ਚੰਡੀਗੜ੍ਹ, 23 ਅਕਤੂਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਅਤੇ ਹਰਿਆਣਾ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਲੈ ਕੇ ਸੁਪਰੀਮ ਕੋਰਟ ਸਖਤ ਹੈ। ਇਸ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਅੱਜ ਬੁੱਧਵਾਰ ਨੂੰ ਸੁਣਵਾਈ ਹੋਣੀ ਹੈ। ਇਸ ਦੌਰਾਨ ਦੋਵਾਂ ਰਾਜਾਂ ਦੇ ਮੁੱਖ ਸਕੱਤਰਾਂ ਨੇ ਪੇਸ਼ ਹੋਣਾ ਹੈ। ਪਰਾਲੀ ਸਾੜਨ ਨੂੰ ਰੋਕਣ ਲਈ ਉਨ੍ਹਾਂ ਵੱਲੋਂ ਕੀਤੀ ਗਈ ਕਾਰਵਾਈ ਬਾਰੇ ਅਦਾਲਤ ਨੂੰ ਜਾਣਕਾਰੀ ਦੇਣੀ ਹੈ।
ਪਿਛਲੀ ਸੁਣਵਾਈ ਦੌਰਾਨ ਅਦਾਲਤ ਨੇ ਦੋਵਾਂ ਰਾਜਾਂ ਨੂੰ ਕਿਹਾ ਸੀ ਕਿ ਉਹ ਪਰਾਲੀ ਸਾੜਨ ‘ਤੇ ਪਾਬੰਦੀ ਲਗਾਉਣ ‘ਚ ਅਸਫਲ ਰਹੇ ਹਨ। ਦੋਸ਼ੀਆਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ।ਅਦਾਲਤ ਨੇ ਕਿਹਾ ਕਿ ਇਸ ਮਾਮਲੇ ਵਿੱਚ ਕੋਈ ਰਾਜਨੀਤੀ ਨਹੀਂ ਹੋਣੀ ਚਾਹੀਦੀ। ਜੇਕਰ ਉਨ੍ਹਾਂ ਦੇ ਹੁਕਮਾਂ ਦੀ ਪਾਲਣਾ ਨਾ ਕੀਤੀ ਗਈ ਤਾਂ ਮਾਣਹਾਨੀ ਦਾ ਕੇਸ ਦਰਜ ਕੀਤਾ ਜਾਵੇਗਾ।