ਦਿਲਜੀਤ ਦੋਸਾਂਝ ਦੇ ਦਿੱਲੀ ‘ਚ ਲਾਈਵ ਸ਼ੋਅ ਤੋਂ ਪਹਿਲਾਂ ਈ ਡੀ ਦੀ ਰੇਡ

ਮਨੋਰੰਜਨ

ਨਵੀਂ ਦਿੱਲੀ: 26 ਅਕਤੂਬਰ, ਦੇਸ਼ ਕਲਿੱਕ ਬਿਓਰੋ
ਪੰਜਾਬੀ ਗਾਇਕ ਦਿਲਜੀਤ ਦੋਸਾਂਝ ਅਤੇ ਕੋਲਡਪਲੇ ਕੰਸਰਟ ਲਈ ਗੈਰ-ਕਾਨੂੰਨੀ ਢੰਗ ਨਾਲ ਵੇਚੀਆਂ ਜਾ ਰਹੀਆਂ ਟਿਕਟਾਂ ਦੀ ਧਾਂਦਲੀ ਨੂੰ ਲੈ ਕੇ ਦਿੱਲੀ ਈਡੀ ਨੇ ਚੰਡੀਗੜ੍ਹ, ਦਿੱਲੀ, ਮੁੰਬਈ, ਜੈਪੁਰ ਅਤੇ ਬੈਂਗਲੁਰੂ ਵਿੱਚ ਛਾਪੇਮਾਰੀ ਕੀਤੀ ਹੈ। ਛਾਪੇਮਾਰੀ ਦੌਰਾਨ ਈਡੀ ਨੇ ਕਈ ਅਹਿਮ ਦਸਤਾਵੇਜ਼ ਜ਼ਬਤ ਕੀਤੇ ਹਨ।
ਜਾਣਕਾਰੀ ਅਨੁਸਾਰ ਇਸ ਸਬੰਧੀ ਕਈ ਥਾਵਾਂ ‘ਤੇ ਟਿਕਟਾਂ ਮਹਿੰਗੇ ਭਾਅ ਵੇਚਣ ਦੇ ਦੋਸ਼ ਹੇਠ ਐਫ.ਆਈ.ਆਰ. ਦਰਜ ਕੀਤੀ ਗਈ ਹੈ।ਹੁਣ ਇਸ ਮਾਮਲੇ ‘ਚ ਈਡੀ ਨੇ ਐਂਟਰੀ ਕੀਤੀ ਹੈ ਅਤੇ ਈਡੀ ਨੇ ਇਸ ਮਾਮਲੇ ‘ਚ ਪਹਿਲੀ ਕਾਰਵਾਈ ਕੀਤੀ ਹੈ ਅਤੇ ਵੱਖ-ਵੱਖ ਟੀਮਾਂ ਨੇ ਕਰੀਬ ਪੰਜ ਰਾਜਾਂ ‘ਚ ਛਾਪੇਮਾਰੀ ਕੀਤੀ ਹੈ।
ਪੰਜਾਬੀ ਇੰਡਸਟਰੀ ਦੇ ਸਭ ਤੋਂ ਵੱਡੇ ਗਾਇਕ ਅਤੇ ਬਾਲੀਵੁੱਡ ਅਦਾਕਾਰ ਦਿਲਜੀਤ ਦੋਸਾਂਝ ਆਪਣੇ ਭਾਰਤ ਦੌਰੇ ਲਈ ਆਏ ਹੋਏ ਹਨ। ਅੱਜ ਯਾਨੀ ਸ਼ਨੀਵਾਰ ਸਵੇਰੇ ਉਨ੍ਹਾਂ ਦਿੱਲੀ ਦੇ ਸ੍ਰੀ ਬੰਗਲਾ ਸਾਹਿਬ ਗੁਰਦੁਆਰਾ ਵਿਖੇ ਮੱਥਾ ਟੇਕਿਆ। ਦਿਲਜੀਤ ਦੋਸਾਂਝ ਭਾਰਤ ਵਿਚ 12 ਥਾਵਾਂ ‘ਤੇ ਇਕ ਤੋਂ ਬਾਅਦ ਇਕ ਵੱਡੇ ਕੰਸਰਟ ਕਰਨਗੇ। ਇਸ ਟੂਰ ਨੂੰ ਦਿਲ-ਲੁਮਿਨਾਤੀ ਦਾ ਨਾਂ ਦਿੱਤਾ ਗਿਆ ਹੈ।

Latest News

Latest News

Leave a Reply

Your email address will not be published. Required fields are marked *