ਪੰਜਾਬ ‘ਚ ਤਿੰਨ ਨੌਜਵਾਨਾਂ ਦੀ ਸ਼ੱਕੀ ਹਾਲਾਤਾਂ ‘ਚ ਮੌਤ

ਪੰਜਾਬ

ਅੰਮ੍ਰਿਤਸਰ, 25 ਅਕਤੂਬਰ, ਦੇਸ਼ ਕਲਿਕ ਬਿਊਰੋ :
ਅੰਮ੍ਰਿਤਸਰ ‘ਚ ਦੇਰ ਰਾਤ ਤਿੰਨ ਨੌਜਵਾਨਾਂ ਦੀ ਇਕੱਠੇ ਮੌਤ ਹੋ ਗਈ। ਮੌਤ ਤੋਂ ਬਾਅਦ ਪੁਲਿਸ ਦਾ ਕਹਿਣਾ ਹੈ ਕਿ ਉਹ ਹਾਦਸੇ ਦਾ ਸ਼ਿਕਾਰ ਹੋਏ, ਜਦਕਿ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਤਿੰਨਾਂ ਦਾ ਕਤਲ ਕੀਤਾ ਗਿਆ ਹੈ। ਫਿਲਹਾਲ ਤਿੰਨਾਂ ਦਾ ਪੋਸਟਮਾਰਟਮ ਕਰਵਾ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪਰਿਵਾਰ ਨੂੰ ਸ਼ੱਕ ਹੈ ਕਿ ਉਨ੍ਹਾਂ ਦੇ ਬੱਚਿਆਂ ਦਾ ਕਤਲ ਕੀਤਾ ਗਿਆ ਹੈ।

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਨੁਸਾਰ ਬੀਤੀ ਦੇਰ ਰਾਤ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਰੋਡ ਬਾਈਪਾਸ ‘ਤੇ ਮੋਟਰਸਾਈਕਲ ਅਤੇ ਸਕਾਰਪੀਓ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਦੌਰਾਨ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਭੇਤਭਰੀ ਹਾਲਤ ਵਿੱਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।