ਪੰਜਾਬ ‘ਚ ਕਰਵਾ ਚੌਥ ਦੀ ਰਾਤ ਚੱਲੀਆਂ ਗੋਲੀਆਂ, ਪਿਓ-ਪੁੱਤ ਦੀ ਮੌਤ , ਦੋ ਬੱਚੇ ਜ਼ਖਮੀ

ਪੰਜਾਬ

ਹੁਸ਼ਿਆਰਪੁਰ, 21 ਅਕਤੂਬਰ, ਦੇਸ਼ ਕਲਿਕ ਬਿਊਰੋ :

ਹੁਸ਼ਿਆਰਪੁਰ ‘ਚ 20 ਅਕਤੂਬਰ ਨੂੰ ਕਰਵਾ ਚੌਥ ਦੀ ਰਾਤ ਨੂੰ ਪਿਉ-ਪੁੱਤ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਨ੍ਹਾਂ ਤੋਂ ਇਲਾਵਾ ਦੋ ਬੱਚੇ ਵੀ ਜ਼ਖਮੀ ਹੋਏ ਹਨ। ਇਹ ਘਟਨਾ ਪਿੰਡ ਚੱਕੋਵਾਲ ਬ੍ਰਾਹਮਣਾ ਦੀ ਹੈ। ਉਹ ਦੋਵੇਂ ਨਵਜੰਮੇ ਬੱਚੇ ਦਾ ਹਾਲ-ਚਾਲ ਜਾਣਨ ਲਈ ਹਸਪਤਾਲ ਪਹੁੰਚੇ ਸਨ। ਜਿਵੇਂ ਹੀ ਉਹ ਹਸਪਤਾਲ ‘ਚੋਂ ਬਾਹਰ ਆਏ ਤਾਂ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ।ਮ੍ਰਿਤਕਾਂ ਦੀ ਪਛਾਣ ਅਮਰਜੀਤ (37) ਵਾਸੀ ਤਲਵੰਡੀ ਰਾਈਆਂ ਅਤੇ ਉਸ ਦੇ ਪਿਤਾ ਕਸ਼ਮੀਰ ਸਿੰਘ (60) ਵਜੋਂ ਹੋਈ ਹੈ। ਇਨ੍ਹਾਂ ਤੋਂ ਇਲਾਵਾ ਅਮਰਜੀਤ ਦੇ ਲੜਕੇ ਗੁਨਰਾਜ ਅਤੇ ਅਮਰਜੀਤ ਦੇ ਭਰਾ ਸੁਖਜੀਤ ਦੇ ਲੜਕੇ ਸ਼ਿਵਮ ਨੂੰ ਗੋਲੀਆਂ ਲੱਗੀਆਂ। ਦੋਵਾਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ।ਪੁਲਿਸ ਦਾ ਕਹਿਣਾ ਹੈ ਕਿ ਉਕਤ ਵਿਅਕਤੀਆਂ ਨੇ ਤਿੰਨ ਸਾਲ ਪਹਿਲਾਂ ਨਸ਼ੇ ਦੀ ਤਸਕਰੀ ਅਤੇ ਨਜਾਇਜ਼ ਹਥਿਆਰ ਰੱਖਣ ਸਬੰਧੀ ਸ਼ਿਕਾਇਤ ਦਿੱਤੀ ਸੀ। ਇਸੇ ਰੰਜਿਸ਼ ਕਾਰਨ ਇਹ ਹਮਲਾ ਕੀਤਾ ਗਿਆ। ਪੁਲੀਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।