ਖੇਤਾਂ ਦੀ ਮਿੱਟੀ ਦੀ ਸਿਹਤ ਨੂੰ ਚਿਰ ਸਥਾਈ ਬਣਾਉਣ ਲਈ ਫ਼ਸਲੀ ਰਹਿੰਦ ਖੂਹੰਦ ਨੂੰ ਖੇਤ ਵਿਚ ਸੰਭਾਲਣ ਦੀ ਜ਼ਰੂਰਤ: ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ

ਫ਼ਰੀਦਕੋਟ : 27 ਅਕਤੂਬਰ 2024, ਦੇਸ਼ ਕਲਿੱਕ ਬਿਓਰੋ

ਜ਼ਿਲ੍ਹਾ ਫ਼ਰੀਦਕੋਟ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਉਣ ਦੇ ਟੀਚੇ ਦੀ ਪੂਰਤੀ ਲਈ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਕੀਤੇ ਜਾ ਰਹੇ  ਉਪਰਾਲਿਆਂ ਤਹਿਤ ਫਰੀਦਕੋਟ ਜਿਲ੍ਹੇ ਦੇ  ਮੁੱਖ ਖੇਤੀਬਾੜੀ ਅਫ਼ਸਰ ਡਾ.ਅਮਰੀਕ ਸਿੰਘ ਨੇ ਬਲਾਕ ਕੋਟਕਪੂਰਾ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਖੇਤਾਂ ਵਿਚ ਸੰਭਾਲਣ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। 

ਪਿੰਡ ਜਿਉਣਵਾਲੇ ਵਿਚ ਕਿਸਾਨ ਜਗਦੇਵ ਸਿੰਘ ਦੇ ਖੇਤਾਂ ਵਿਚ ਸੁਪਰ ਐੱਸ ਐੱਮ ਐਸ ਲੱਗੀ ਕੰਬਾਈਨ ਨਾਲ ਹੋ ਰਹੀ ਝੋਨੇ ਦੀ ਕਟਾਈ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ।

ਕਿਸਾਨਾਂ ਨਾਲ ਗੱਲਬਾਤ ਕਰਦਿਆਂ ਵਧੀਕ ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ  ਝੋਨੇ ਦੀ ਪਰਾਲੀ ਅਤੇ ਹੋਰ ਫ਼ਸਲੀ ਰਹਿੰਦ ਖੂਹੰਦ ਨੂੰ ਖੇਤ ਵਿਚ ਸੰਭਾਲ ਕੇ ਫ਼ਸਲਾਂ ਕਾਸ਼ਤ ਕਰਨ ਨਾਲ ਹੋਣ ਵਾਲੇ ਫਾਇਦਿਆਂ ਨੂੰ ਮੁੱਖ ਰੱਖਦਿਆਂ ਕਿਸਾਨਾਂ ਵਿਚ ਸੁਪਰ ਐੱਸ ਐੱਮ ਐਸ ਲੱਗੀ ਕੰਬਾਈਨ ਨਾਲ ਝੋਨੇਂ ਦੀ ਕਟਾਈ ਕਰਨ ਦੀ ਰੁਚੀ ਵਧ ਰਹੀ ਹੈ।

 ਉਨ੍ਹਾਂ ਦੱਸਿਆ ਕਿ ਜ਼ਿਲਾ ਫਰੀਦਕੋਟ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ  ਕਿਸਾਨਾਂ ਨੁੰ ਝੋਨੇ ਦੀ ਪਰਾਲੀ ਨੂੰ ਖੇਤਾਂ ਸੰਭਾਲਣ ਲਈ ਵਧੇਰੇ ਪ੍ਰੇਰਿਤ ਕੀਤਾ ਜਾ ਰਿਹਾ ਤਾਂ ਜੋ ਭਵਿਖ ਦੀ ਖੇਤੀ ਨੂੰ ਹੰਢਣਸਾਰ ਬਣਾਉਣ ਲਈ ਮਿੱਟੀ ਦੀ ਸਿਹਤ ਵਿੱਚ ਸੁਧਾਰ ਕੀਤਾ  ਜਾ ਸਕੇ। 

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸੁਪਰ ਐੱਸ ਐੱਮ ਐੱਸ ਦੀ ਵਰਤੋਂ 2018 ਦੌਰਾਨ ਲਾਜ਼ਮੀ ਕੀਤੀ ਗਈ ਸੀ ਪ੍ਰੰਤੂ ਉਸ ਸਮੇਂ ਕੰਬਾਈਨ ਮਾਲਿਕ ਕਿਸਾਨਾਂ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ ਪਰ ਹੁਣ ਇਸ ਮਸ਼ੀਨ ਦੇ ਫਾਇਦਿਆਂ ਬਾਰੇ ਜਾਣੂ ਹੋਣ ਕਾਰਨ ਕਿਸਾਨਾਂ ਅੰਦਰ ਇਸ ਮਸ਼ੀਨ  ਦੀ ਵਰਤੋਂ ਵਿਚ ਦਿਲਚਸਪੀ ਵਧ ਰਹੀ ਹੈ, ਜੋ ਅਗਲੇ ਸਾਲਾਂ ਵਿਚ ਹੋਰ ਵਧੇਗੀ। 

ਉਨ੍ਹਾਂ ਦੱਸਿਆ ਕਿ ਸੁਪਰ ਐੱਸ ਐਮ ਐਸ ਲੱਗੀ ਕੰਬਾਈਨ ਨਾਲ ਝੋਨੇ ਦੀ ਕਟਾਈ ਕਰਨ ਨਾਲ ਪਰਾਲੀ ਛੋਟੇ ਛੋਟੇ ਟੁਕੜਿਆਂ ਵਿਚ ਕੱਟ ਕੇ ਖੇਤ ਵਿਚ ਇਕਸਾਰ ਖਿੱਲਰ ਜਾਂਦੀ ਹੈ ਜਿਸ ਨਾਲ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕਰਨ ਵਿਚ ਕੋਈ ਮੁਸ਼ਕਲ ਨਹੀਂ ਆਉਂਦੀ। ਉਨ੍ਹਾਂ ਦੱਸਿਆ ਕਿ ਸੁਪਰ ਐੱਸ ਐੱਮ ਐੱਸ ਲੱਗੀ ਕੰਬਾਈਨ , ਆਮ ਕੰਬਾਈਨ ਨਾਲੋਂ ਡੀਜ਼ਲ ਤੇਲ ਦੀ ਖਪਤ ਵੱਧ ਕਰਦੀ ਹੈ ਪ੍ਰੰਤੂ ਇਸ ਦੀ ਵਰਤੋਂ ਨਾਲ ਕਣਕ ਦੀ ਬਿਜਾਈ ਕਰਨ ਵਾਲੀ ਮਸ਼ੀਨਰੀ ਜਿਵੇਂ ਸੁਪਰ ,ਹੈਪੀ,ਸਮਾਰਟ ਸੀਡਰ ਦੀ ਕਾਰਜਕੁਸ਼ਲਤਾ ਵਿਚ ਵਾਧਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਫ਼ਸਲਾਂ ਦੀ ਪੈਦਾਵਾਰ ਨੂੰ ਚਿਰ ਸਥਾਈ ਬਣਾਉਣ ਲਈ ਫ਼ਸਲੀ ਰਹਿੰਦ ਖੂੰਹਦ ਨੂੰ ਖੇਤ ਵਿਚ ਸੰਭਾਲਣਾ ਬਹੁਤ ਜ਼ਰੂਰੀ ਹੈ ਕਿਉਂਕਿ ਫ਼ਸਲੀ ਰਹਿੰਦ ਖੂਹੰਦ ਨੂੰ ਅੱਗ ਲਗਾ ਕੇ ਸਾੜਨ ਜਾਂ ਬਾਹਰ ਕਢਣ ਨਾਲ ਮਿੱਟੀ ਦੀ ਸਿਹਤ ਵਿੱਚ ਵਿਗਾੜ ਆਉਂਦਾ ਹੈ। 

ਉਨ੍ਹਾਂ ਦੱਸਿਆ ਕਿ ਇਕ ਏਕੜ ਦੀ ਪਰਾਲੀ ਨੁੰ ਖੇਤ ਵਿਚ ਸੰਭਾਲਣ ਨਾਲ ਮਿੱਟੀ ਨੂੰ 10 ਕੁਇੰਟਲ ਜੈਵਿਕ ਮਾਦਾ,15 ਕਿਲੋ ਨਾਈਟ੍ਰੋਜਨ,63 ਕਿਲੋ ਪੋਟਾਸ਼ , 7 ਕਿਲੋ ਫਾਸਫੋਰਸ ਅਤੇ 3 ਕਿਲੋ ਸਲਫ਼ਰ ਤੋਂ ਇਲਾਵਾ ਵੱਡੀ ਮਾਤਰਾ ਵਿੱਚ ਛੋਟੇ ਖੁਰਾਕੀ ਤੱਤ ਜਾਂਦੇ ਹਨ ਜਿਸ ਨਾਲ ਰਸਾਇਣਕ ਖਾਦਾਂ ਤੇ ਨਿਰਭਰਤਾ ਘਟਦੀ ਹੈ। 

ਉਨ੍ਹਾਂ ਦੱਸਿਆ ਕਿ  ਜ਼ਿਲਾ ਫਰੀਦਕੋਟ ਵਿੱਚ ਕੰਬਾਈਨ ਹਾਰਵੈਸਟਰ ਉੱਪਰ ਸੁਪਰ ਐੱਸ ਐੱਮ ਐੱਸ ਲਗਾਉਣਾ ਲਾਜ਼ਮੀ ਕੀਤਾ ਗਿਆ ਹੈ ਤਾਂ ਜੋ ਪਰਾਲੀ ਦੀ ਸੰਭਾਲ ਵਿਚ ਕੋਈ ਮੁਸ਼ਕਲ ਪੇਸ਼ ਨਾਂ ਆਵੇ। ਉਨਾਂ  ਦੱਸਿਆ ਕਿ  ਪੰਜਾਬ ਸਰਕਾਰ ਵਲੋਂ ਪਿਛਲੇ 6 ਸਾਲਾਂ ਦੌਰਾਨ 156 ਸੁਪਰ ਐਸ ਐੱਮ ਐੱਸ ਸਬਸਿਡੀ ਤੇ  ਕਿਸਾਨਾਂ ਨੂੰ ਮੁਹਈਆ ਕਰਵਾਏ ਗਏ ਹਨ ਜਿਨ੍ਹਾਂ ਦੀ ਵਰਤੋਂ ਕਰਕੇ ਕਿਸਾਨ ਫਾਇਦਾ ਲੈ ਸਕਦੇ ਹਨ । 

ਡਾ.ਨਿਸ਼ਾਨ ਸਿੰਘ ਨੇ  ਕਿਹਾ ਕਿ ਕਣਕ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਤੋਂ ਬਚਾਉਣ ਲਈ ਹਮੇਸ਼ਾਂ ਬੀਜ ਨੂੰ ਕੀਟਨਾਸ਼ਕਾਂ ਜਿਵੇਂ 160 ਮਿਲੀ ਲਿਟਰ  ਕਲੋਰੋਪਾਈਰੋਫਾਸ ਜਾਂ 80 ਮਿਲੀ ਲਿਟਰ ਇਮਿਡਾਕਲੋਪ੍ਰਿਡ+ ਹੈਕਸਕੋਨਜ਼ੋਲ ਪ੍ਰਤੀ 40 ਕਿਲੋ ਬੀਜ ਨਾਲ ਸੋਧ ਕੇ ਬਿਜਾਈ ਕਰਨੀ ਚਾਹੀਦੀ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।