ਸੁਖਜਿੰਦਰ ਰੰਧਾਵਾ ਭਾਰਤ ਸਰਕਾਰ ਵੱਲੋਂ ਪੈਂਡੂ ਵਿਕਾਸ ਮੰਤਰਾਲੇ ਲ‌ਈ ਸਲਾਹਕਾਰ ਕਮੇਟੀ ਦੇ ਮੈਂਬਰ ਨਿਯੁਕਤ

ਪੰਜਾਬ

ਡੇਰਾ ਬਾਬਾ ਨਾਨਕ, 25 ਅਕਤੂਬਰ, ਦੇਸ਼ ਕਲਿੱਕ ਬਿਓਰੋ :
ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੂੰ ਭਾਰਤ ਸਰਕਾਰ ਵੱਲੋਂ ਪੈਂਡੂ ਵਿਕਾਸ ਮੰਤਰਾਲੇ ਲ‌ਈ ਸਲਾਹਕਾਰ ਕਮੇਟੀ ਵਿੱਚ ਬਤੌਰ ਮੈਂਬਰ ਨਿਯੁਕਤ ਕੀਤਾ ਗਿਆ। ਆਪਣੀ ਇਸ ਨਿਯੁਕਤੀ ਉਤੇ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਰਾਹੁਲ ਗਾਂਧੀ ਦਾ ਹਾਰਦਿਕ ਧੰਨਵਾਦ ਕੀਤਾ ਹੈ। ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਪੈਂਡੂ ਵਿਕਾਸ ਮੰਤਰਾਲੇ ਲ‌ਈ ਬਤੌਰ ਮੈਂਬਰ ਨਿਯੁਕਤ ਹੋਣ ਤੇ ਪੈਂਡੂ ਆਰਥਿਕਤਾ ਅਤੇ ਪਿੰਡਾਂ ਦੇ ਵਿਕਾਸ ਨੂੰ ਭਰਵਾਂ ਹੁੰਗਾਰਾ ਮਿਲੇਗਾ। ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਮੈਂਬਰ ਨਿਯੁਕਤ ਕਰਨ ਤੇ ਮਿਲਕਫ਼ੈਡ ਪੰਜਾਬ ਦੇ ਵਾਈਸ ਚੇਅਰਮੈਨ ਜਸਦੀਪ ਸਿੰਘ ਜੱਸ ਠੇਠਰਕੇ ,ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਸਵਿੰਦਰ ਸਿੰਘ ਭੰਮਰਾ,ਹਰਦੇਵ ਸਿੰਘ ਦੂਲਾ ਨੰਗਲ ਜਨਰਲ ਸਕੱਤਰ ਜ਼ਿਲ੍ਹਾ ਕਾਂਗਰਸ ਕਮੇਟੀ ਗੁਰਦਾਸਪੁਰ, ਸੱਤ ਪਾਲ ਸਿੰਘ ਭੋਜਰਾਜ ਮੀਤ ਪ੍ਰਧਾਨ ਜਿਲਾ ਕਾਂਗਰਸ ਕਮੇਟੀ ਗੁਰਦਾਸਪੁਰ,ਬਲਾਕ ਡੇਰਾ ਬਾਬਾ ਨਾਨਕ ਕਾਂਗਰਸ ਪਾਰਟੀ ਦੇ ਪ੍ਰਧਾਨ ਸਰਦਾਰ ਤੇਜਵੰਤ ਸਿੰਘ ਮਾਲੇਵਾਲ,ਬਲਾਕ ਕਲਾਨੌਰ ਕਾਂਗਰਸ ਕਮੇਟੀ ਦੇ ਪ੍ਰਧਾਨ ਸਰਦਾਰ ਸੁਰਿੰਦਰ ਸਿੰਘ ਗੱਗੋਵਾਲੀ, ਪੰਚਾਇਤ ਸੰਮਤੀ ਡੇਰਾ ਬਾਬਾ ਨਾਨਕ ਦੇ ਸਾਬਕਾ ਚੇਅਰਮੈਨ ਸਰਦਾਰ ਨਰਿੰਦਰ ਸਿੰਘ ਬਾਜਵਾ,ਮਿਲਕ ਪਲਾਂਟ ਗੁਰਦਾਸਪੁਰ ਦੇ ਵਾਈਸ ਚੇਅਰਮੈਨ ਡਾਕਟਰ ਬਲਵਿੰਦਰ ਸਿੰਘ ਰੰਧਾਵਾ, ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਡੇਰਾ ਬਾਬਾ ਨਾਨਕ ਸਰਦਾਰ ਹਰਦੀਪ ਸਿੰਘ ਤਲਵੰਡੀ ਗੋਰਾਇਆ, ਚੇਅਰਮੈਨ ਅਸ਼ੋਕ ਕੁਮਾਰ ਗੋਗੀ, ਬਿਕਰਮਜੀਤ ਸਿੰਘ ਬਿੱਕਾ ਮੰਮਣ, ਗੁਰਮੇਜ ਸਿੰਘ ਭੱਟੀ ਮੀਤ ਪ੍ਰਧਾਨ ਜਿਲਾ ਕਾਂਗਰਸ ਕਮੇਟੀ ਗੁਰਦਾਸਪੁਰ, ਸਿਮਰਜੀਤ ਸਿੰਘ ਸਾਹ ਹਰੂਵਾਲ, ਮਨਿੰਦਰ ਸਿੰਘ ਮੰਨੂ ਸਰਜੇਚੱਕ,ਰੀਤ ਇੰਦਰ ਸਿੰਘ ਰਹੀਮਾਬਾਦ,ਹਰਦੇਵ ਸਿੰਘ ਗੋਲਡੀ ਭੰਮਰਾ,ਬਿੱਟੂ ਸਰਪੰਚ ਧਰਮਾਬਾਦ, ਕੁਲਵੰਤ ਸਿੰਘ ਰਾਏਚੱਕ, ਮਨਜੀਤ ਸਿੰਘ ਲੁਕਮਾਨੀਆ , ਸੁਰਜੀਤ ਸਿੰਘ ਮਹਾਲਨੰਗਲ ਆਦਿ ਆਗੂਆਂ ਨੇ ਕਾਂਗਰਸ ਹਾਈਕਮਾਂਡ ਅਤੇ ਸ੍ਰੀ ਰਾਹੁਲ ਗਾਂਧੀ ਦਾ ਦਿੱਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ ਹੈ। ਮੀਡੀਆ ਨਾਲ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਅਤਿ ਵਿਸ਼ਵਾਸਪਾਤਰ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।