ਅੰਮ੍ਰਿਤਸਰ: 23 ਅਕਤੂਬਰ, ਦੇਸ਼ ਕਲਿੱਕ ਬਿਓਰੋ
ਪੰਜਾਬ ਦੀਆਂ ਜ਼ਿਮਨੀ ਚੋਣਾਂ ਲਈ ਸੁਖਬੀਰ ਸਿੰਘ ਬਾਦਲ ਨੂੰ ਅਕਾਲ ਤਖਤ ਵੱਲੋਂ ਕੋਈ ਛੋਟ ਨਹੀਂ ਦਿੱਤੀ ਗਈ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਹੈ ਕਿ ਤਨਖਾਹੀਆਂ ਤਨਖਾਹ ਪੂਰੀ ਹੋਣ ਤੱਕ ਤਨਖਾਹੀਆ ਹੀ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਪੰਜ ਸਿੰਘ ਸਹਿਬਾਨਾਂ ਦੀ ਅਗਲੀ ਮੀਟਿੰਗ ਦੀਵਾਲੀ ਤੋਂ ਬਾਅਦ ਹੋਵੇਗੀ। ਜ਼ਿਕਰਯੋਗ ਹੈ ਕਿ ਕੱਲ੍ਹ ਅਕਾਲੀ ਦਲ ਦੇ ਵਫਦ ਵੱਲੋਂ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿੱਚ ਅਕਾਲ ਤਖਤ ਸਹਿਬ ਦੇ ਜੱਥੇਦਾਰ ਨੂੰ ਮਿਲ ਕੇ ਬੇਨਤੀ ਕੀਤੀ ਗਈ ਸੀ ਕਿ ਸੁਖਬੀਰ ਸਿੰਘ ਬਾਦਲ ਨੂੰ ਜ਼ਿਮਨੀ ਚੋਣ ਲੜਨ ਦੀ ਇਜ਼ਾਜ਼ਤ ਦਿੱਤੀ ਜਾਵੇ।
Published on: ਅਕਤੂਬਰ 23, 2024 12:51 ਬਾਃ ਦੁਃ