ਜਲੰਧਰ: 20 ਅਕਤੂਬਰ, ਦੇਸ਼ ਕਲਿੱਕ ਬਿਓਰੋ
ਪੰਜਾਬ ਪੁਲਿਸ ਨੇ ਬੰਬੀਹਾ-ਕੌਸ਼ਲ ਗਰੋਹ ਦੇ ਪੰਜ ਬਦਮਾਸ਼ਾਂ ਨੂੰ ਕਾਬੂ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਇਹ ਵੱਡੀ ਕਾਮਯਾਬੀ ਹਾਸਲ ਕਰਦਿਆਂ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਬੰਬੀਹਾ-ਕੌਸ਼ਲ ਗਰੋਹ ਦੇ ਪੰਜ ਮੁੱਖ ਮੈਂਬਰਾਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ’ਚੋਂ ਨਾਜਾਇਜ਼ ਹਥਿਆਰ ਬਰਾਮਦ ਹੋਏ ਹਨ। ਪੁਲਿਸ ਨੇ ਇਨ੍ਹਾਂ ਕੋਲੋਂ 9 ਬੰਦੂਕਾਂ ਅਤੇ 15 ਕਾਰਤੂਸ ਬਰਾਮਦ ਕੀਤੇ ਹਨ।ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਫੜੇ ਗਏ ਦੋਸ਼ੀਆਂ ਨੇ ਇਹ ਹਥਿਆਰ ਮੱਧ ਪ੍ਰਦੇਸ਼ ਤੋਂ ਤਸਕਰੀ ਕੀਤੇ ਸਨ। ਪੁਲਿਸ ਅਨੁਸਾਰ ਗ੍ਰਿਫਤਾਰ ਮੁਲਜ਼ਮ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਫਿਰੌਤੀ, ਕਤਲ ਅਤੇ ਹਥਿਆਰਾਂ ਦੀ ਤਸਕਰੀ ਸਮੇਤ ਕਈ ਗੰਭੀਰ ਅਪਰਾਧਾਂ ਵਿੱਚ ਸ਼ਾਮਲ ਹਨ। ਪੁਲਿਸ ਆਪਣੀ ਤਫ਼ਤੀਸ਼ ਵਿੱਚ ਇਸ ਗਿਰੋਹ ਦੇ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਅਤੇ ਇਸ ਦੇ ਪਿੱਛੇ ਦੇ ਮਾਸਟਰਮਾਈਂਡ ਅਤੇ ਹੋਰ ਸਾਥੀਆਂ ਨੂੰ ਲੱਭਣ ਦੀ ਕੋਸ਼ਿਸ਼ ਕਰ ਰਹੀ ਹੈ। ਪੁਲਿਸ ਨੇ ਸਾਰੇ ਮੁਲਜ਼ਮਾਂ ਖ਼ਿਲਾਫ਼ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ
Published on: ਅਕਤੂਬਰ 20, 2024 4:17 ਬਾਃ ਦੁਃ