ਪੰਜਾਬ ਦੇ ਪਿੰਡਾਂ ‘ਚ ਸਾਰੇ ਘਰਾਂ ਉੱਤੇ ਲੱਗਣਗੇ ਨੰਬਰ, ਹਾਈਕੋਰਟ ਵੱਲੋਂ ਹੁਕਮ ਜਾਰੀ

Punjab

ਚੰਡੀਗੜ੍ਹ, 22 ਅਕਤੂਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਸੂਬੇ ਭਰ ਦੇ ਪਿੰਡਾਂ ਦੇ ਸਾਰੇ ਘਰਾਂ ਨੂੰ ਨੰਬਰ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਇਸ ਸਾਰੀ ਪ੍ਰਕਿਰਿਆ ਨੂੰ ਇੱਕ ਸਾਲ ਵਿੱਚ ਪੂਰਾ ਕਰਨ ਲਈ ਕਿਹਾ ਗਿਆ ਹੈ।
ਜਸਟਿਸ ਸੁਰੇਸ਼ਵਰ ਠਾਕੁਰ ਅਤੇ ਸੁਦੀਪਤੀ ਸ਼ਰਮਾ ਦੀ ਡਿਵੀਜ਼ਨ ਬੈਂਚ ਨੇ ਸਪੱਸ਼ਟ ਕੀਤਾ ਕਿ ਪਾਰਦਰਸ਼ੀ ਚੋਣ ਢਾਂਚੇ ਦੀ ਸਹੂਲਤ, ਪ੍ਰਭਾਵਸ਼ਾਲੀ ਪ੍ਰਸ਼ਾਸਨ ਅਤੇ ਸੇਵਾ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਸਹੀ ਹਾਊਸ ਨੰਬਰਿੰਗ ਮਹੱਤਵਪੂਰਨ ਹੈ।

ਪੰਜਾਬ ਹਰਿਆਣਾ ਹਾਈਕੋਰਟ ਨੇ ਵੀ ਕਵਾਇਦ ਨੂੰ ਪੂਰਾ ਕਰਨ ਲਈ ਇੱਕ ਸਾਲ ਦੀ ਸਮਾਂ ਸੀਮਾ ਤੈਅ ਕੀਤੀ ਹੈ। ਅਦਾਲਤ ਨੇ ਸਪੱਸ਼ਟ ਕੀਤਾ ਕਿ ਮਹੱਤਵਪੂਰਨ ਰਿਕਾਰਡ ਦੀ ਸਾਂਭ-ਸੰਭਾਲ ਦੀ ਜ਼ਿੰਮੇਵਾਰੀ ਗ੍ਰਾਮ ਪੰਚਾਇਤ ਸਕੱਤਰ ਦੀ ਹੋਵੇਗੀ। ਤਾਂ ਜੋ, ਇਹ ਯਕੀਨੀ ਬਣਾਇਆ ਜਾ ਸਕੇ ਕਿ ਹਰ ਘਰ ਦਾ ਹਿਸਾਬ-ਕਿਤਾਬ ਰੱਖਿਆ ਜਾਵੇ।
ਅਦਾਲਤ ਨੇ ਇਹ ਵੀ ਰਾਏ ਦਿੱਤੀ ਕਿ ਭੂਗੋਲਿਕ ਨੇੜਤਾ ਅਤੇ ਸਮਾਨ ਆਬਾਦੀ ਦੇ ਆਕਾਰ ਨੂੰ ਧਿਆਨ ਵਿਚ ਰੱਖਦੇ ਹੋਏ ਵਾਰਡ ਬਣਾਉਣੇ ਜ਼ਰੂਰੀ ਹਨ। ਜੱਜਾਂ ਨੇ ਇਹ ਵੀ ਹੁਕਮ ਦਿੱਤਾ ਕਿ ਗ੍ਰਾਮ ਪੰਚਾਇਤਾਂ, ਪੰਚਾਇਤ ਕਮੇਟੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਲਈ ਹੱਦਬੰਦੀ ਦੀ ਪ੍ਰਕਿਰਿਆ ਸ਼ੁਰੂ ਹੋਣ ਤੋਂ ਪਹਿਲਾਂ ਮੀਡੀਆ ਰਾਹੀਂ ਇਸ ਦਾ ਵਿਆਪਕ ਪ੍ਰਚਾਰ ਕੀਤਾ ਜਾਵੇ।

Published on: ਅਕਤੂਬਰ 22, 2024 11:07 ਪੂਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।