ਨਵੀਂ ਦਿੱਲੀ: 25 ਅਕਤੂਬਰ, ਦੇਸ਼ ਕਲਿੱਕ ਬਿਓਰੋ
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ‘ਤੇ ਪਦਯਾਤਰਾ ਦੌਰਾਨ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਆਮ ਆਦਮੀ ਪਾਰਟੀ ਨੇ ਭਾਰਤੀ ਜਨਤਾ ਪਾਰਟੀ ‘ਤੇ ਇਲਜ਼ਾਮ ਲਗਾਇਆ ਹੈ ਕਿ ਭਾਜਪਾ ਮੈਂਬਰਾਂ ਵੱਲੋਂ ਕੇਜਰੀਵਾਲ ‘ਤੇ ਹਮਲਾ ਬੋਲਿਆ ਗਿਆ ਹੈ ਅਤੇ ਪੁਲਿਸ ਨੇ ਵੀ ਉਨ੍ਹਾਂ ਨੂੰ ਕੇਜਰੀਵਾਲ ਦੇ ਕੋਲ ਜਾਣ ਤੋਂ ਨਹੀਂ ਰੋਕਿਆ। ਜ਼ਿਕਰਯੋਗ ਹੈ ਕਿ ਦਿੱਲੀ ਦੇ ਵਿਕਾਸਪੁਰੀ ‘ਚ ਅਰਵਿੰਦ ਕੇਜਰੀਵਾਲ ਦੀ ਅਗਵਾਈ ‘ਚ ਪਦਯਾਤਰਾ ਕੀਤੀ ਜਾ ਰਹੀ ਸੀ ਤਾਂ ਭਾਜਪਾ ਮੈਂਬਰ ਕੇਜਰੀਵਾਲ ਤੱਕ ਪਹੁੰਚ ਗਏ।ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਪ੍ਰੈਸ ਕਾਨਫਰੰਸ ਕਰਕੇ ਅਰਵਿੰਦ ਕੇਜਰੀਵਾਲ ‘ਤੇ ਹਮਲੇ ਦੀ ਕੋਸ਼ਿਸ਼ ਲਈ ਭਾਜਪਾ ਨੂੰ ਜ਼ਿਮੇਵਾਰ ਠਹਿਰਾਇਆ ਹੈ।
Published on: ਅਕਤੂਬਰ 25, 2024 8:43 ਬਾਃ ਦੁਃ