ਧਿਆਨਪੁਰ: 26 ਅਕਤੂਬਰ, ਦੇਸ਼ ਕਲਿੱਕ ਬਿਓਰੋ
ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਜਤਿੰਦਰ ਕੌਰ ਰੰਧਾਵਾ ਨੇ ਵਿਧਾਨ ਸਭਾ ਹਲਕੇ ਦੇ ਇਤਿਹਾਸਕ ਮੰਦਿਰ ਧਿਆਨਪੁਰ ਵਿਖੇ ਨਤਮਸਤਕ ਹੋ ਕੇ ਗੱਦੀ ਨਸ਼ੀਨ ਮਹੰਤ ਸੁੰਦਰ ਦਾਸ ਤੋਂ ਆਸ਼ੀਰਵਾਦ ਪ੍ਰਾਪਤ ਕਰਕੇ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕੀਤਾ ਕੀਤਾ ਇਸ ਤੋਂ ਬਾਅਦ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਬੀਬੀ ਜਤਿੰਦਰ ਕੌਰ ਰੰਧਾਵਾ ਨੇ ਧਿਆਨ ਪੁਰ ਵਿਖੇ ਸਰਪੰਚ ਤਰਸੇਮ ਸਿੰਘ ਅਤੇ ਪਰਮਸੁਨੀਲ ਸਿੰਘ ਲੱਡੂ ਦੇ ਘਰ ਇਕ ਵਰਕਰ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਪੰਜਾਬ ਨੂੰ ਬਰਬਾਦ ਕਰਨ ਅਤੇ ਨਾਕਾਮੀਆਂ ਨੂੰ ਮੁੱਖ ਰੱਖਦੇ ਹੋਏ ਸਮੂਹ ਇਲਾਕਾ ਨਿਵਾਸੀਆਂ ਨੂੰ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਜਤਿੰਦਰ ਕੌਰ ਰੰਧਾਵਾ ਦੀ ਡੱਟ ਕੇ ਮੱਦਦ ਕਰਨ ਦੀ ਨਿਮਰਤਾ ਸਹਿਤ ਅਪੀਲ ਕੀਤੀ ਇਸ ਤੋਂ ਬਾਅਦ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਬੀਬੀ ਜਤਿੰਦਰ ਕੌਰ ਰੰਧਾਵਾ ਨੇ ਧਿਆਨਪੁਰ ਮਾਰਕੀਟ ਵਿੱਚ ਡੋਰ ਟੂ ਡੋਰ ਜਾ ਕਿ ਦੁਕਾਨਦਾਰਾਂ ਅਤੇ ਵਿਉਪਾਰੀ ਭਰਾਵਾਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਨੂੰ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੀ ਜ਼ਿਮਣੀ ਚੋਣ ਵਿੱਚ ਕਾਂਗਰਸ ਪਾਰਟੀ ਦਾ ਸਾਥ ਦੇਣ ਦੀ ਹਾਰਦਿਕ ਅਪੀਲ ਕੀਤੀ ਇਸ ਮੌਕੇ ਤੇ ਮਹਿਲਾ ਕਾਂਗਰਸ ਪੰਜਾਬ ਦੀ ਜਨਰਲ ਸਕੱਤਰ ਮੈਡਮ ਰਿੰਕੀ ਨੇਬ ਅਤੇ ਧਿਆਨਪੁਰ ਕਸਬੇ ਦੇ ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਗੋਪੀ ਸਮੇਤ ਧਿਆਨਪੁਰ ਕਸਬੇ ਦੇ ਮੈਂਬਰ ਪੰਚਾਇਤ ਅਤੇ ਪਤਵੰਤੇ ਸੱਜਣ ਹਾਜ਼ਰ ਸਨ