ਹੁਸ਼ਿਆਰਪੁਰ, 26 ਅਕਤੂਬਰ, ਦੇਸ਼ ਕਲਿੱਕ ਬਿਓਰੋ :
ਆਪਣੇ ਚੰਗੇ ਭਵਿੱਖ ਲਈ ਪੰਜਾਬ ਛੱਡ ਕੇ ਕੁਵੈਤ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਕਸਬਾ ਗੜ੍ਹਦੀਵਾਲ ਦੇ ਨਜ਼ਦੀਕੀ ਪਿੰਡ ਡੱਫਰ ਦਾ 44 ਸਾਲਾ ਨੌਜਵਾਨ ਗੁਰਦੀਪ ਸਿੰਘ ਭੁੱਲਾ ਆਪਣੇ ਚੰਗੇ ਭਵਿੱਖ ਲਈ ਕੁਵੈਤ ਗਿਆ ਸੀ। ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਉਸਦੀ ਮੌਤ ਹੋਣ ਦੀ ਖਬਰ ਹੈ।
ਗੁਰਦੀਪ ਸਿੰਘ ਕਰੀਬ 3 ਸਾਲ ਪਹਿਲਾਂ ਰੋਜ਼ੀ ਰੋਟੀ ਖਾਤਰ ਕੁਵੈਤ ਗਿਆ ਸੀ। ਬੀਤੇ ਦਿਨੀਂ ਵਿਦੇਸ਼ ਤੋਂ ਉਸਦੀ ਮੌਤ ਹੋਣ ਦਾ ਫੋਨ ਆਇਆ। ਗੁਰਦੀਪ ਸਿੰਘ 2 ਭੈਣਾਂ ਦਾ ਇਕੱਲਾ ਭਰਾ ਸੀ। ਉਹ ਆਪਣੇ ਪਿੱਛੇ ਬਜ਼ੁਰਗ ਮਾਤਾ, ਪਤਨੀ ਅਤੇ 2 ਛੋਟੇ ਬੱਚੇ ਛੱਡ ਗਿਆ।