ਪੰਜਾਬ ‘ਚ 40 ਸਾਲਾ ਔਰਤ ਨਾਲ ਸਮੂਹਿਕ ਬਲਾਤਕਾਰ, ਦੋ ਦਰਿੰਦੇ ਗ੍ਰਿਫ਼ਤਾਰ

ਪੰਜਾਬ

ਲੁਧਿਆਣਾ, 22 ਅਕਤੂਬਰ, ਦੇਸ਼ ਕਲਿਕ ਬਿਊਰੋ :
ਲੁਧਿਆਣਾ ‘ਚ 40 ਸਾਲਾ ਮਾਨਸਿਕ ਤੌਰ ‘ਤੇ ਕਮਜ਼ੋਰ ਔਰਤ ਨੂੰ ਤਿੰਨ ਦਰਿੰਦਿਆਂ ਨੇ ਅਗਵਾ ਕਰਕੇ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ।ਦਰਿੰਦੇ ਮਹਿਲਾ ਨੂੰ ਇਕ ਹੋਟਲ ‘ਚ ਲੈ ਗਿਆ ਅਤੇ ਉਸ ਨਾਲ ਗੈਂਗਰੇਪ ਕੀਤਾ। ਮੁਲਜ਼ਮ ਔਰਤ ਨੂੰ ਚੀਮਾ ਚੌਕ ਨੇੜੇ ਛੱਡ ਕੇ ਭੱਜ ਗਏ। ਜਦੋਂ ਪਰਿਵਾਰਕ ਮੈਂਬਰਾਂ ਨੇ ਔਰਤ ਦਾ ਪਤਾ ਲਗਾਇਆ ਤਾਂ ਉਸ ਨੇ ਸਾਰੀ ਘਟਨਾ ਦੱਸੀ। ਬਾਅਦ ਵਿੱਚ ਪੁਲਿਸ ਨੂੰ ਸੂਚਨਾ ਦਿੱਤੀ ਗਈ।


ਥਾਣਾ ਡਿਵੀਜ਼ਨ ਨੰਬਰ 2 ਦੀ ਪੁਲੀਸ ਨੇ 3 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਦੋ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਤਿੰਨੋਂ ਮੁਲਜ਼ਮ ਜਨਕਪੁਰੀ ਇਲਾਕੇ ਦੇ ਰਹਿਣ ਵਾਲੇ ਹਨ।
ਐਫਆਈਆਰ ਮੁਤਾਬਕ ਔਰਤ ਨੇੜੇ ਦੀ ਦੁਕਾਨ ਤੋਂ ਕੁਝ ਸਾਮਾਨ ਖਰੀਦਣ ਲਈ ਘਰੋਂ ਨਿਕਲੀ ਸੀ। ਪਰ ਉਹ ਦੁਕਾਨ ਦਾ ਰਸਤਾ ਭੁੱਲ ਕੇ ਚੀਮਾ ਚੌਕ ਪਹੁੰਚ ਗਈ। ਜਿੱਥੇ ਤਿੰਨਾਂ ਦਰਿੰਦਿਆਂ ਨੇ ਉਸ ਨੂੰ ਦੇਖਿਆ। ਮੁਲਜ਼ਮਾਂ ਨੇ ਉਸ ਨੂੰ ਘਰ ਪਹੁੰਚਣ ਵਿੱਚ ਮਦਦ ਦੀ ਪੇਸ਼ਕਸ਼ ਕੀਤੀ। ਪਰ ਉਹ ਉਸ ਨੂੰ ਹੋਟਲ ਦੇ ਕਮਰੇ ਵਿਚ ਲੈ ਗਏ ਅਤੇ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ। ਮੁਲਜ਼ਮ ਉਸ ਨੂੰ ਚੀਮਾ ਚੌਕ ਨੇੜੇ ਛੱਡ ਕੇ ਭੱਜ ਗਏ।edited 10:01 AM

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।