ਜ਼ਿਲ੍ਹੇ ‘ਚ ਚੱਲ ਰਹੀ ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ਦਾ ਆਈ.ਏ.ਐਸ ਅਧਿਕਾਰੀ ਵਿਵੇਕ ਪ੍ਰਤਾਪ ਸਿੰਘ ਨੇ ਲਿਆ ਜਾਇਜ਼ਾ

ਪੰਜਾਬ

ਵਿਵੇਕ ਪ੍ਰਤਾਪ ਸਿੰਘ ਨੇ ਮੈਰਾਥਨ ਮੀਟਿੰਗ ਦੌਰਾਨ ਹਰੇਕ ਮੰਡੀ ਦੇ ਖ਼ਰੀਦ ਪ੍ਰਬੰਧਾਂ ਦੀ ਬਾਰੀਕੀ ਨਾਲ ਕੀਤੀ ਸਮੀਖਿਆ
-ਕਿਸਾਨਾਂ ਨੂੰ ਮੰਡੀਆਂ ‘ਚ ਕੋਈ ਮੁਸ਼ਕਲ ਪੇਸ਼ ਨਾ ਆਉਣ ਦਿੱਤੀ ਜਾਵੇ : ਵਿਵੇਕ ਪ੍ਰਤਾਪ ਸਿੰਘ
– ਖਰੀਦ ਏਜੰਸੀਆਂ ਨੂੰ ਲਿਫਟਿੰਗ ਲਈ ਮਿੱਥਿਆ ਰੋਜ਼ਾਨਾ ਦਾ ਟੀਚਾ ਪੂਰਾ ਕਰਨ ਦੀ ਹਦਾਇਤ
ਪਟਿਆਲਾ, 20 ਅਕਤੂਬਰ: ਦੇਸ਼ ਕਲਿੱਕ ਬਿਓਰੋ
ਪਟਿਆਲਾ ਜ਼ਿਲ੍ਹੇ ਵਿੱਚ ਝੋਨੇ ਦੀ ਚੱਲ ਰਹੀ ਖ਼ਰੀਦ ਅਤੇ ਲਿਫ਼ਟਿੰਗ ਦਾ ਪਟਿਆਲਾ ਜ਼ਿਲ੍ਹੇ ਦੇ ਇੰਚਾਰਜ ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਵੇਕ ਪ੍ਰਤਾਪ ਸਿੰਘ ਨੇ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐਸ.ਐਸ.ਪੀ. ਡਾ. ਨਾਨਕ ਸਿੰਘ, ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਅਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨਾਲ ਬੈਠਕ ਦੌਰਾਨ ਉਨ੍ਹਾਂ ਜ਼ਿਲ੍ਹੇ ਦੀ ਹਰੇਕ ਮੰਡੀ ‘ਚ ਚੱਲ ਰਹੇ ਖ਼ਰੀਦ ਪ੍ਰਬੰਧਾਂ ਅਤੇ ਲਿਫ਼ਟਿੰਗ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਅਤੇ ਸਬੰਧਤ ਅਧਿਕਾਰੀਆਂ ਨੂੰ ਮੌਕੇ ‘ਤੇ ਹੀ ਨਿਰਦੇਸ਼ ਜਾਰੀ ਕੀਤੇ।
ਵਿਵੇਕ ਪ੍ਰਤਾਪ ਸਿੰਘ ਨੇ ਕਿਹਾ ਕਿ ਸੂਬੇ ‘ਚ ਚੱਲ ਰਹੀ ਝੋਨੇ ਦੀ ਖ਼ਰੀਦ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਖ਼ੁਦ ਮੋਨੀਟਰਿੰਗ ਕਰਕੇ ਰੋਜ਼ਾਨਾ ਜ਼ਿਲ੍ਹੇ ਵਾਰ ਰਿਪੋਰਟ ਲਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਥੇ ਸਭ ਤੋਂ ਜ਼ਰੂਰੀ ਇਹ ਹੈ ਕਿ ਪਿਛਲੇ ਛੇ ਮਹੀਨਿਆਂ ਦੌਰਾਨ ਕਿਸਾਨਾਂ ਵੱਲੋਂ ਮਿਹਨਤ ਨਾਲ ਪਾਲੀ ਫ਼ਸਲ ਨੂੰ ਵੇਚਣ ਸਮੇਂ ਕਿਸਾਨ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਸਮੂਹ ਸਬੰਧਤ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਮੰਡੀ ‘ਚ ਆਪਣੀ ਜਿਣਸ ਲੈਕੇ ਆਏ ਕਿਸਾਨ ਨੂੰ ਕੋਈ ਮੁਸ਼ਕਲ ਨਾ ਆਵੇ ਤੇ ਖ਼ਰੀਦ ਨੂੰ ਤੁਰੰਤ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਪੂਰੀ ਸਮਰੱਥਾ ਨਾਲ ਕੰਮ ਕਰਨ ਦੀ ਹਦਾਇਤ ਕੀਤੀ।
ਪਟਿਆਲਾ ਜ਼ਿਲ੍ਹੇ ਦੇ ਪ੍ਰਭਾਰੀ ਵਿਵੇਕ ਪ੍ਰਤਾਪ ਸਿੰਘ ਨੇ ਐਫ.ਸੀ.ਆਈ., ਪਨਗ੍ਰੇਨ, ਮਾਰਕਫ਼ੈਡ, ਪਨਸਪ ਤੇ ਵੇਅਰਹਾਊਸ ਦੇ ਜ਼ਿਲ੍ਹਾ ਮੈਨੇਜਰਾਂ ਤੋਂ ਖਰੀਦ ਤੇ ਲਿਫਟਿੰਗ ਸਬੰਧੀ ਜਾਣਕਾਰੀ ਲੈਂਦਿਆਂ ਸਖ਼ਤ ਹਦਾਇਤ ਕੀਤੀ ਕਿ ਖਰੀਦ ਕੀਤੇ ਝੋਨੇ ਦੀ ਲਿਫਟਿੰਗ ਵਿੱਚ ਹੋਰ ਤੇਜੀ ਲਿਆਂਦੀ ਜਾਵੇ। ਉਨ੍ਹਾਂ ਨੇ ਖਰੀਦ ਏਜੰਸੀਆਂ ਨੂੰ ਲਿਫਟਿੰਗ ਦਾ ਰੋਜ਼ਾਨਾ ਦਾ ਟੀਚਾ ਮਿੱਥਿਆ ਤੇ ਕਿਹਾ ਕਿ ਉਹ ਇਸ ਦਾ ਰੋਜ਼ਾਨਾ ਜਾਇਜ਼ਾ ਲੈਣਗੇ। ਉਨ੍ਹਾਂ ਐਫ.ਸੀ.ਆਈ ਦੇ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਤੁਰੰਤ ਖ਼ਰੀਦ ਸ਼ੁਰੂ ਕਰਨ ਦੀ ਹਦਾਇਤ ਵੀ ਕੀਤੀ।
ਬੈਠਕ ਮੌਕੇ ਏ.ਡੀ.ਸੀ. (ਜ)  ਇਸ਼ਾ ਸਿੰਗਲ, ਏ.ਡੀ.ਸੀ. (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ, ਏ.ਡੀ.ਸੀ. (ਪੇਂਡੂ ਵਿਕਾਸ) ਅਨੁਪ੍ਰਿਤਾ ਜੌਹਲ, ਐਸ.ਡੀ.ਐਮ ਪਟਿਆਲਾ ਮਨਜੀਤ ਕੌਰ, ਐਸ.ਡੀ.ਐਮ. ਨਾਭਾ ਇਸਮਤ ਵਿਜੈ ਸਿੰਘ, ਐਸ.ਡੀ.ਐਮ. ਸਮਾਣਾ ਤਰਸੇਮ ਚੰਦ, ਐਸ.ਡੀ.ਐਮ. ਪਾਤੜਾਂ ਅਸ਼ੋਕ ਕੁਮਾਰ, ਐਸ.ਡੀ.ਐਮ. ਰਾਜਪੁਰਾ ਅਵੀਕੇਸ਼ ਗੁਪਤਾ, ਐਸ.ਡੀ.ਐਮ. ਦੁਧਨਸਾਧਾਂ ਕ੍ਰਿਪਾਲਵੀਰ ਸਿੰਘ, ਖੁਰਾਕ ਤੇ ਸਿਵਲ ਸਪਲਾਈਜ ਦੇ ਡਿਪਟੀ ਡਾਇਰੈਕਟਰ ਤਰਵਿੰਦਰ ਸਿੰਘ ਚੋਪੜਾ, ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ ਰੂਪਪ੍ਰੀਤ ਕੌਰ, ਜ਼ਿਲ੍ਹਾ ਮੰਡੀ ਅਫ਼ਸਰ ਮਨਦੀਪ ਸਿੰਘ ਤੇ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ ਵੀ ਮੌਜੂਦ ਸਨ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।