ਚੰਡੀਗੜ੍ਹ : 23 ਅਕਤੂਬਰ, ਦੇਸ਼ ਕਲਿੱਕ ਬਿਓਰੋ
ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਦੇ ਸੁਖਬੀਰ ਸਿੰਘ ਬਾਦਲ ਦੇ ਚੋਣ ਲੜਣ ਬਾਰੇ ਦਿੱਤੇ ਬਿਆਨ ਨੇ ਅਕਾਲੀ ਦਲ ਵਿੱਚ ਹਲਚਲ ਮਚਾ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ 24 ਅਕਤੂਬਰ 12 ਵਜੇ ਪਾਰਟੀ ਦੀ ਹੰਗਾਮੀ ਮੀਟਿੰਗ ਬੁਲਾ ਲਈ ਗਈ ਹੈ। ਅਕਾਲੀ ਦਲ ਦੀ ਵਰਕਿੰਗ ਕਮੇਟੀ ਮੈਂਬਰਾਂ ਦੇ ਨਾਲ ਨਾਲ ਜ਼ਿਲ੍ਹਾ ਪ੍ਰਧਾਨ ਵੀ ਕੱਲ੍ਹ ਨੂੰ ਹੋਣ ਵਾਲੀ ਮੀਟਿੰਗ ਵਿੱਚ ਸ਼ਾਮਲ ਹੋਣਗੇ ਜਿਸ ਵਿੱਚ ਜ਼ਿਮਨੀ ਚੋਣਾ ਬਾਰੇ ਫੈਸਲਾ ਲਿਆ ਜਾਵੇਗਾ।
Published on: ਅਕਤੂਬਰ 23, 2024 3:23 ਬਾਃ ਦੁਃ