ਸਾਡਾ ਮੁਕਾਬਲਾ ਭ੍ਰਿਸ਼ਟ ਅਤੇ ਕਿਸਾਨਾਂ ਨੂੰ ਮੰਡੀਆਂ ‘ਚ ਰੌਲਣ ਵਾਲਿਆਂ ਨਾਲ : ਸੁਖਜਿੰਦਰ ਸਿੰਘ ਰੰਧਾਵਾ

ਪੰਜਾਬ

ਡੇਰਾ ਬਾਬਾ ਨਾਨਕ, 24 ਅਕਤੂਬਰ, ਦੇਸ਼ ਕਲਿੱਕ ਬਿਓਰੋ :
ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਜਤਿੰਦਰ ਕੌਰ ਰੰਧਾਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਹੈ ਕਿ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੀ ਜਿਮਨੀ ਚੋਣ ਵਿੱਚ ਸਾਡੇ ਮੁਕਾਬਲੇ ਭ੍ਰਿਸ਼ਟਾਚਾਰ ਵਿੱਚ ਨੱਕੋ ਨੱਕ ਡੁੱਬੇ ਅਤੇ ਕਿਸਾਨਾਂ ਦੀ ਝੋਨੇ ਫ਼ਸਲ ਸਮੇਂ ਸਿਰ ਨਾ ਖ਼ਰੀਦ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਰੌਲਣ ਵਾਲੇ ਅਤੇ ਪੰਚਾਇਤੀ ਚੋਣਾਂ ਵਿੱਚ ਲੋਕਤੰਤਰ ਦਾ ਕਤਲ ਕਰਨ ਵਾਲੇ ਲੋਕ ਹਨ, ਜੋ ਪੰਜਾਬ ਦੇ ਲੋਕਾਂ ਨੂੰ ਬਦਲਾਅ ਦੇ ਨਾਂ ਤੇ ਗੁੰਮਰਾਹ ਕਰਕੇ ਪੰਜਾਬ ਵਿੱਚ ਰਾਜ ਭਾਗ ਚਲਾ ਰਹੇ ਹਨ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਬੀਬੀ ਜਤਿੰਦਰ ਕੌਰ ਰੰਧਾਵਾ ਨੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੀ ਸਮੂਹ ਸਾਧ ਸੰਗਤ ਜੀ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਹੈ ਕਿ ਇਹਨਾਂ ਪੰਜਾਬ ਅਤੇ ਕਿਸਾਨ ਵਿਰੋਧੀ ਤਾਕਤਾਂ ਨੂੰ ਬਿਲਕੁਲ ਮੂੰਹ ਨਾ ਲਾਇਆ ਜਾਵੇ। ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਸੂਝਵਾਨ ਵਸਨੀਕਾਂ ਵੱਲੋਂ ਦਿੱਤੇ ਜਾ ਰਹੇ ਭਰਭੂਰ ਪਿਆਰ ਸਦਕਾ ਦਾਅਵਾ ਕਰਦੇ ਹਨ ਕਿ ਉਹ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੀ ਸ਼ੀਟ 10000 ਵੋਟਾਂ ਦੇ ਵੱਧ ਫਰਕ ਨਾਲ ਜਿੱਤ ਕਿ ਭ੍ਰਿਸ਼ਟ ਅਤੇ ਕਿਸਾਨ ਵਿਰੋਧੀ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਵੇਗੀ ਮੀਡੀਆ ਨਾਲ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਵਿਸ਼ਵਾਸਪਾਤਰ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।