ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਡੇਂਗੂ ਦੀ ਰੋਕਥਾਮ ਸਬੰਧੀ ਹੋਈ ਮੀਟਿੰਗ

ਪੰਜਾਬ


ਫਾਜ਼ਿਲਕਾ 24 ਅਕਤੂਬਰ: ਦੇਸ਼ ਕਲਿੱਕ ਬਿਓਰੋ

               ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸ਼ੁਭਾਸ ਚੰਦਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪਰਬੰਧਕੀ ਕੰਪਲੈਕਸ ਵਿਖੇ ਡੇਂਗੂ ਦੀ ਰੋਕਥਾਮ ਅਤੇ ਜ਼ਿਲ੍ਹੇ ਵਿੱਚ ਫੋਗਿੰਗ ਕਰਵਾਉਣ ਦੇ ਮਕਸਦ ਨਾਲ ਮੀਟਿੰਗ ਹੋਈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ।
          ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਆਏ ਹੋਏ ਵੱਖ-ਵੱਖ ਵਿਭਾਗਾਂ ਨੂੰ ਅਪੀਲ ਕੀਤੀ ਕਿ ਉਹ ਡੇਂਗੂ ਸੀਜ਼ਨ ਨੂੰ ਮੁੱਖ ਰੱਖਦਿਆਂ ਜਾਗਰੂਕ ਗਤੀਵਿਧੀਆਂ ਆਰੰਭ ਕਰ ਦੇਣ ਅਤੇ ਸਿਹਤ ਵਿਭਾਗ ਨੂੰ ਸਹਿਯੋਗ ਕਰਨ। ਉਨ੍ਹਾਂ ਨਗਰ ਕੌਂਸਲ ਦੇ ਅਧਿਕਾਰੀਆਂ ਅਤੇ ਹੋਰਨਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਅੰਦਰ ਵੱਖ-ਵੱਖ  ਇਲਾਕਿਆਂ ਵਿੱਚ ਫੌਗਿੰਗ ਕਰਨੀ ਸ਼ੁਰੂ ਕਰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਅਬੋਹਰ ਏਰੀਏ ਅੰਦਰ ਇਸ ਦੇ ਜ਼ਿਆਦਾ ਕੇਸ ਦੇਖਣ ਨੂੰ ਮਿਲਦੇ ਹਨ, ਇਸ ਲਈ ਬਿਨਾਂ ਦੇਰੀ ਸਬੰਧਤ ਵਿਭਾਗ ਆਪਸੀ ਤਾਲਮੇਲ ਕਰਕੇ ਡੇਂਗੂ ਦੀ ਰੋਕਥਾਮ ਲਈ ਸੁਚੱਜੇ ਕਦਮ ਚੁੱਕਣ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਕੂਲ ਦੀ ਗਰਾਊਂਡ ਅਤੇ ਹੋਰ ਨੀਂਵੀਆਂ ਥਾਵਾਂ ਤੇ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ ਅਤੇ ਡੇਂਗੂ ਬੁਖਾਰ ਪ੍ਰਤੀ ਬੱਚਿਆਂ ਨੂੰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਪੂਰੀ ਬਾਹ ਵਾਲੇ ਕੱਪੜੇ ਪਾਉਣ ਲਈ ਕਿਹਾ ਜਾਵੇ ਤਾਂ ਜੋ ਡੇਂਗੂ ਤੋਂ ਬਚਾਅ ਕੀਤਾ ਜਾ ਸਕੇ।  ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਮੇਂ ਸਮੇਂ ਡੇਂਗੂ ਦੀ ਰੋਕਥਾਮ ਲਈ ਟੀਮਾਂ ਬਣਾਈਆਂ ਗਈਆਂ ਹਨ ਜੋ ਲਗਾਤਾਰ ਜ਼ਿਲ੍ਹੇ ਵਿੱਚ ਚੈਕਿੰਗ ਕਰਕੇ ਸਪ੍ਰੇਅ ਆਦਿ ਕਰ ਰਹੀਆਂ ਹਨ।
            ਵਧੀਕ ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਮੂਹ ਜ਼ਿਲ੍ਹਾ ਵਾਸੀ ਆਪਣੇ ਘਰਾਂ ਅੰਦਰ ਪਾਣੀ ਖੜਾ ਨਾ ਹੋਣ ਦੇਣ। ਉਨ੍ਹਾਂ ਕਿਹਾ ਕਿ ਫਰਿੱਜ, ਕੂਲਰ, ਗਮਲਿਆਂ, ਪੁਰਾਣੇ ਟਾਇਰਾਂ ਆਦਿ ਵਿੱਚ ਪਾਣੀ ਨਾ ਰਹਿਣ ਦੇਣ ਅਤੇ ਹਫ਼ਤੇ ਵਿੱਚ ਇੱਕ ਵਾਰ ਇਨ੍ਹਾਂ ਨੂੰ ਸਾਫ਼ ਜ਼ਰੂਰ ਕਰਨ। ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਣ ਲਈ ਸਭ ਤੋਂ ਜ਼ਰੂਰੀ ਹੈ ਕਿ ਮੱਛਰ ਦੀ ਪੈਦਾਵਾਰ ਨੂੰ ਹੀ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਦਿਨ ਵੇਲੇ ਪੂਰੀਆਂ ਬਾਹਾਂ ਦੇ ਕੱਪੜੇ ਪਾਏ ਜਾਣ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਆਦਿ ਦਾ ਇਸਤੇਮਾਲ ਵੀ ਸਾਨੂੰ ਡੇਂਗੂ ਤੋਂ ਬਚਾਅ ਸਕਦਾ ਹੈ। 
        ਇਸ ਮੌਕੇ ਸਿਹਤ ਵਿਭਾਗ ਤੋਂ ਡਾ. ਸੁਨੀਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੇਂਗੂ ਦਾ ਬੁਖਾਰ, ਜੋ ਕਿ ਅੇਡੀਜ਼ ਅਜਿਪਟੀ ਮੱਛਰ ਦੇ ਕੱਟਣ ਨਾਲ ਪੈਦਾ ਹੁੰਦਾ ਹੈ, ਜਿਸ ਦੇ ਲੱਛਣ ਤੇਜ਼ ਸਿਰਦਰਦ, ਤੇਜ਼ ਬੁਖਾਰ, ਮਾਸ਼-ਪੇਸ਼ੀਆਂ, ਜ਼ੋੜਾਂ ਆਦਿ ਦਾ ਦਰਦ, ਅੱਖਾਂ ਦੇ ਪਿਛਲੇ ਹਿਸੇ ਵਿਚ ਦਰਦ, ਉਲਟੀਆਂ, ਨੱਕ, ਮੂੰਹ ਅਤੇ ਮਸੂੜਿਆਂ ਵਿਚ ਖੂਨ ਵਗਣਾ ਆਦਿ ਹੁੰਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਬੁਖਾਰ ਦਾ ਸ਼ੱਕ ਹੋਣ ਦੀ ਸੂਰਤ ਵਿਚ ਤੁਰੰਤ ਸਰਕਾਰੀ ਹਸਪਤਾਲ ਤੋਂ ਚੈਕਅੱਪ ਅਤੇ ਇਲਾਜ ਕਰਵਾਓਣਾ ਚਾਹੀਦਾ ਹੈ ਜੋ ਕਿ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ।

          ਇਸ ਮੌਕੇ ਡਿਪਟੀ ਡੀ.ਈ.ਓ. ਪੰਕਜ ਅੰਗੀ, ਡੀ.ਈ.ਓ. ਐਲੀਮੈਂਟਰੀ ਸ੍ਰੀ ਸ਼ਤੀਸ ਕੁਮਾਰ, ਈ.ਓ. ਗੁਰਦਾਸ ਸਿੰਘ, ਐਸ.ਐਮ.ਓ. ਡਾ. ਐਰਿਕ ਆਦਿ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। 

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।