ਨਵੀਂ ਦਿੱਲੀ: 23 ਅਕਤੂਬਰ, ਦੇਸ਼ ਕਲਿੱਕ ਬਿਓਰੋ
ਦਿੱਲੀ-ਐੱਨਸੀਆਰ ‘ਚ ਵਧਦੇ ਪ੍ਰਦੂਸ਼ਣ ਦੇ ਮਾਮਲੇ ‘ਚ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਸਰਕਾਰਾਂ ਵੱਲੋਂ ਪਰਾਲੀ ਸਾੜਨ ਵਾਲਿਆਂ ਵਿਰੁੱਧ ਕੋਈ ਕਾਰਵਾਈ ਨਾ ਕਰਨ ਦਾ ਸਖ਼ਤ ਨੋਟਿਸ ਲਿਆ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਜੇਕਰ ਇਹ ਸਰਕਾਰਾਂ ਸੱਚਮੁੱਚ ਕਾਨੂੰਨ ਨੂੰ ਲਾਗੂ ਕਰਨ ਵਿੱਚ ਦਿਲਚਸਪੀ ਰੱਖਦੀਆਂ ਹਨ ਤਾਂ ਘੱਟੋ-ਘੱਟ ਇੱਕ ਕੇਸ ਹੋਣਾ ਚਾਹੀਦਾ ਹੈ।
ਸੁਪਰੀਮ ਕੋਰਟ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਕਿਹਾ ਕਿ 1080 ਦੇ ਕਰੀਬ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਸੀ ਪਰ ਤੁਸੀਂ ਸਿਰਫ਼ 473 ਲੋਕਾਂ ਤੋਂ ਮਾਮੂਲੀ ਜੁਰਮਾਨਾ ਵਸੂਲਿਆ ਹੈ। ਤੁਸੀਂ 600 ਜਾਂ ਵੱਧ ਲੋਕਾਂ ਨੂੰ ਛੱਡ ਰਹੇ ਹੋ। ਤੁਸੀਂ ਉਲੰਘਣਾ ਕਰਨ ਵਾਲਿਆਂ ਨੂੰ ਇਹ ਸੰਕੇਤ ਦੇ ਰਹੇ ਹੋ ਕਿ ਉਨ੍ਹਾਂ ਦੇ ਖਿਲਾਫ ਕੁਝ ਨਹੀਂ ਕੀਤਾ ਜਾਵੇਗਾ। ਅਜਿਹਾ ਪਿਛਲੇ ਤਿੰਨ ਸਾਲਾਂ ਤੋਂ ਹੋ ਰਿਹਾ ਹੈ।