ਫ਼ਾਜ਼ਿਲਕਾ, 23 ਅਕਤੂਬਰ, ਦੇਸ਼ ਕਲਿਕ ਬਿਊਰੋ :
ਫਾਜ਼ਿਲਕਾ ਦੇ ਜਲਾਲਾਬਾਦ ‘ਚ ਵਿਕਾਸ ਕਾਰਜ ਚੱਲ ਰਹੇ ਹਨ, ਇਸੇ ਦੌਰਾਨ ਸੜਕ ਨਿਰਮਾਣ ਦੇ ਕੰਮ ‘ਚ ਲੱਗੇ ਇਕ ਠੇਕੇਦਾਰ ‘ਤੇ ਇਕ ਲਾਪਰਵਾਹ ਡਰਾਈਵਰ ਨੇ ਟਰੱਕ ਚੜ੍ਹਾ ਦਿੱਤਾ।ਜਿਸ ਕਾਰਨ ਠੇਕੇਦਾਰ ਦੀ ਮੌਤ ਹੋ ਗਈ।ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਫਾਜ਼ਿਲਕਾ ਵਿਖੇ ਪਹੁੰਚਾਇਆ ਗਿਆ।ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮ ਟਰੱਕ ਡਰਾਈਵਰ ਫ਼ਰਾਰ ਦੱਸਿਆ ਜਾ ਰਿਹਾ ਹੈ।
ਮ੍ਰਿਤਕ ਠੇਕੇਦਾਰ ਹਰਭਜਨ ਸਿੰਘ (56 ਸਾਲ) ਦੇ ਪੁੱਤਰ ਕਰਨਦੀਪ ਨੇ ਦੱਸਿਆ ਕਿ ਜਲਾਲਾਬਾਦ ਦੇ ਫਾਜ਼ਿਲਕਾ ਫ਼ਿਰੋਜ਼ਪੁਰ ਰੋਡ ਨੇੜੇ ਸੀਵਰੇਜ ਦੀ ਪਾਈਪ ਲਾਈਨ ਪਾਉਣ ਤੋਂ ਬਾਅਦ ਇੰਟਰਲੌਕ ਟਾਇਲ ਲਗਾਉਣ ਦਾ ਕੰਮ ਚੱਲ ਰਿਹਾ ਸੀ, ਜਿਸ ਦੌਰਾਨ ਉਸ ਦਾ ਪਿਤਾ ਕੰਮ ਕਰ ਰਿਹਾ ਸੀ ਤਾਂ ਅਚਾਨਕ ਇੱਕ ਲਾਪਰਵਾਹ ਟਰੱਕ ਡਰਾਈਵਰ ਨੇ ਉਸ ਨੂੰ ਟੱਕਰ ਮਾਰ ਦਿੱਤੀ
ਇਹ ਵੀ ਪੜ੍ਹੋ: ਸੁਪਰੀਮ ਕੋਰਟ ਨੇ ਪਰਾਲੀ ਮਾਮਲਿਆਂ ‘ਚ ਕਾਰਵਾਈ ਨਾ ਕਰਨ ‘ਤੇ ਪੰਜਾਬ ਅਤੇ ਹਰਿਆਣਾ ਨੂੰ ਪਾਈ ਝਾੜ
ਉਸ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਹਾਲਤ ਗੰਭੀਰ ਦੇਖਦਿਆਂ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ, ਪਰ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ। ਪੁਲਸ ਨੇ ਟਰੱਕ ਨੂੰ ਕਬਜ਼ੇ ‘ਚ ਲੈ ਲਿਆ ਹੈ।ਮ੍ਰਿਤਕ ਦੇ ਪਰਿਵਾਰ ਨੇ ਇਸ ਮਾਮਲੇ ‘ਚ ਟਰੱਕ ਚਾਲਕ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ