ਪੰਜਾਬ ‘ਚ ਸਕੂਲ ਵੈਨ ‘ਚੋਂ ਡਿੱਗਣ ਕਾਰਨ 3 ਸਾਲਾ ਬੱਚੇ ਦੀ ਮੌਤ

ਪੰਜਾਬ

ਫ਼ਾਜ਼ਿਲਕਾ, 22 ਅਕਤੂਬਰ, ਦੇਸ਼ ਕਲਿਕ ਬਿਊਰੋ :
ਫਾਜ਼ਿਲਕਾ ਦੇ ਜਲਾਲਾਬਾਦ ‘ਚ ਇਕ ਨਿੱਜੀ ਸਕੂਲ ਵੈਨ ‘ਚੋਂ ਡਿੱਗਣ ਨਾਲ 3 ਸਾਲਾ ਬੱਚੇ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਹਾਦਸਾ ਉਦੋਂ ਹੋਇਆ ਜਦੋਂ ਡਰਾਈਵਰ ਸਕੂਲ ਵੈਨ ‘ਚ ਸਵਾਰ ਬੱਚਿਆਂ ਨੂੰ ਘਰ ਛੱਡਣ ਜਾ ਰਿਹਾ ਸੀ। ਬੱਚਾ ਵੈਨ ਦੇ ਦਰਵਾਜ਼ੇ ਕੋਲ ਬੈਠਾ ਸੀ।ਮੋੜ ਉੱਤੇ ਅਚਾਨਕ ਦਰਵਾਜ਼ਾ ਖੁੱਲ੍ਹਣ ਕਾਰਨ ਉਹ ਹੇਠਾਂ ਡਿੱਗ ਗਿਆ। ਉਸ ਨੂੰ ਇਲਾਜ ਲਈ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।ਪਰਿਵਾਰਕ ਮੈਂਬਰ ਇਸ ਮਾਮਲੇ ‘ਚ ਸਖ਼ਤ ਕਾਰਵਾਈ ਦੀ ਮੰਗ ਕਰ ਰਹੇ ਹਨ।

ਸਤਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਤਿੰਨ ਸਾਲਾ ਬੱਚਾ ਜਲਾਲਾਬਾਦ ਦੇ ਇੱਕ ਪ੍ਰਾਈਵੇਟ ਸਕੂਲ ਵਿੱਚ ਪੜ੍ਹਦਾ ਸੀ, ਜਿਸ ਨੂੰ ਵੈਨ ਚਾਲਕ ਸਕੂਲ ਤੋਂ ਘਰ ਲੈ ਕੇ ਜਾ ਰਿਹਾ ਸੀ। ਰਸਤੇ ਵਿੱਚ ਜਿਨ੍ਹਾਂ ਬੱਚਿਆਂ ਘਰ ਆਏ ਤਾਂ ਉਨ੍ਹਾਂ ਨੂੰ ਹੇਠਾਂ ਉਤਾਰਦੇ ਸਮੇਂ ਚਾਲਕ ਨੇ ਸਕੂਲ ਵੈਨ ਦਾ ਦਰਵਾਜ਼ਾ ਠੀਕ ਤਰ੍ਹਾਂ ਬੰਦ ਨਹੀਂ ਕੀਤਾ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।