ਕਾਂਗਰਸ ਦੀ ਉਮੀਦਵਾਰ ਜਤਿੰਦਰ ਕੌਰ ਅਤੇ ਲੋਕ ਸਭਾ ਮੈਂਬਰ ਸੁਖਜਿੰਦਰ ਰੰਧਾਵਾ ਨੇ ਕੀਤਾ ਪਿੰਡਾਂ ਦਾ ਦੌਰਾ

ਪੰਜਾਬ

ਡੇਰਾ ਬਾਬਾ ਨਾਨਕ, 26 ਅਕਤੂਬਰ, ਦੇਸ਼ ਕਲਿੱਕ ਬਿਓਰੋ :
ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੀ ਚੋਣ ਮੁਹਿੰਮ ‘ਚ ਤੇਜੀ ਲਿਆਉਂਦਿਆਂ ਅੱਜ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਜਤਿੰਦਰ ਕੌਰ ਰੰਧਾਵਾ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਹਲਕੇ ਦੇ ਕਈ ਪਿੰਡਾਂ ਦਾ ਦੌਰਾ ਕਰਕੇ ਨੁੱਕੜ ਮੀਟਿੰਗਾਂ ਦੇ ਨਾਲ – ਨਾਲ ਆਪਣੇ ਵਰਕਰਾਂ ਅਤੇ ਸਮਰਥਕਾਂ ਨਾਲ ਚੋਣ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ। ਪਿੰਡ ਸ਼ਾਮਪੁਰਾ,ਸਿੰਘਪੁਰਾ,ਰਾਮਦੁਵਾਲੀ, ਦਹੇੜ੍,ਧਿਆਨਪੁਰ,ਝੰਗੀ,ਤਲਵੰਡੀ ਹਿੰਦੂਆਂ ਅਤੇ ਭਿਖਾਰੀਵਾਲ ਆਦਿ ਪਿੰਡਾਂ ਵਿਖੇ ਜਨਤਕ ਇਕੱਠਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਲੋਕ ਭਾਜਪਾ ਅਤੇ ਸੂਬੇ ਦੀ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ ਦੀਆਂ ਲੋਕ ਵਿਰੋਧੀ ਚਾਲਾਂ ਤੋਂ ਜਾਗਰੂਕ ਹੋ ਚੁੱਕੇ ਹਨ ਇਸੇ ਲਈ ਦੋਵਾਂ ਪਾਰਟੀਆਂ ਨੂੰ ਲੋਕ ਸਭਾ ਚੋਣਾਂ ਵਿੱਚ ਪੰਜਾਬੀਆਂ ਨੇ ਮੂੰਹਤੋੜ ਜਵਾਬ ਦਿੱਤਾ ਹੈ। ਉਹਨਾਂ ਕਿਹਾ ਕਿ ਰੰਧਾਵਾ ਪਰਿਵਾਰ ਹਮੇਸ਼ਾ ਹਲਕੇ ਅਤੇ ਪੰਜਾਬ ਦੇ ਹਿਤਾਂ ਲਈ ਡੱਟ ਕੇ ਪਹਿਰਾ ਦੇਂਦਾ ਰਿਹਾ ਹੈ ਤੇ ਰਹੇਗਾ।
ਨਸ਼ਿਆਂ ਕਰਕੇ ਪੰਜਾਬ ਦੇ ਕਈ ਘਰਾਂ ਨੂੰ ਤਾਲੇ ਲੱਗ ਗਏ ਹਨ ਜਿਸ ਦੀ ਜ਼ਿੰਮੇਵਾਰ ਅਕਾਲੀਆਂ ਤੋਂ ਕਿਤੇ ਜਿਆਦਾ ਆਮ ਆਦਮੀ ਪਾਰਟੀ ਸਰਕਾਰ ਹੈ।
ਅੱਜ ਪੰਜਾਬ ਦਾ ਵਾਲ-ਵਾਲ ਕਰਜ਼ੇ ਨਾਲ ਵਿੰਨ੍ਹਿਆ ਪਿਆ ਹੈ ਪਰ ਪੰਜਾਬ ਦਾ ਵਿਕਾਸ ਨਾ ਕਰਕੇ ਇਹ ਸਾਰਾ ਪੈਸਾ ਕੇਜਰੀਵਾਲ ਦੇ ਸਿਆਸੀ ਮਨਸੂਬਿਆਂ ਨੂੰ ਪੂਰਾ ਕਰਨ ਅਤੇ ਝੂਠੀ ਇਸ਼ਤਿਹਾਰਬਾਜ਼ੀ ‘ ਤੇ ਫੂਕਿਆ ਜਾ ਰਿਹਾ ਹੈ।
ਮੈਡਮ ਜਤਿੰਦਰ ਕੌਰ ਰੰਧਾਵਾ ਨੇ ਅੱਜ ਬਾਬਾ ਲਾਲ ਦਿਆਲ ਮੰਦਿਰ ਧਿਆਨਪੁਰ ਵਿਖੇ ਕਲਸ਼ ਯਾਤਰਾ ਵਿੱਚ ਹਿੱਸਾ ਲੈਣ ਤੋ ਬਾਅਦ ਉਨ੍ਹਾਂ ਰਾਮਪੁਰਾ,ਸਿੰਘਪੁਰਾ, ਰਾਮਦੁਵਾਲੀ ਅਤੇ ਮਨਸੂਰ ਆਬਾਦੀ ਵਿਖੇ ਆਪਣੇ ਕਰੀਬੀਆਂ ਅਤੇ ਸਮਰਥਕਾਂ ਨਾਲ ਮੁਲਾਕਾਤਾਂ ਕਰਨ ਤੋਂ ਇਲਾਵਾ ਜਨਤਕ ਇਕੱਠਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਲਕੇ ਵਿਚੋਂ ਨਸ਼ਾਖੋਰੀ, ਗੁੰਡਾਗਰਦੀ, ਕਿਰਤੀਆਂ, ਕਿਸਾਨਾਂ ਦੇ ਹਿੱਤਾਂ ਦੀ ਅਣਦੇਖੀ ,ਸਾਫ਼ ਸਫ਼ਾਈ ਦੇ ਅਹਿਮ ਮੁੱਦਿਆਂ ਦੇ ਹੱਲ ਤੋਂ ਇਲਾਵਾ ਉਹ ਹਲਕੇ ਦੇ ਰੁਕੇ ਹੋਏ ਵਿਕਾਸ ਕਰਜਾਂ ਨੂੰ ਚਾਲੂ ਕਰਵਾਉਣਗੇ। ਉਨ੍ਹਾਂ ਕਿਹਾ ਕਿ ਉਹ ਨਸ਼ਿਆਂ ਨਾਲ ਉੱਜੜਦੇ ਘਰਾਂ ਦੀਆਂ ਮਾਵਾਂ ਭੈਣਾਂ ਨੂੰ ਰੋਂਦੇ ਦੇਖ ਕੇ ਖ਼ੁਦ ਬਹੁਤ ਭਾਵੁਕ ਹੋ ਜਾਂਦੇ ਹਨ। ਇਹਨਾਂ ਘਰਾਂ ਵਿੱਚੋਂ ਜਵਾਨ ਪੁੱਤਾਂ ਦੀਆਂ ਅਰਥੀਆਂ ਨਿਕਲਣ ਤੋਂ ਰੋਕਣ ਲਈ ਉਹ ਪੂਰਾ ਜੋਰ ਲਗਾ ਦੇਣਗੇ।

ਇਸਤੋਂ ਇਲਾਵਾ ਕਈ ਪਿੰਡਾਂ ਦੇ ਦਰਜਨਾਂ ਲੋਕ ਆਪਣੇ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਵਿੱਚ ਸ਼ਾਮਿਲ ਹੋਏ।ਜਿਨ੍ਹਾਂ ਦਾ ਜਤਿੰਦਰ ਕੌਰ ਰੰਧਾਵਾ ਤੇ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਪ ਤੇ ਅਕਾਲੀ ਧੋਖੇਬਾਜ਼ ਪਾਰਟੀਆਂ ਹਨ ਜਿਨ੍ਹਾਂ ਨੇ ਪੰਜਾਬੀਆਂ ਨੂੰ ਗੁੰਮਰਾਹ ਕਰਕੇ ਸੱਤਾ ਹਥਿਆਉਣ ਬਾਅਦ ਪੰਜਾਬ ਅਤੇ ਪੰਜਾਬੀਆਂ ਦਾ ਹੀ ਬੁਰਾ ਕੀਤਾ ਹੈ ਜਿਸ ਕਰਕੇ ਲੋਕ ਇਨ੍ਹਾਂ ਪਾਰਟੀਆਂ ਦਾ ਖਹਿੜਾ ਛੱਡ ਕੇ ਕਾਂਗਰਸ ਨਾਲ ਜੁੜ ਰਹੇ ਹਨ ਕਿਉਂ ਕਿ ਲੋਕ ਜਾਣਦੇ ਹਨ ਕਿ ਪੰਜਾਬ ਨੂੰ ਸ਼ਾਂਤੀ,ਸੁਰੱਖਿਆ,ਵਿਕਾਸ ਅਤੇ ਖੁਸ਼ਹਾਲੀ ਦੀ ਪ੍ਰਤੀ ਕਾਂਗਰਸ ਦੇ ਰਾਜ ਵਿੱਚ ਹੀ ਹੋ ਸਕਦੀ ਹੈ।

ਅੱਜ ਦੀ ਚੋਣ ਪ੍ਰਚਾਰ ਮੁਹਿੰਮ ਦੌਰਾਨ ਸਾਬਕਾ ਵਿਧਾਇਕ ਸ. ਹਰਪ੍ਰਤਾਪ ਸਿੰਘ ਅਜਨਾਲਾ,ਉਨ੍ਹਾਂ ਦੇ ਸਪੁੱਤਰ ਕੰਵਲਪ੍ਰਤਪ ਸਿੰਘ ਅਜਨਾਲਾ, ਸਾਬਕਾ ਮੰਤਰੀ ਸ. ਸੁਖਬਿੰਦਰ ਸਿੰਘ ਸੁਖਸਰਕਾਰੀਆ, ਸਰਦਾਰ ਭਗਵੰਤ ਪਾਲ ਸਿੰਘ ਸੱਚਰ ਅਤੇ ਸਥਾਨਕ ਕਾਂਗਰਸੀ ਆਗੂ ਅਤੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਰਹੇ। ਮੀਡੀਆ ਨੂੰ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਵਿਸ਼ਵਾਸਪਾਤਰ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ।

Latest News

Latest News

Leave a Reply

Your email address will not be published. Required fields are marked *