ਚੰਡੀਗੜ੍ਹ, 25 ਅਕਤੂਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਵਿੱਚ ਵਿਧਾਨ ਸਭਾ ਉਪ ਚੋਣਾਂ ਲਈ ਨਾਮਜ਼ਦਗੀ ਦਾਖ਼ਲ ਕਰਨ ਦਾ ਅੱਜ ਆਖਰੀ ਦਿਨ ਹੈ। ਸੂਬੇ ਵਿੱਚ 13 ਨਵੰਬਰ ਨੂੰ 4 ਵਿਧਾਨ ਸਭਾ ਸੀਟਾਂ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ਵਿੱਚ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ। ਅੱਜ ਯਾਨੀ ਸ਼ੁੱਕਰਵਾਰ ਨੂੰ ਪੰਜਾਬ ਦੇ ਕਈ ਵੱਡੇ ਨੇਤਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਨਾਮਜ਼ਦਗੀ ਪ੍ਰਕਿਰਿਆ ਅੱਜ ਦੁਪਹਿਰ ਬਾਅਦ ਖ਼ਤਮ ਹੋ ਜਾਵੇਗੀ। ਹੁਣ 28 ਅਕਤੂਬਰ ਨੂੰ ਪੜਤਾਲ ਕਮੇਟੀ ਦਸਤਾਵੇਜ਼ਾਂ ਦੀ ਜਾਂਚ ਕਰੇਗੀ।
ਜੇਕਰ ਪਿਛਲੇ 5 ਦਿਨਾਂ ਦੀ ਗੱਲ ਕਰੀਏ ਤਾਂ ਚੋਣ ਕਮਿਸ਼ਨ ਕੋਲ ਕਰੀਬ 27 ਹਲਫਨਾਮੇ ਪਹੁੰਚੇ ਹਨ। ਅੱਜ ਆਖਰੀ ਦਿਨ ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਸੀਟ ‘ਤੇ ਵੱਡੇ ਆਗੂ ਨਾਮਜ਼ਦਗੀਆਂ ਦਾਖਲ ਕਰਨਗੇ। ਇਨ੍ਹਾਂ ਸਾਰੀਆਂ ਚੋਣਾਂ ਵਿੱਚ ਅਕਾਲੀ ਦਲ ਵੱਲੋਂ ਚੋਣ ਨਾ ਲੜਨ ਦਾ ਫੈਸਲਾ ਕੀਤਾ ਗਿਆ ਹੈ।
ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਦੀ ਪਤਨੀ ਡਾ: ਜਤਿੰਦਰ ਕੌਰ ਅੱਜ ਸ਼ੁੱਕਰਵਾਰ ਨੂੰ ਡੇਰਾ ਬਾਬਾ ਨਾਨਕ ਸੀਟ ਤੋਂ ਨਾਮਜ਼ਦਗੀ ਦਾਖ਼ਲ ਕਰਨਗੇ। ਇਸ ਦੇ ਨਾਲ ਹੀ ਅੱਜ ਚੱਬੇਵਾਲ ਤੋਂ ਭਾਜਪਾ ਵੱਲੋਂ ਐਲਾਨੇ ਗਏ ਉਮੀਦਵਾਰ ਸੋਹਣ ਸਿੰਘ ਠੰਡਲ ਵੀ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ।
Published on: ਅਕਤੂਬਰ 25, 2024 7:30 ਪੂਃ ਦੁਃ