਰ ਸ਼ਾਮ ਠੰਢ ਵੱਧਣ ਲੱਗੀ ਹੈ ਅਤੇ ਮੌਸਮ ਵਿੱਚ ਹੌਲੀ ਹੌਲੀ ਬਦਲਾਅ ਵੇਖਣ ਨੂੰ ਮਿਲ ਰਿਹਾ ਹੈ। ਇਸ ਦੇ ਨਾਲ ਹੀ ਉੱਤਰ ਪੂਰਬੀ ਮਾਨਸੂਨ ਸਰਗਰਮ ਹੋ ਗਿਆ ਹੈ। ਇੱਕ ਪਾਸੇ ਦੱਖਣੀ ਭਾਰਤ ਦੇ ਰਾਜਾਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ ਅਤੇ ਤੂਫ਼ਾਨੀ ਹਵਾਵਾਂ ਚੱਲ ਰਹੀਆਂ ਹਨ। ਇਸ ਦੇ ਨਾਲ ਹੀ ਉੱਤਰੀ ਭਾਰਤ ਵਿੱਚ ਠੰਡ ਦੀ ਤੀਬਰਤਾ ਵਧਣ ਲੱਗੀ ਹੈ। ਅੱਜ ਵੀ ਮੌਸਮ ਵਿਭਾਗ ਨੇ 7 ਰਾਜਾਂ ਵਿੱਚ ਭਾਰੀ ਮੀਂਹ ਦਾ ਅਲਰਟ ਦਿੱਤਾ ਹੈ। ਮੌਸਮ ਵਿਭਾਗ ਅਨੁਸਾਰ ਅਗਲੇ ਕੁਝ ਦਿਨਾਂ ਤੱਕ ਉੱਤਰ ਪ੍ਰਦੇਸ਼, ਹਰਿਆਣਾ, ਪੰਜਾਬ, ਚੰਡੀਗੜ੍ਹ, ਗੁਜਰਾਤ, ਰਾਜਸਥਾਨ, ਉੱਤਰਾਖੰਡ ਵਿੱਚ ਮੌਸਮ ਖੁਸ਼ਕ ਰਹੇਗਾ, ਪਰ ਉੱਤਰਾਖੰਡ ਅਤੇ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। 21 ਅਕਤੂਬਰ ਤੋਂ ਪੱਛਮੀ ਗੜਬੜੀ ਸਰਗਰਮ ਹੋ ਜਾਵੇਗੀ, ਜਿਸ ਕਾਰਨ ਉੱਤਰ-ਪੱਛਮੀ ਭਾਰਤ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੁੰਬਈ ‘ਚ ਅੱਜ ਅਤੇ ਕੱਲ੍ਹ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।