ਡੀ.ਏ. ਨਾ ਮਿਲਣ ਉਤੇ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਿਹੈ ਹਨ ਪੰਜਾਬ ਦੇ ਮੁਲਾਜ਼ਮ : ਯੂਨੀਅਨ
ਚੰਡੀਗੜ੍ਹ, 23 ਅਕਤੂਬਰ 2024, ਦੇਸ਼ ਕਲਿੱਕ ਬਿਓਰੋ :
ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਪੰਜਾਬ ਵੱਲੋਂ ਦਿਵਾਲੀ ਮੌਕੇ ਕੇਂਦਰ ਸਮੇਤ ਪੰਜਾਬ ਦੇ ਨੇੜਲੇ ਸੂਬਿਆਂ ਵਿੱਚ ਡੀ.ਏ. ਦੀ ਕਿਸ਼ਤ ਮਿਲਣ ਅਤੇ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਮੁਲਾਜ਼ਮਾਂ ਨੂੰ ਡੀ.ਏ. ਜ਼ੋ ਕਿ ਕੇਂਦਰ ਤੋਂ 15 ਫੀਸਦ ਪਿਛੇ ਚੱਲ ਰਿਹਾ ਹੈ, ਵੱਲ ਕੋਈ ਧਿਆਨ ਨਾ ਦੇਣ ਦੇ ਰੋਹ ਵਜੋਂ ਮੰਗਾਂ ਪੂਰੀਆਂ ਕਰਵਾਉਣ ਲਈ ਗੇਟ ਰੈਲੀ ਕੀਤੀ ਗਈ।ਸਾਂਝਾ ਮੁਲਾਜ਼ਮ ਮੰਚ, ਚੰਡੀਗੜ੍ਹ ਵੱਲੋਂ ਆਰੰਭੇ ਸੰਘਰਸ਼ ਦੀ ਲੜੀ ਵਜੋਂ ਅੱਜ ਇਸ ਗੇਟ ਰੈਲੀ ਮੌਕੇ ਪੰਜਾਬ ਸਿਵਲ ਸਕੱਤਰੇਤ ਸਟਾਫ਼ ਐਸੋਸੀਏਸ਼ਨ,ਫੂਡ ਸਪਲਾਈ ਵਿਭਾਗ,ਪੰਜਾਬ,ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ, ਭੂਮੀ ਪਾਲ ਵਿਭਾਗ, ਪੰਜਾਬ ਸਟੇਟ ਪੈਨਸ਼ਨਰ ਫਰੰਟ ਵੱਲੋਂ ਵਿਸ਼ੇਸ਼ ਤੌਰ ਤੇ ਸਮੂਲੀਅਤ ਕੀਤੀ ਗਈ।ਡਾਇਰੈਕਟੋਰੇਟ ਸਿਹਤ ਤੇ ਪਰਿਵਾਰ ਭਲਾਈ, ਪੰਜਾਬ ਦੇ ਸਮੂਹ ਕਰਮਚਾਰੀਆਂ ਵੱਲੋਂ ਦਫ਼ਤਰ ਦੇ ਗੇਟ ਅੱਗੇ ਸਰਕਾਰ ਵਿਰੁੱਧ ਰੋਸ਼ ਪ੍ਰਗਟ ਕਰਦੇ ਹੋਏ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਤੇ ਗੇਟ ਰੈਲੀ ਨੂੰ ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਗੁਰਦੀਪ ਸਿੰਘ, ਕਨਵੀਨਰ, ਸੁਖਵਿੰਦਰ ਸਿੰਘ,ਸਟੇਜ਼ ਸਕੱਤਰ ਗੁਰਮੀਤ ਸਿੰਘ ਰਾਣਾ,ਪੰਜਾਬ ਸਿਵਲ ਸਕੱਤਰੇਤ ਸਟਾਫ਼ ਐਸੋਸੀਏਸ਼ਨ ਯੂਨੀਅਨ ਦੇ ਚੇਅਰਮੈਨ ਸੁਖਚੈਨ ਸਿੰਘ ਖਹਿਰਾ,ਚੇਅਰਮੈਨ ਫੂਡ ਸਪਲਾਈ ਪੰਜਾਬ ਦਵਿੰਦਰ ਸਿੰਘ ਬੈਨੀਪਾਲ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੀ ਪ੍ਰਧਾਨ ਬਲਰਾਜ ਕੌਰ, ਪੰਜਾਬ ਸਟੇਟ ਪੈਨਸ਼ਨਰ ਫਰੰਟ ਦੇ ਪ਼੍ਰਧਾਨ ਕਰਮ ਸਿੰਘ ਧਨੋਆ ਆਦਿ ਬੁਲਾਰਿਆਂ ਨੇ ਗੇਟ ਰੈਲੀ ਨੂੰ ਸੰਬੋਧਨ ਕੀਤਾ। ਇਸ ਮੌਕੇ ਬੁਲਾਰਿਆਂ ਨੇ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਮੁਲਾਜ਼ਮ ਵਰਗ ਨਾਲ ਧੱਕਾ ਕੀਤਾ ਜਾ ਰਿਹਾ ਹੈ, ਕਿਉਂਜੋ ਕੇਂਦਰ ਸਮੇਤ ਪੰਜਾਬ ਦੇ ਪੜੌਸੀ ਸੂਬਿਆਂ ਵਿੱਚ ਸਰਕਾਰਾਂ ਵੱਲੋਂ ਡੀ.ਏ. ਦੀਆਂ ਕਿਸ਼ਤਾਂ ਦੇਣ ਦਾ ਐਲਾਨ ਕਰ ਦਿੱਤਾ ਗਿਆ ਹੈ ਪ੍ਰੰਤੂ ਪੰਜਾਬ ਸੂਬੇ ਵਿੱਚ ਹੁਣ ਤੱਕ ਸਰਕਾਰ ਵੱਲੋਂ ਕੋਈ ਧਿਆਨ ਨਾ ਦੇਣ ਕਾਰਨ ਪੰਜਾਬ ਦਾ ਮੁਲਾਜ਼ਮ ਵਰਗ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਿਹਾ ਹੈ। ਜਿੱਥੇ ਪੂਰੇ ਦੇਸ਼ ਵਿੱਚ ਲੋਕ ਦਿਵਾਲੀ ਦੀਆਂ ਤਿਆਰੀਆਂ ਵਿੱਚ ਲੱਗੇ ਹੋਏ ਹਨ, ਪੰਜਾਬ ਦੇ ਮੁਲਾਜ਼ਮ ਆਪਣੀ ਹੱਕੀ ਮੰਗਾਂ ਦੀ ਪੂਰਤੀ ਲਈ ਚਿੰਤਤ ਹਨ।ਮੁਲਾਜ਼ਮਾਂ ਨੂੰ ਪੇਅ ਕਮੀਸ਼ਨ ਦਾ ਏਰੀਅਰ ਅਤੇ ਆਪਣੀ ਤਨਖਾਹ ਦਾ ਹਿੱਸਾ ਭਾਵ ਮਹਿੰਗਾਈ ਭੱਤਾ ਲੈਣ ਲਈ ਵੀ ਸੰਘਰਸ਼ ਕਰਨਾ ਪੈ ਰਿਹਾ ਹੈ, ਪ੍ਰੰਤੂ ਸਰਕਾਰ ਦਾ ਇਸ ਪਾਸੇ ਕੋਈ ਧਿਆਨ ਨਹੀਂ ਹੈ।
ਮੁਲਾਜ਼ਮ ਆਗੂਆਂ ਨੇ ਸਖ਼ਤ ਲਫ਼ਜ਼ਾਂ ਵਿੱਚ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਪੂਰੇ ਪੰਜਾਬ ਨੂੰ ਲਾਮਬੰਦ ਕਰਕੇ ਵੱਡਾ ਇਕੱਠ ਕੀਤਾ ਜਾਵੇਗਾ।
ਇਸ ਮੌਕੇ ਪੰਜਾਬ ਸਿਵਲ ਸਕੱਤਰੇਤ ਸਟਾਫ਼ ਐਸੋਸੀਏਸ਼ਨ ਦੇ ਚੇਅਰਮੈਨ ਸੁਖਚੈਨ ਸਿੰਘ ਖਹਿਰਾ, ਫੂਡ ਸਪਲਾਈ ਪੰਜਾਬ ਦੇ ਚੇਅਰਮੈਨ ਦਵਿੰਦਰ ਸਿੰਘ ਬੈਨੀਪਾਲ, ਪੰਜਾਬ ਸਿਵਲ ਸਕੱਤਰੇਤ ਸਟਾਫ਼ ਐਸੋਸੀਏਸ਼ਨ ਦੇ ਪ੍ਰਧਾਨ ਸੁਸ਼ੀਲ ਕੁਮਾਰ ਫੌਜੀ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਪ੍ਰਧਾਨ ਬਲਰਾਜ ਕੌਰ, ਭੂਮੀ ਪਾਲ ਵਿਭਾਗ ਦੇ ਪ੍ਰਧਾਨ ਸੰਦੀਪ ਸਿੰਘ ਬਰਾੜ, ਪੰਜਾਬ ਸਟੇਟ ਪੈਨਸ਼ਨਰ ਫਰੰਟ ਦੇ ਪ੍ਰਧਾਨ ਕਰਮ ਸਿੰਘ ਧਨੋਆ ਅਤੇ ਡਾਇਰੈਕਟੋਰੇਟ ਸਿਹਤ ਕਰਮਚਾਰੀ ਯੂਨੀਅਨ, ਪੰਜਾਬ ਜਥੇਬੰਦੀ ਦੇ ਅਹੁਦੇਦਾਰ ਪ੍ਰਧਾਨ ਗੁਰਦੀਪ ਸਿੰਘ, ਚੇਅਰਮੈਨ ਪਰਵਿੰਦਰ ਸਿੰਘ, ਕਨਵੀਨਰ ਸੁਖਵਿੰਦਰ ਸਿੰਘ, ਅੰਮ੍ਰਿਤਪਾਲ ਕੌਰ (ਪ੍ਰਧਾਨ ਇਸਤਰੀ ਵਿੰਗ), ਹਰਪ੍ਰੀਤ ਸਿੰਘ (ਸੀਨੀਅਰ ਮੀਤ ਪ੍ਰਧਾਨ), ਰਿੰਪੀ (ਸੀ.ਮੀਤ ਪ੍ਰਧਾਨ ਇਸਤਰੀ ਵਿੰਗ), ਪਰਮਿੰਦਰ ਕੌਰ ਸੰਧੂ (ਮੀਤ ਪ੍ਰਧਾਨ ਇਸਤਰੀ ਵਿੰਗ), ਦਵਿੰਦਰ ਸਿੰਘ (ਵਿੱਤ ਸਕੱਤਰ), ਪੰਕਜ ਸ਼ਰਮਾ (ਪ੍ਰੈਸ ਸਕੱਤਰ), ਕਮਲਪ੍ਰੀਤ ਸਿੰਘ (ਪ੍ਰਚਾਰ ਸਕੱਤਰ), ਗੁਰਮੀਤ ਸਿੰਘ ਰਾਣਾ (ਸਟੇਜ਼ ਸਕੱਤਰ), ਅਤੇ ਸਲਾਹਕਾਰ ਅਮਨਦੀਪ ਸਿੰਘ, ਗੁਰਵਿੰਦਰ ਸਿੰਘ, ਕੁਲਦੀਪ ਸਿੰਘ, ਸੰਜੀਵ ਕੁਮਾਰ, ਬਿੱਟੂ ਰਾਮ, ਲਖਬੀਰ ਕੌਰ ਆਦਿ ਹਾਜ਼ਰ ਸਨ।