ਧੌਲਪੁਰ: 20 ਅਕਤੂਬਰ, ਦੇਸ਼ ਕਲਿੱਕ ਬਿਓਰੋ
ਰਾਜਸਥਾਨ ਦੇ ਧੌਲਪੁਰ ‘ਚ ਨੈਸ਼ਨਲ ਹਾਈਵੇ-11ਬੀ ‘ਤੇ ਇਕ ਤੇਜ਼ ਰਫਤਾਰ ਬੱਸ ਨੇ ਇਕ ਟੈਂਪੂ ਨੂੰ ਟੱਕਰ ਮਾਰ ਦਿੱਤੀ। ਹਾਦਸੇ ‘ਚ 11 ਲੋਕਾਂ ਦੀ ਮੌਤ ਹੋ ਗਈ, ਜਦਕਿ ਬੱਸ ਡਰਾਈਵਰ ਜ਼ਖਮੀ ਹੋ ਗਿਆ। ਉਸ ਨੂੰ ਧੌਲਪੁਰ ਜ਼ਿਲ੍ਹਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।ਜਾਣਕਾਰੀ ਮੁਤਾਬਕ ਸਾਰੇ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ। ਮਰਨ ਵਾਲਿਆਂ ਵਿੱਚ ਬੱਚਿਆਂ ਦੀ ਗਿਣਤੀ 8 ਦੱਸੀ ਜਾ ਰਹੀ ਹੈ।ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਸਾਰੀਆਂ ਲਾਸ਼ਾਂ ਨੂੰ ਬਾਰੀ ਹਸਪਤਾਲ ਦੇ ਮੁਰਦਾਘਰ ‘ਚ ਰਖਵਾਇਆ। ਇਹ ਹਾਦਸਾ ਸ਼ਨੀਵਾਰ ਰਾਤ ਕਰੀਬ 11.30 ਵਜੇ ਬਾਰੀ ਸਬ-ਡਿਵੀਜ਼ਨ ‘ਚ ਵਾਪਰਿਆ।
ਦਰਦਨਾਕ ਸੜਕ ਹਾਦਸੇ ‘ਚ 8 ਬੱਚਿਆਂ ਸਮੇਤ 11 ਦੀ ਮੌਤ