ਦੇਸ਼ ਭਰ ‘ਚ 12 ਹੋਟਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਰਾਸ਼ਟਰੀ

ਨਵੀਂ ਦਿੱਲੀ, 26 ਅਕਤੂਬਰ, ਦੇਸ਼ ਕਲਿਕ ਬਿਊਰੋ :

ਗੁਜਰਾਤ ਅਤੇ ਆਂਧਰਾ ਪ੍ਰਦੇਸ਼ ਦੇ 12 ਹੋਟਲਾਂ ਨੂੰ ਅੱਜ ਸ਼ਨੀਵਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੇ ਮੇਲ ਭੇਜੇ ਗਏ ਸਨ। ਗੁਜਰਾਤ ਦੇ ਰਾਜਕੋਟ ਦੇ 10 ਹੋਟਲਾਂ ਨੂੰ ਇੱਕ ਮੇਲ ਭੇਜਿਆ ਗਿਆ ਸੀ। ਇਨ੍ਹਾਂ ਵਿੱਚ ਇੰਪੀਰੀਅਲ ਪੈਲੇਸ, ਸਯਾਜੀ ਹੋਟਲ, ਸੀਜ਼ਨਜ਼ ਹੋਟਲ, ਹੋਟਲ ਗ੍ਰੈਂਡ ਰੀਜੈਂਸੀ ਵਰਗੇ ਮਸ਼ਹੂਰ ਹੋਟਲ ਸ਼ਾਮਲ ਹਨ।
ਰਾਜਕੋਟ ਪੁਲਿਸ ਦੇ ਬੰਬ ਨਿਰੋਧਕ ਦਸਤੇ ਨੇ ਹੋਟਲਾਂ ਦੀ ਜਾਂਚ ਕੀਤੀ। ਸਾਈਬਰ ਸੈੱਲ ਨੇ ਈ-ਮੇਲ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਆਂਧਰਾ ਪ੍ਰਦੇਸ਼ ਦੇ ਤਿਰੂਪਤੀ ਸਥਿਤ 2 ਹੋਟਲਾਂ ਰਾਜ ਪਾਰਕ ਹੋਟਲ ਅਤੇ ਪਾਈ ਵਾਇਸਰਾਏ ਹੋਟਲ ਨੂੰ ਮੇਲ ਭੇਜੀ ਗਈ, ਜਿਸ ਤੋਂ ਬਾਅਦ ਦੋਵੇਂ ਹੋਟਲਾਂ ਨੂੰ ਖਾਲੀ ਕਰਵਾ ਲਿਆ ਗਿਆ।
ਬੰਬ ਅਤੇ ਡੌਗ ਸਕੁਐਡ ਟੀਮਾਂ ਨੇ ਦੋਵਾਂ ਹੋਟਲਾਂ ਦੀ ਜਾਂਚ ਕੀਤੀ ਪਰ ਕੁਝ ਵੀ ਸ਼ੱਕੀ ਨਹੀਂ ਮਿਲਿਆ। ਅਧਿਕਾਰੀਆਂ ਨੇ ਕਿਹਾ ਕਿ ਬੰਬ ਦੀ ਧਮਕੀ ਵਾਲੀ ਮੇਲ ਝੂਠੀ ਸੀ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।