ਚੰਡੀਗੜ੍ਹ, 26 ਅਕਤੂਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਹਰਿਆਣਾ ਹਾਈਕੋਰਟ ਦੇ ਦਿਸ਼ਾ ਨਿਰਦੇਸ਼ਾਂ ‘ਤੇ ਬਣਾਈ ਐਸ ਆਈ ਟੀ ਨੇ 7 ਪੁਲਿਸ ਅਧਿਕਾਰੀਆਂ ਨੂੰ ਦੋਸ਼ੀ ਠਹਿਰਾਇਆ ਸੀ। ਪੰਜਾਬ ਸਰਕਾਰ ਵੱਲੋਂ ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿੱਚ ਸਾਬਕਾ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਅਤੇ ਛੇ ਹੋਰ ਪੁਲੀਸ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਜਿਨ੍ਹਾਂ ਪੁਲੀਸ ਅਧਿਕਾਰੀਆਂ ਨੂੰ ਮੁਅੱਤਲ ਕੀਤਾ ਗਿਆ ਹੈ ਉਨ੍ਹਾਂ ਵਿੱਚ ਡੀਐਸਪੀ ਗੁਰਸ਼ੇਰ ਸਿੰਘ ਸੰਧੂ,ਸਮਰ ਵਨੀਤ,
ਸਬ ਇੰਸਪੈਕਟਰ ਰੀਨਾ, ਖਰੜ ਸਬ ਇੰਸਪੈਕਟਰ (ਐਲ.ਆਰ.) ਜਗਤਪਾਲ ਜਾਂਗੂ, ਏ.ਜੀ.ਟੀ.ਐਫ ਸਬ ਇੰਸਪੈਕਟਰ (ਐਲਆਰ) ਸ਼ਗਨਜੀਤ ਸਿੰਘ,ASI ਮੁਖਤਿਆਰ ਸਿੰਘ ਤੇ ਐੱਚਸੀ (LR) ਓਮ ਪ੍ਰਕਾਸ਼ ਸ਼ਾਮਲ ਹਨ।
ਮਿਲੀ ਜਾਣਕਾਰੀ ਅਨੁਸਾਰ ਇਨ੍ਹਾਂ ਸਾਰਿਆਂ ਨੂੰ ਜਦੋਂ ਲਾਰੈਂਸ ਬਿਸ਼ਨੋਈ ਸੀਆਈਏ ਪੁਲਿਸ ਸਟੇਸ਼ਨ, ਖਰੜ ਦੀ ਹਿਰਾਸਤ ਵਿੱਚ ਸੀ ਉਦੋਂ 3 ਅਪ੍ਰੈਲ, 2022 ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਇੰਟਰਵਿਊ ਦਾ ਪ੍ਰਬੰਧ ਕਰਨ ਲਈ ਦੋਸ਼ੀ ਠਹਿਰਾਇਆ ਗਿਆ ਅਤੇ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ।

Published on: ਅਕਤੂਬਰ 26, 2024 9:29 ਪੂਃ ਦੁਃ