ਡੇਰਾ ਬਾਬਾ ਨਾਨਕ ਤੋਂ ਦੂਜੀਆਂ ਪਾਰਟੀਆਂ ਨਾਲ ਸਬੰਧਤ ਪਰਿਵਾਰ ਕਾਂਗਰਸ ਪਾਰਟੀ ਵਿੱਚ ਸ਼ਾਮਲ

Punjab

ਡੇਰਾ ਬਾਬਾ ਨਾਨਕ, 27 ਅਕਤੂਬਰ, ਦੇਸ਼ ਕਲਿੱਕ ਬਿਓਰੋ :
ਅੱਜ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਜਤਿੰਦਰ ਕੌਰ ਰੰਧਾਵਾ ਦੀ ਯੋਗ ਅਗਵਾਈ ਹੇਠ ਵਿਧਾਨ ਸਭਾ ਹਲਕੇ ਦੇ ਪਿੰਡ ਛੋਡ ਤੋਂ ਅਕਾਲੀ ਦਲ ਦੀਆਂ ਨੀਤੀਆਂ ਤੋਂ ਅੱਕ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਵਿਅਕਤੀਆਂ ਵਿੱਚ ਜਸਵਿੰਦਰ ਸਿੰਘ, ਜਗੀਰ ਸਿੰਘ, ਰਜਵੰਤ ਸਿੰਘ, ਬਲਵਿੰਦਰ ਸਿੰਘ, ਗੁਰਵਿੰਦਰ ਸਿੰਘ, ਸਤਨਾਮ ਸਿੰਘ ਪਿੰਡ ਬਖਤਪੁਰ ਤੋਂ ਜਸਵੰਤ ਸਿੰਘ, ਪੰਜਾਬ ਸਿੰਘ,ਹਰਦੀਪ ਸਿੰਘ, ਹਰਪਿੰਦਰ ਸਿੰਘ,ਪ੍ਰਿਸਦੀਪ ਸਿੰਘ, ਬਲਵਿੰਦਰ ਸਿੰਘ, ਰਣਜੀਤ ਸਿੰਘ,ਬੂਟਾ ਮਸੀਹ ਅਤੇ ਚੰਡੂ ਵਡਾਲਾ ਤੋਂ ਨਵਰੂਪ ਸਿੰਘ, ਰਣਜੋਧ ਸਿੰਘ, ਦਿਲਬਾਗ ਸਿੰਘ, ਰਣਜੀਤ ਸਿੰਘ ਸੁਖਵਿੰਦਰ ਸਿੰਘ, ਗੁਰਤੇਜ ਸਿੰਘ ਅਤੇ ਮਨਦੀਪ ਸਿੰਘ ਤੋਂ ਇਲਾਵਾ ਦਰਜਨਾਂ ਸੱਜਣ ਆਮ ਆਦਮੀ ਪਾਰਟੀ ਤੇ ਆਕਾਲੀ ਦਲ ਦੀਆਂ ਨੀਤੀਆਂ ਤੋਂ ਅੱਕ ਕਿ ਪਰਿਵਾਰਾਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗ‌ਏ। ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਅਤੇ ਬੀਬੀ ਜਤਿੰਦਰ ਕੌਰ ਰੰਧਾਵਾ ਨੇ ਸਾਰੇ ਸੱਜਣਾ ਦਾ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਲਈ ਹਾਰਦਿਕ ਸਵਾਗਤ ਕੀਤਾ ਅਤੇ ਭਰੋਸਾ ਦਿਵਾਇਆ ਕਿ ਇਹਨਾਂ ਸਭ ਭੈਣ ਭਰਾਵਾਂ ਨਾਲ ਦਿਨ ਰਾਤ ਡੱਟ ਕੇ ਖੜਨ ਦਾ ਵਾਅਦਾ ਕਰਦੇ ਹਾਂ ਤੇ ਇਨ੍ਹਾਂ ਸਭ ਨੂੰ ਕਾਂਗਰਸ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।
ਇਸ ਤੋਂ ਬਾਅਦ ਪਿੰਡ ਵਡਾਲਾ ਬਾਂਗਰ ਤੋਂ ਬੀਬੀ ਜਤਿੰਦਰ ਕੌਰ ਰੰਧਾਵਾ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਤੱਕੜਾ ਬਲ ਮਿਲਿਆ ਜਦੋਂ ਆਮ ਆਦਮੀ ਪਾਰਟੀ ਤੋਂ ਅੱਕ ਕਿ ਅਸ਼ੋਕ ਭਗਤ ਅਤੇ ਸਾਬਕਾ ਸਰਪੰਚ ਜਸਪਾਲ ਸਿੰਘ ਪਰਿਵਾਰਾਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਬੀਬੀ ਜਤਿੰਦਰ ਕੌਰ ਰੰਧਾਵਾ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਉਹਨਾਂ ਸਭ ਪਰਿਵਾਰਾਂ ਦਾ ਪੂਰਜੋਰ ਸਵਾਗਤ ਕੀਤਾ ਤੇ ਕਿਹਾ ਕਿ ਇਹ ਸਾਰੇ ਸਾਡੇ ਪਰਿਵਾਰਕ ਮੈਂਬਰ ਹਨ ਤੇ ਵਾਅਦਾ ਕਰਦੇ ਹਾਂ ਇਹਨਾ ਨੂੰ ਕਾਂਗਰਸ ਪਾਰਟੀ ਵਿੱਚ ਢੁੱਕਵਾਂ ਮਾਣ ਸਨਮਾਨ ਦਿੱਤਾ ਜਾਵੇਗਾ ਅਤੇ ਹਰ ਸਮੇਂ ਇਹਨਾਂ ਨਾਲ ਡੱਟ ਕੇ ਖੜਾਂਗੇ ਮੀਡੀਆ ਨੂੰ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਦੇ ਕਰੀਬੀ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਦਿੱਤੀ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।