ਚੰਡੀਗੜ੍ਹ, 26 ਅਕਤੂਬਰ, ਦੇਸ਼ ਕਲਿਕ ਬਿਊਰੋ :
ਪੰਜਾਬ ‘ਚ ਝੋਨੇ ਦੀ ਲਿਫਟਿੰਗ ਨਾ ਹੋਣ ਤੋਂ ਪਰੇਸ਼ਾਨ ਕਿਸਾਨ ਅੱਜ (ਸ਼ਨੀਵਾਰ) ਤੋਂ ਸੂਬੇ ਦੇ 4 ਹਾਈਵੇ ਬੰਦ ਕਰਨ ਜਾ ਰਹੇ ਹਨ। ਕਿਸਾਨ ਦੁਪਹਿਰ 1 ਵਜੇ ਦੇ ਕਰੀਬ ਪੰਜਾਬ ਦੇ 4 ਹਾਈਵੇ ਜਾਮ ਕਰਨਗੇ। ਇਹ ਹੜਤਾਲ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹੇਗੀ। ਉਨ੍ਹਾਂ ਦਾ ਕਹਿਣਾ ਹੈ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀਆਂ।
ਕਿਸਾਨ ਮਜ਼ਦੂਰ ਮੋਰਚਾ ਅਤੇ ਕਿਸਾਨ ਸੰਯੁਕਤ ਮੋਰਚਾ ਗੈਰ (ਸਿਆਸੀ) ਜੁਆਇੰਟ ਫੋਰਮ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਅੱਜ ਦੁਪਹਿਰ 1 ਵਜੇ ਤੋਂ ਪੰਜਾਬ ਦੇ 4 ਹਾਈਵੇ ਜਾਮ ਕਰਨ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। 1 ਵਜੇ ਕਿਸਾਨ 4 ਸੜਕਾਂ ‘ਤੇ ਬੈਠਣਗੇ ਅਤੇ ਆਵਾਜਾਈ ਬੰਦ ਕਰ ਦਿੱਤੀ ਜਾਵੇਗੀ।