ਚੰਡੀਗੜ੍ਹ, 21 ਅਕਤੂਬਰ, ਦੇਸ਼ ਕਲਿੱਕ ਬਿਓਰੋ :
ਪਰਾਲੀ ਸਾੜਨ ਦੇ ਦੋਸ਼ ਦੇ ਦੇਸ਼ ਵਿੱਚ 14 ਕਿਸਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਹਰਿਆਣਾ ਦੇ ਕੈਥਲ ਜ਼ਿਲ੍ਹੇ ਵਿੱਚ 14 ਕਿਸਾਨ ਗ੍ਰਿਫਤਾਰ ਕੀਤੇ ਗਏ ਹਨ। ਖਬਰਾਂ ਅਨੁਸਾਰ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਪਰਾਲੀ ਸਾੜਨ ਉਤੇ ਰੋਕ ਦੇ ਬਾਅਦ ਵੀ ਕਿਸਾਨ ਪਰਾਲੀ ਨੂੰ ਅੱਗ ਲਗਾ ਰਹ ਹਨ। ਹਰਿਆਣਾ ਦੇ ਹਿਸਾਰ ਸਮੇਤ ਕੁਝ ਹੋਰ ਜ਼ਿਲ੍ਹਿਆਂ ਵਿੱਚ ਵੀ ਅਜਿਹਾ ਐਕਸ਼ਨ ਕੀਤਾ ਗਿਆ ਹੈ। ਕੈਥਲ ਵਿੱਚ 123 ਕਿਸਾਨਾਂ ਉਤੇ ਕੇਸ ਦਰਜ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਪਿਛਲੇ ਦਿਨਾਂ ਤੋਂ ਪ੍ਰਦੂਸ਼ਣ ਲਗਾਤਾਰ ਵਧ ਰਿਹਾ ਹੈ। ਪ੍ਰਦੂਸ਼ਣ ਵਧਣ ਲਈ ਹਰਿਆਣਾ ਅਤੇ ਪੰਜਾਬ ਦੇ ਕਿਸਾਨਾਂ ਵੱਲੋਂ ਪਰਾਲੀ ਨੂੰ ਲਗਾਈ ਜਾ ਰਹੀ ਅੱਗ ਜ਼ਿੰਮੇਵਾਰ ਦੱਸੀ ਜਾ ਰਹੀ ਹੈ।
Published on: ਅਕਤੂਬਰ 21, 2024 3:05 ਬਾਃ ਦੁਃ