ਪੁਲਿਸ ਵਲੋਂ ਗੈਂਗਸਟਰ ਲੱਕੀ ਪਟਿਆਲ ਅਤੇ ਲਾਰੈਂਸ ਦੇ ਚਾਰ ਸਾਥੀ ਹਥਿਆਰਾਂ ਸਮੇਤ ਗ੍ਰਿਫਤਾਰ

Punjab

ਚੰਡੀਗੜ੍ਹ, 21 ਅਕਤੂਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਪੁਲਿਸ ਨੇ ਗੈਂਗਸਟਰ ਲੱਕੀ ਪਟਿਆਲ ਅਤੇ ਲਾਰੈਂਸ ਗੈਂਗ ਦੇ ਚਾਰ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਛੇ ਨਾਜਾਇਜ਼ ਹਥਿਆਰ ਬਰਾਮਦ ਹੋਏ ਹਨ। ਮੋਗਾ ਪੁਲਸ ਨੇ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੁਲਜ਼ਮ ਮੋਗਾ ਦੇ ਇੱਕ ਵਪਾਰੀ ਤੋਂ ਪੈਸੇ ਵਸੂਲਣ ਦੀ ਯੋਜਨਾ ਬਣਾ ਰਹੇ ਸਨ।ਡੀਜੀਪੀ ਵੱਲੋਂ ਦੱਸਿਆ ਗਿਆ ਕਿ ਫੜੇ ਗਏ ਮੁਲਜ਼ਮ ਦੋ ਵੱਖ-ਵੱਖ ਗੈਂਗਾਂ ਨਾਲ ਜੁੜੇ ਹੋਏ ਹਨ। ਇਸ ਮਾਮਲੇ ਵਿੱਚ ਦੋ ਵੱਖ-ਵੱਖ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਫੜੇ ਗਏ ਮੁਲਜ਼ਮਾਂ ਵਿੱਚੋਂ ਇੱਕ ਲੱਕੀ ਪਟਿਆਲਾ ਦੇ ਸਿੱਧੇ ਸੰਪਰਕ ਵਿੱਚ ਸੀ। ਜਦਕਿ ਦੂਜੇ ਮੁਲਜ਼ਮ ਦਾ ਸਬੰਧ ਲਾਰੈਂਸ ਬਿਸ਼ਨੋਈ ਗੈਂਗ ਦੇ ਮਨਪ੍ਰੀਤ ਉਰਫ਼ ਮਨੀ ਨਾਲ ਸੀ। ਇਹ ਦੋਵੇਂ ਗੈਂਗ ਇੱਕ ਦੂਜੇ ਦੇ ਵਿਰੋਧੀ ਹਨ। ਪੁਲਿਸ ਹੁਣ ਉਨ੍ਹਾਂ ਬਾਰੇ ਹਰ ਗੱਲ ਦੀ ਜਾਂਚ ਵਿੱਚ ਜੁਟੀ ਹੋਈ ਹੈ। ਇਸ ਤੋਂ ਇਲਾਵਾ ਮੁਲਜ਼ਮ ਹਥਿਆਰ ਕਿੱਥੋਂ ਲੈ ਕੇ ਆਏ ਸਨ। ਇਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

Published on: ਅਕਤੂਬਰ 21, 2024 5:38 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।