ਮੋਹਾਲੀ: ਰੋਜ਼ਗਾਰ ਦਫਤਰ ਵੱਲੋਂ ਪਲੇਸਮੈਂਟ ਕੈਂਪ 25 ਅਕਤੂਬਰ ਨੂੰ

ਟ੍ਰਾਈਸਿਟੀ

ਮੋਹਾਲੀ, 24 ਅਕਤੂਬਰ: ਦੇਸ਼ ਕਲਿੱਕ ਬਿਓਰੋ

ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ ਮਿਤੀ 25-10-2024 (ਸ਼ੁਕਰਵਾਰ) ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜਿਲ੍ਹਾ ਰੋਜ਼ਗਾਰ ਬਿਊਰੋ, ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰ: 461, ਤੀਜੀ ਮੰਜਿਲ, ਸੈਕਟਰ-76, ਵਿਖੇ ਕੀਤਾ ਜਾ ਰਿਹਾ ਹੈ, ਜਿਸਦਾ ਸਮਾਂ ਸਵੇਰੇ 10:00 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ।

ਡੀ.ਬੀ.ਈ.ਈ.ਐਸ.ਏ.ਐਸ ਨਗਰ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ, ਜਿਸ ਵਿੱਚ ਸ਼ੁੱਕਰਵਾਰ ਮਿਤੀ 25-10-2024 ਨੂੰ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਜਾਣਾ ਹੈ। ਅਲੀਨਾ ਆਟੋ ਇੰਡਸਟਰੀਜ਼ ਪ੍ਰਾਇ: ਲਿਮਿ:, ਇੰਡਸਟਰੀਅਲ ਟੂਲਜ ਐਂਡ ਗਾਊਗੀਜ, ਮੋਹਾਲੀ, ਅਰਾਈਲ ਟੈਲੀਕੋਮ ਅਤੇ ਆਈ.ਸੀ.ਆਈ.ਸੀ.ਆਈ. ਬੈਂਕ (ਆਈ ਪ੍ਰੋਸੈਸ) ਅਤੇ ਐਸ.ਬੀ.ਆਈ. ਕਰੇਡਿਟ ਕਾਰਡਜ (Allena Auto Industries Pvt Ltd, Industrial tools and gauges, Mohali, Ariel Telecom ਅਤੇ ICICI Bank (iProcess) ਅਤੇ SBI Credit Cards) ਸ਼ਾਮਲ ਹੋਣਗੀਆਂ। ਇਨ੍ਹਾਂ ਟਰਨਰ/ਫਿਟਰ/ਡਰੀਲਿੰਗ ਓਪਰੇਟਰ/ਮਕਿਸਟ/ਸੀ.ਐਨ.ਜ./ਵੀ.ਐਮ.ਸੀ. ਓਪਰੇਟਰ, ਕਸਟਮਰ ਸਪੋਰਟ ਐਕਜੀਕਿਊਟਿਵ, ਡਾਟਾ ਐਂਟਰੀ ਓਪਰੇਟਰ, ਸੇਲਜ਼ ਐਕਜੀਕਿਊਟਿਵ ਇੰਨ ਹੋਮ ਲੋਨ ਐਂਡ ਕਮਰਸ਼ੀਅਲ ਅਤੇ ਬ੍ਰਾਂਚ ਰੀਲੇਸ਼ਨਜ਼ ਐਕਜੀਕਿਊਟਿਵ (Turner/ Fitter/ Drilling Operator/ Machinist/ CNC/VMC Operator, Customer Support Executive, Data Entry Operator, Sales executive in Home loan & Commercial Card ਅਤੇ Branch Relations Executive) ਦੀਆਂ ਅਸਾਮੀਆਂ ਲਈ ਭਰਤੀ ਕੀਤੀ ਜਾਵੇਗੀ। ਚੁਣੇ ਗਏ ਪ੍ਰਾਰਥੀਆਂ ਦੀ ਘੱਟੋ ਘੱਟ ਤਨਖਾਹ 12000 ਤੋਂ 13000 ਤੱਕ ਹੋਵੇਗੀ।

ਉਨਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ ਜਿਨ੍ਹਾ ਦੀ ਉਮਰ 18 ਤੋਂ 32 ਸਾਲ ਹੋਵੇ ਅਤੇ ਘੱਟ ਤੋ ਘੱਟ ਯੋਗਤਾ ਆਈ.ਟੀ.ਆਈ, ਦਸਵੀ, ਬਾਰਵੀ, ਗ੍ਰੈਜੁਏਸ਼ਨ, ਵਿੱਚ ਆਦਿ ਪਾਸ ਕੀਤਾ ਹੋਵੇ, ਭਾਗ ਲੈ ਸਕਦੇ ਹਨ। ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ ਅਤੇ ਉਨ੍ਹਾਂ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਭਾਗ ਲੈਣ ਵਾਲੇ ਪ੍ਰਾਰਥੀਆਂ ਦੀ ਮੈਨੂਅਲ ਰਜਿਸਟ੍ਰੇਸ਼ਨ ਕਰਵਾਉਣਾ ਜ਼ਰੂਰੀ ਹੈ, ਜਿਨ੍ਹਾਂ ਪ੍ਰਾਰਥੀਆਂ ਦੀ ਮੈਨੂਅਲ ਰਜਿਸਟ੍ਰੇਸ਼ਨ ਨਹੀਂ ਹੋਈ ਹੈ, ਉਹ ਪ੍ਰਾਰਥੀ ਆਪਣੇ ਸਾਰੇ ਅਸਲ ਸਰਟੀਫਿਕੇਟ, ਆਧਾਰ ਕਾਰਡ ਅਤੇ ਪੈਨ ਕਾਰਡ ਲਾਜ਼ਮੀ, ਜਾਤੀ ਸਰਟੀਫਿਕੇਟ ਅਤੇ ਇਹਨਾਂ ਦੀਆਂ ਫੋਟੋ ਕਾਪੀਆਂ ਨਾਲ ਲਿਆਉਣ ਤਾਂ ਜੋ ਪ੍ਰਾਰਥੀਆਂ ਦੀ ਮੌਕੇ ਤੇ ਹੀ ਰਜਿਸਟ੍ਰੇਸ਼ਨ ਕੀਤੀ ਜਾ ਸਕੇ। ਇਸਤੋ ਇਲਾਵਾ ਪ੍ਰਾਰਥੀ ਆਪਣੀ ਫਾਰਮਲ ਡਰੈਸ ਵਿੱਚ ਆਉਣ ਦੀ ਖੇਚਲ ਕਰਨ।

ਪ੍ਰਾਰਥੀ ਉਕਤ ਪਲੇਸਮੈਂਟ ਕੈਂਪ ਲਈ ਆਨਲਾਈਨ ਵੀ https://forms.gle/YJT3mE3E4iKxJNEV8 ਰਜਿਸਟਰ ਕਰ ਸਕਦੇ ਹਨ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।