ਵਾਸਿੰਗਟਨ, 26 ਅਕਤੂਬਰ, ਦੇਸ਼ ਕਲਿਕ ਬਿਊਰੋ :
ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿਚ ਦਾਖਲ ਹੋਣ ਦੇ ਦੋਸ਼ ਵਿਚ ਪਿਛਲੇ ਸਾਲ ਹਰ ਘੰਟੇ 10 ਭਾਰਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਅਮਰੀਕਾ ਦੇ ਕਸਟਮ ਅਤੇ ਬਾਰਡਰ ਪ੍ਰੋਟੈਕਸ਼ਨ (ਸੀਬੀਪੀ) ਵਿਭਾਗ ਨੇ ਅਕਤੂਬਰ 2023 ਤੋਂ ਸਤੰਬਰ 2024 ਤੱਕ ਗੈਰ-ਕਾਨੂੰਨੀ ਤਰੀਕੇ ਨਾਲ ਦੇਸ਼ ਵਿੱਚ ਦਾਖਲ ਹੋਣ ਵਾਲੇ ਲੋਕਾਂ ਦਾ ਡਾਟਾ ਜਾਰੀ ਕੀਤਾ ਹੈ।
ਇਸ ਅੰਕੜੇ ਮੁਤਾਬਕ ਪਿਛਲੇ ਸਾਲ 29 ਲੱਖ ਲੋਕਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਸਰਹੱਦ ਪਾਰ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਗਿਆ ਸੀ। ਇਨ੍ਹਾਂ ਵਿੱਚੋਂ 90,415 ਭਾਰਤੀ ਸਨ। ਇਨ੍ਹਾਂ ਵਿੱਚੋਂ 43,764 ਨੂੰ ਅਮਰੀਕਾ-ਕੈਨੇਡਾ ਸਰਹੱਦ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਭਾਰਤੀ ਏਜੰਸੀਆਂ ਮੁਤਾਬਕ ਸਰਹੱਦ ਪਾਰ ਕਰਨ ਵਾਲੇ 50% ਤੋਂ ਵੱਧ ਭਾਰਤੀ ਗੁਜਰਾਤ ਦੇ ਸਨ।
ਇਹ ਵੀ ਪੜ੍ਹੋ: ਕੇਜਰੀਵਾਲ ਦੀ ਪਦਯਾਤਰਾ ਦੌਰਾਨ ਹਮਲਾ, ‘ਆਪ’ ਨੇ ਲਗਾਏ ਗੰਭੀਰ ਦੋਸ਼
ਹਾਲਾਂਕਿ ਪਿਛਲੇ ਸਾਲ ਦੇ ਮੁਕਾਬਲੇ ਇਹ ਅੰਕੜਾ ਘਟਿਆ ਹੈ। ਸਾਲ 2022-23 ‘ਚ 96,917 ਭਾਰਤੀਆਂ ਨੂੰ ਗੈਰ-ਕਾਨੂੰਨੀ ਸਰਹੱਦ ਪਾਰ ਕਰਨ ਲਈ ਗ੍ਰਿਫਤਾਰ ਕੀਤਾ ਗਿਆ ਸੀ।