ਪੰਜਾਬ ਵਿੱਚ ਰਜਿਸਟਰੀ ਤੋਂ NOC ਦੀ ਸ਼ਰਤ ਖਤਮ, ਰਾਜਪਾਲ ਨੇ ਦਿੱਤੀ ਮਨਜ਼ੂਰੀ

ਪੰਜਾਬ

ਚੰਡੀਗੜ੍ਹ, 24 ਅਕਤੂਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਰਾਜ ਵਿੱਚ ਰਜਿਸਟਰੀ ਤੋਂ NOC ਦੀ ਸ਼ਰਤ ਖਤਮ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਜਾਣਕਾਰੀ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਹੈ। ਇਸ ਨਾਲ ਕੱਚੀਆਂ ਕਲੋਨੀਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮਿਲ ਸਕਣਗੀਆਂ। ਇੰਨਾ ਹੀ ਨਹੀਂ ਇਸ ਕਾਨੂੰਨ ਦੇ ਲਾਗੂ ਹੋਣ ਨਾਲ ਗੈਰ-ਕਾਨੂੰਨੀ ਕਾਲੋਨੀਆਂ ਬਣਾਉਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਜਿੱਥੇ ਉਨ੍ਹਾਂ ਨੂੰ ਭਾਰੀ ਜੁਰਮਾਨਾ ਲਗਾਇਆ ਜਾਵੇਗਾ। ਇਸ ਦੇ ਨਾਲ ਹੀ ਦੋਸ਼ੀ ਪਾਏ ਜਾਣ ‘ਤੇ ਸਖ਼ਤ ਸਜ਼ਾ ਹੋਵੇਗੀ।
‘ਪੰਜਾਬ ਅਪਾਰਟਮੈਂਟ-ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ-2024’ 3 ਸਤੰਬਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਸੀ। ਇਸ ਤੋਂ ਬਾਅਦ ਬਿੱਲ ਨੂੰ ਮਨਜ਼ੂਰੀ ਲਈ ਰਾਜਪਾਲ ਕੋਲ ਭੇਜਿਆ ਗਿਆ। ਹਾਲਾਂਕਿ ਇਸ ‘ਚ ਇਕ ਗੱਲ ਸਪੱਸ਼ਟ ਹੈ ਕਿ ਇਸ ਹੁਕਮ ਮੁਤਾਬਕ ਨਾਜਾਇਜ਼ ਕਾਲੋਨੀਆਂ ਨੂੰ ਰੈਗੂਲਰ ਨਹੀਂ ਕੀਤਾ ਜਾਵੇਗਾ, ਸਗੋਂ ਸਿਰਫ ਪਲਾਟਾਂ ਨੂੰ ਹੀ ਰੈਗੂਲਰ ਕੀਤਾ ਜਾਵੇਗਾ। ਇਸ ਮੌਕੇ ਸੀਐਮ ਭਗਵੰਤ ਨੇ ਕਿਹਾ ਕਿ ਇਸ ਬਿੱਲ ਨਾਲ ਆਮ ਲੋਕਾਂ ਨੂੰ ਫਾਇਦਾ ਹੋਵੇਗਾ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।