ਲਖਨਊ, 22 ਅਕਤੂਬਰ, ਦੇਸ਼ ਕਲਿਕ ਬਿਊਰੋ :
ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ‘ਚ ਸ਼ਟਰਿੰਗ ਦਾ ਕਾਰੋਬਾਰ ਕਰਨ ਵਾਲੇ ਰਿਆਜ਼ੂਦੀਨ ਦੇ ਘਰ ‘ਚ ਸਿਲੰਡਰ ਫਟਣ ਕਾਰਨ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ ‘ਚ 3 ਔਰਤਾਂ ਸਮੇਤ 6 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਸੂਚਨਾ ਮਿਲਦੇ ਹੀ ਐਸਪੀ ਸਿਟੀ, ਐਸਡੀਐਮ ਸੀਓ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਬਚਾਅ ਕਾਰਜਾਂ ਵਿੱਚ ਜੁਟੀਆਂ ਹੋਈਆਂ ਹਨ। ਜੇਸੀਬੀ ਦੀ ਮਦਦ ਨਾਲ ਮਲਬਾ ਹਟਾਉਣ ਦੇ ਯਤਨ ਕੀਤੇ ਜਾ ਰਹੇ ਹਨ। ਇਹ ਹਾਦਸਾ ਆਸ਼ਾਪੁਰੀ ਕਲੋਨੀ ਗੁਲਾਵਤੀ ਰੋਡ ਸਿਕੰਦਰਾਬਾਦ ਵਿਖੇ ਵਾਪਰਿਆ।
ਇਹ ਵੀ ਪੜ੍ਹੋ : ਡੇਰਾ ਸਿਰਸਾ ਮੁਖੀ ਦੀਆਂ ਮੁਸ਼ਕਲਾਂ ਵਧੀਆਂ, ਪੰਜਾਬ ਸਰਕਾਰ ਨੇ ਤਿੰਨ ਮਾਮਲਿਆਂ ‘ਚ ਕੇਸ ਚਲਾਉਣ ਨੂੰ ਦਿੱਤੀ ਪ੍ਰਵਾਨਗੀ
ਬੁਲੰਦਸ਼ਹਿਰ ਹਾਦਸੇ ‘ਤੇ ਡੀਐੱਮ ਸੀਪੀ ਸਿੰਘ ਨੇ ਜਾਣਕਾਰੀ ਦਿੱਤੀ ਹੈ ਕਿ ਸਿਲੰਡਰ ਫਟਣ ਕਾਰਨ ਸ਼ਟਰਿੰਗ ਦਾ ਕੰਮ ਕਰਨ ਵਾਲੇ ਰਿਆਜ਼ੂਦੀਨ ਦਾ ਘਰ ਡਿੱਗ ਗਿਆ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ‘ਚ 17 ਤੋਂ 18 ਲੋਕ ਰਹਿ ਰਹੇ ਹਨ, ਜਿਨ੍ਹਾਂ ‘ਚੋਂ 8 ਜ਼ਖਮੀਆਂ ਨੂੰ ਹਸਪਤਾਲ ਭੇਜਿਆ ਗਿਆ ਹੈ।
ਦੋ ਨੂੰ ਗੰਭੀਰ ਹਾਲਤ ‘ਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।ਦੇਰ ਰਾਤ ਫਾਇਰ ਬ੍ਰਿਗੇਡ ਅਤੇ ਐਸਡੀਆਰਐਫ ਦੇ ਕਰਮਚਾਰੀ ਮਲਬੇ ਹੇਠ ਦੱਬੇ 17 ਲੋਕਾਂ ਨੂੰ ਬਚਾਉਣ ਵਿੱਚ ਲੱਗੇ ਹੋਏ ਸਨ। ਡੀਐਮ ਨੇ ਦੱਸਿਆ ਕਿ ਮਲਬੇ ਹੇਠ ਦੱਬੇ ਪਰਿਵਾਰ ਦੇ 10 ਮੈਂਬਰ ਪੂਰੀ ਤਰ੍ਹਾਂ ਸੁਰੱਖਿਅਤ ਹਨ।