ਚੰਡੀਗੜ੍ਹ, 21 ਅਕਤੂਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਦਾ ਤਾਪਮਾਨ ਲਗਾਤਾਰ ਡਿੱਗਦਾ ਜਾ ਰਿਹਾ ਹੈ। ਦਿਨ ਦੇ ਤਾਪਮਾਨ ਵਿੱਚ 0.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ, ਜਦਕਿ ਚੰਡੀਗੜ੍ਹ ਵਿੱਚ 0.2 ਡਿਗਰੀ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ। ਜਿਸ ਤੋਂ ਬਾਅਦ ਪੰਜਾਬ ‘ਚ ਸਥਿਤੀ ਆਮ ਵਾਂਗ ਹੈ, ਜਦਕਿ ਚੰਡੀਗੜ੍ਹ ‘ਚ ਤਾਪਮਾਨ 2 ਡਿਗਰੀ ਵਧ ਗਿਆ ਹੈ। ਸੂਬੇ ਵਿੱਚ ਵੱਧ ਰਹੇ ਪ੍ਰਦੂਸ਼ਣ ਨੇ ਚਿੰਤਾ ਵਧਾ ਦਿੱਤੀ ਹੈ।
ਇਹ ਵੀ ਪੜ੍ਹੋ: ਦੋ ਗੁੱਟਾਂ ਦਰਮਿਆਨ ਝਗੜੇ ਦੌਰਾਨ ਚੱਲੀ ਗੋਲੀ, ਇੱਕ ਦੀ ਮੌਤ
ਪੰਜਾਬ ਦੀ ਹਵਾ ਮੱਧਮ ਸ਼੍ਰੇਣੀ ਤੱਕ ਪਹੁੰਚ ਗਈ ਹੈ, ਪੰਜਾਬ ਵਿੱਚ ਅਗਲੇ ਇੱਕ ਹਫ਼ਤੇ ਤੱਕ ਮੀਂਹ ਪੈਣ ਦੀ ਸੰਭਾਵਨਾ ਕਾਫ਼ੀ ਘੱਟ ਗਈ ਹੈ। ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਜਦਕਿ ਤਾਪਮਾਨ ਵਿੱਚ ਗਿਰਾਵਟ ਜਾਰੀ ਰਹੇਗੀ। ਰਾਤ ਦੇ ਤਾਪਮਾਨ ‘ਚ ਵੀ ਕਾਫੀ ਬਦਲਾਅ ਆਇਆ ਹੈ। ਕੱਲ੍ਹ ਫਰੀਦਕੋਟ ਵਿੱਚ ਤਾਪਮਾਨ 20 ਡਿਗਰੀ ਦਰਜ ਕੀਤਾ ਗਿਆ ਸੀ, ਜਦੋਂ ਕਿ ਸਾਰੇ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ 20 ਡਿਗਰੀ ਤੋਂ ਹੇਠਾਂ ਰਿਹਾ।