ਸੰਸਦ ਮੈਂਬਰ ਮੀਤ ਹੇਅਰ ਨੂੰ ਹੋਇਆ ਡੇਂਗੂ, ਹਸਪਤਾਲ ਦਾਖਲ

Punjab

ਮੋਹਾਲੀ: 26 ਅਕਤੂਬਰ, ਦੇਸ਼ ਕਲਿੱਕ ਬਿਓਰੋ

ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਡੇਂਗੂ ਪਾਜ਼ੇਟਿਵ ਹੋਣ ਕਾਰਨ  ਹਸਪਤਾਲ ਵਿੱਚ ਦਾਖਲ ਹਨ।ਉਨ੍ਹਾਂ ਨੂੰ 16 ਅਕਤੂਬਰ ਤੋਂ ਡੇਂਗੂ ਪਾਜ਼ੇਟਿਵ ਆਇਆ ਸੀ ਅਤੇ ਘਰ ਵਿੱਚ ਹੀ ਜ਼ੇਰੇ ਇਲਾਜ ਸਨ ਪਰ ਉਨ੍ਹਾ ਦੇ ਪਲੇਟਲਿਟਸ ਘੱਟ ਆਏ ਸਨ, ਜਿਸ ਕਾਰਨ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਡਾਕਟਰਾਂ ਮੁਤਾਬਕ ਮੀਤ ਹੇਅਰ  ਪੂਰੀ ਚੜ੍ਹਦੀ ਕਲਾ ਵਿੱਚ ਹਨ ਅਤੇ ਉਹਨਾਂ ਦੀ ਸਿਹਤ ਵਿੱਚ  ਸੁਧਾਰ ਹੋ ਰਿਹਾ ਹੈ। ਉਧਰ ਦੂਜੇ ਪਾਸੇ ਮੀਤ ਹੇਅਰ ਨੇ ਇਹ ਜਾਣਕਾਰੀ ਟਵੀਟ ਕਰਕੇ ਵੀ ਦਿੱਤੀ ਹੈ ਅਤੇ ਬਰਨਾਲਾ ਵਾਸੀਆਂ ਨੂੰ ਬਰਨਾਲਾ ਜ਼ਿਮਨੀ ਚੋਣ ਵਿੱਚ ਪਾਰਟੀ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਦੀ ਚੋਣ ਮੁਹਿੰਮ ਵਿੱਚ ਵੱਧ ਚੜ੍ਹ ਕੇ ਜ਼ੋਰ ਲਾਉਣ ਦੀ ਅਪੀਲ ਵੀ ਕੀਤੀ ਹੈ। ਉਨ੍ਹਾਂ ਖੁਦ ਸਿਹਤਯਾਬ ਹੋ ਕੇ ਪ੍ਰਚਾਰ ਵਿੱਚ ਸ਼ਾਮਲ ਹੋਣ ਦੀ ਵੀ ਗੱਲ ਕੀਤੀ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।