ਠੇਕਾ ਮੁਲਾਜ਼ਮਾਂ ਵੱਲੋਂ ਜ਼ਿਮਨੀ ਚੋਣਾਂ ਦੌਰਾਨ ਚਾਰੇ ਹਲਕਿਆਂ ‘ਚ ਤਿੱਖੇ ਸੰਘਰਸ਼ ਦੀ ਚੇਤਾਵਨੀ

ਪੰਜਾਬ

ਬਠਿੰਡਾ ,26 ਅਕਤੂਬਰ, ਦੇਸ਼ ਕਲਿੱਕ ਬਿਓਰੋ

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾ ਆਗੂਆਂ ਪੰਜਾਬ ਅੰਦਰ ਹੋ ਰਹੀਆਂ ਜਿਮਨੀ ਚੋਣਾਂ ਨੂੰ ਲੈ ਕੇ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਵਿੱਚ ਪੰਜਾਬ ਸਰਕਾਰ ਦੇ ਖਿਲਾਫ ਤਿੱਖਾ ਸੰਘਰਸ਼ ਵਿੱਢਣ ਬਾਰੇ ਆਗੂਆਂ ਨੇ ਆਪੋ ਆਪਣੇ ਵਿਚਾਰ  ਸਾਂਝੇ ਕੀਤੇ। ਇਸ ਮੌਕੇ ਵਰਿੰਦਰ ਸਿੰਘ ਮੋਮੀ ,ਸ਼ੇਰ ਸਿੰਘ ਖੰਨਾ,ਜਗਰੂਪ ਸਿੰਘ ,ਬਲਿਹਾਰ ਸਿੰਘ,ਗੁਰਬਿੰਦਰ ਸਿੰਘ ਪੰਨੂ,ਜੱਸੀ ਸਿੰਘ ,ਸਿਮਰਨ ਸਿੰਘ ਨੀਲੋਂ, ਖੁਸ਼ਦੀਪ ਸਿੰਘ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਸੱਤਾ ਵਿਚ ਬਦਲਾਅ ਦੇ ਨਾਮ ਹੇਠ ਆਈ ਆਪ ਦੀ ਸਰਕਾਰ ਨੇ ਸੱਤਾ ਦੇ ਨਸ਼ੇ ਵਿੱਚ ਆ ਕੇ ਲੋਕਾਂ ਨਾਲ ਕੀਤੇ ਵਾਅਦੇ ਢਾਈ ਸਾਲ ਬੀਤ ਜਾਣ ਦੇ ਬਾਅਦ ਵੀ  ਪੂਰੇ ਨਹੀਂ ਕੀਤੇ। ਪੰਜਾਬ ਅੰਦਰ ਵੱਖ-ਵੱਖ ਵਿਭਾਗਾਂ ਵਿਚ ਠੇਕੇਦਾਰਾਂ,ਕੰਪਨੀਆਂ, ਸੋਸਾਇਟੀਆਂ, ਆਊਟਸੋਰਸ ਅਤੇ ਇੰਨਲਿਸਟਮੈਂਟ ਸਿਸਟਮ ਅਧੀਨ ਕੰਮ ਕਰਦੇ ਕਾਮਿਆਂ ਨੂੰ ਵਿਭਾਗਾਂ ਵਿਚ ਮਰਜ਼ ਕਰਕੇ 15ਵੀਂ ਲੇਬਰ ਕਾਨਫਰੰਸ ਦੇ ਅਨੁਸਾਰ ਕੇਂਦਰ ਵਲੋਂ ਤੈਅ ਕੀਤੀ ਘੱਟੋ ਘੱਟ ਦਿੱਤੀ ਜਾਵੇ। ਪਰ ਇਹ ਸਭ ਸਾਰੇ ਵਾਅਦਿਆਂ ਨੂੰ ਮੁੱਖ ਮੰਤਰੀ ਵੱਲੋਂ ਅਣਗੌਲਿਆਂ ਕਰਕੇ ਪੰਜਾਬ ਦੇ ਠੇਕਾ ਕਾਮਿਆਂ ਉੱਪਰ ਤਸ਼ੱਦਦ ਢਾਇਆ ਜਾ ਰਿਹਾ ਹੈ। ਭਗਵੰਤ ਮਾਨ ਵੱਲੋਂ ਠੇਕਾ ਕਾਮਿਆਂ ਨੂੰ 25 ਵਾਰ ਲਿਖਤੀ ਮੀਟਿੰਗ ਦਾ ਵਾਅਦਾ ਕਰਕੇ ਮੀਟਿੰਗ ਨਹੀਂ ਕੀਤੀ ਜਿਸ ਦੇ ਕਰਨ ਸਮੁੱਚੇ ਪੰਜਾਬ ਦੇ ਠੇਕਾ ਕਾਮੇ ਸਰਕਾਰ ਦੇ ਲਾਰਿਆਂ ਤੋਂ ਦੁਖੀ ਹੋ ਕੇ 5 ਨਵੰਬਰ ਨੂੰ ਵਿਧਾਨ ਸਭਾ ਹਲਕੇ  ਗਿੱਦੜਬਾਹਾ,ਬਰਨਾਲਾ  ਵਿਖੇ ਤਿੱਖਾ ਰੋਸ਼ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਦੀ ਲੋਕ ਵਿਰੋਧੀ ਖ਼ਸਲਤ ਨੂੰ ਲੋਕਾਂ ਵਿੱਚ ਨੰਗਾ ਕੀਤਾ ਜਾਵੇਗਾ ਅਤੇ 6 ਨਵੰਬਰ ਚੱਬੇਵਾਲ ਵਿਧਾਨ ਸਭਾ ਹਲਕੇ ਵਿੱਚ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਇਸੇ ਤਰ੍ਹਾਂ 7 ਨਵੰਬਰ ਨੂੰ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕੇ ਪ੍ਰਦਰਸ਼ਨ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਇਸ ਰੋਸ ਪ੍ਰਦਰਸ਼ਨ ਨੂੰ  ਮੁੱਖ ਮੰਤਰੀ ਵੱਲੋਂ ਮੀਟਿੰਗ ਲਈ  ਚਿੱਠੀ ਪੱਤਰ ਦਿੱਤੇ ਜਾਣ ਤੇ ਵੀ ਮੁਲਤ ਵੀ ਨਹੀਂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਜਿੰਨਾ ਚਿਰ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਮੋਰਚੇ ਦੇ ਆਗੂਆਂ ਨਾਲ ਬੈਠ ਕੇ ਮੰਗਾਂ ਦਾ ਹੱਲ ਨਹੀਂ ਕਰਦਾ ਇਸ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ ਅਤੇ ਜਿਹੜੇ ਵਿਧਾਨ ਸਭਾ ਹਲਕਿਆਂ ਵਿਚ ਮੁੱਖ ਮੰਤਰੀ ਜਾਵੇਗਾ ਉਨ੍ਹਾਂ ਹਲਕਿਆਂ ਵਿਚ ਵੀ ਜ਼ਬਰਦਸਤ ਵਿਰੋਧ ਕੀਤਾ ਜਾਵੇਗਾ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।