ਆਪ’ ਨੇ ਕਿਹਾ, ਕੇਜਰੀਵਾਲ ਨੂੰ ਕੁਝ ਹੋਇਆ ਤਾਂ ਭਾਜਪਾ ਹੋਵੇਗੀ ਜ਼ਿੰਮੇਵਾਰ
ਨਵੀਂ ਦਿੱਲੀ, 25 ਅਕਤੂਬਰ, ਦੇਸ਼ ਕਲਿੱਕ ਬਿਓਰੋ :
ਆਮ ਆਦਮੀ ਪਾਰਟੀ ਨੇ ਅੱਜ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਭਾਜਪਾ ਦੇ ਗੁੰਡਿਆਂ ਨੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਹੈ। ਪਾਰਟੀ ਨੇ ਕਿਹਾ ਕਿ ਜੇਕਰ ਕੇਜਰੀਵਾਲ ਨੂੰ ਕੁਝ ਵੀ ਹੁੰਦਾ ਹੈ ਤਾਂ ਉਸਦੀ ਜ਼ਿੰਮੇਵਾਰੀ ਭਾਰਤੀ ਜਨਤਾ ਪਾਰਟੀ ਦੀ ਹੋਵੇਗੀ। ਪਾਰਟੀ ਨੇ ਦੋਸ਼ ਲਗਾਇਆ ਕਿ ਵਿਕਾਸਪੁਰੀ ਵਿੱਚ ਪਦਯਾਤਰਾ ਦੌਰਾਨ ਕੇਜਰਵੀਾਲ ਉਤੇ ਹਮਲੇ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।
ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਕੋਈ ਨੁਕਸਾਨ ਪਹੁੰਚਿਆ ਤਾਂ ਇਸਦੀ ਜ਼ਿੰਮੇਵਾਰੀ ਭਾਜਪਾ ਹੋਵੇਗੀ।
ਉਥੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਉਤੇ ਹੋਇਆ ਹਮਲਾ ਨਿੰਦਣਯੋਗ ਹੈ ਅਤੇ ਚਿੰਤਾਜਨਕ ਹੈ।
ਮਨੀਸ਼ ਸਿਸੋਦੀਆ ਨੇ ਐਕਸ ਉਤੇ ਲਿਖਿਆ ਹੈ ਕਿ ਅਰਵਿੰਦ ਕੇਜਰੀਵਾਲ ਉਤੇ ਹਮਲਾ ਬਹੁਤ ਨਿੰਦਣਯੋਗ ਅਤੇ ਚਿੰਤਾਜਨਕ ਹੈ। ਇਹ ਸਾਫ ਹੈ ਕਿ ਭਾਜਪਾ ਨੇ ਆਪਣੇ ਗੁੰਡਿਆਂ ਤੋਂ ਹਮਲਾ ਕਰਵਾਇਆ ਹੈ।
ਉਨ੍ਹਾਂ ਹਿਕਾ ਕਿ ਜੇਕਰ ਅਰਵਿੰਦ ਕੇਜਰੀਵਾਲ ਨੁੰ ਕੁਝ ਹੁੰਦਾ ਹੈ ਤਾਂ ਇਸਦੀ ਪੂਰੀ ਜ਼ਿੰਮੇਵਾਰੀ ਭਾਜਪਾ ਉਤੇ ਹੋਵੇਗੀ। ਅਸੀਂ ਡਰਨ ਵਾਲੇ ਨਹੀਂ ਹਾਂ। ਆਮ ਆਦਮੀ ਪਾਰਟੀ ਆਪਣੇ ਮਿਸ਼ਨ ਉਤੇ ਡਟੀ ਰਹੇਗੀ।