ਮੁੱਖ ਮੰਤਰੀ ਭਗਵੰਤ ਮਾਨ ਨੇ ਡੇਰਾ ਬਾਬਾ ਨਾਨਕ ਵਿੱਚ ‘ਆਪ’ ਉਮੀਦਵਾਰ ਗੁਰਦੀਪ ਰੰਧਾਵਾ ਲਈ ਕੀਤਾ ਚੋਣ ਪ੍ਰਚਾਰ

ਪੰਜਾਬ

ਗੁਰਦਾਸਪੁਰ/ਚੰਡੀਗੜ੍ਹ, 27 ਅਕਤੂਬਰ, ਦੇਸ਼ ਕਲਿੱਕ ਬਿਓਰੋ :

ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਡੇਰਾ ਬਾਬਾ ਨਾਨਕ ਦੀ ਜ਼ਿਮਨੀ ਚੋਣ ਲਈ ‘ਆਪ’ ਉਮੀਦਵਾਰ ਗੁਰਦੀਪ ਰੰਧਾਵਾ ਲਈ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ‘ਆਪ’ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕੀਤੀ।

ਲੋਕਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਾਂਗਰਸ ‘ਤੇ ਹਮਲਾ ਬੋਲਦਿਆਂ ਕਿਹਾ ਕਿ ਕਾਂਗਰਸੀ ਆਗੂਆਂ ਦਾ ਮੁੱਖ ਕੰਮ ਕੁਰਸੀ ਲਈ ਆਪਸ ‘ਚ ਲੜਨਾ ਹੈ |  ਉਨ੍ਹਾਂ ਦਾ ਜਨਤਾ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਕੁਰਸੀ ਲਈ ਲੜਦੇ ਹਨ, ਅਸੀਂ ਤੁਹਾਡੇ ਬੱਚਿਆਂ ਦੇ ਚੰਗੇ ਭਵਿੱਖ ਲਈ ਲੜਦੇ ਹਾਂ।  ਅਸੀਂ ਪੰਜਾਬ ਦੇ ਲੋਕਾਂ ਨੂੰ ਮੁਫਤ ਬਿਜਲੀ ਦਿੱਤੀ ਹੈ, ਅਸੀਂ ਚੰਗੇ ਸਕੂਲ ਅਤੇ ਹਸਪਤਾਲ ਬਣਾ ਰਹੇ ਹਾਂ। 

ਸੜਕਾਂ ‘ਤੇ ਹੋਣ ਵਾਲੀਆਂ ਮੌਤਾਂ ਨੂੰ ਘਟਾਉਣ ਲਈ, ਅਸੀਂ ‘ਸੜਕ ਸੁਰੱਖਿਆ ਫੋਰਸ’ ਬਣਾਈ ਅਤੇ ਇਸ ਨੂੰ ‘ਨਵੀਨਤਮ ਵਿਸ਼ੇਸ਼ਤਾਵਾਂ’ ਵਾਲੇ ਵਾਹਨ ਦਿੱਤੇ ਹਨ।  ਇਸ ਕਾਰਨ ਪਿਛਲੇ ਛੇ ਮਹੀਨਿਆਂ ਵਿੱਚ ਮੌਤਾਂ ਵਿੱਚ 45 ਫੀਸਦੀ ਦੀ ਕਮੀ ਆਈ ਹੈ।  ਐਸਐਸਐਫ ਕਾਰਨ ਟਰੈਫਿਕ ਜਾਮ ਵੀ ਕਾਫੀ ਘੱਟ ਹੋਏ ਹਨ। ਉਹ ਵਾਹਨਾਂ ਨੂੰ ਜ਼ਿਆਦਾ ਦੇਰ ਤੱਕ ਸੜਕਾਂ ‘ਤੇ ਬਿਨਾਂ ਵਜ੍ਹਾ ਰੁਕਣ ਨਹੀਂ ਦਿੰਦੇ। 
ਪਿਛਲੇ ਢਾਈ ਸਾਲਾਂ ਵਿੱਚ ਸਾਡੀ ਸਰਕਾਰ ਨੇ 45 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ।  ਪ੍ਰਾਈਵੇਟ ਸੈਕਟਰ ਵਿੱਚ ਵੀ ਹਜ਼ਾਰਾਂ ਨੌਕਰੀਆਂ ਪੈਦਾ ਹੋ ਰਹੀਆਂ ਹਨ।  ਦੇਸ਼-ਵਿਦੇਸ਼ ਦੀਆਂ ਕਈ ਨਾਮੀ ਕੰਪਨੀਆਂ ਪੰਜਾਬ ਵਿੱਚ ਆਪਣੇ ਪਲਾਂਟ ਲਗਾ ਰਹੀਆਂ ਹਨ।  ਟਾਟਾ ਸਟੀਲ, ਬੀ.ਐਮ.ਡਬਲਯੂ., ਸਨਾਥਨ ਟੈਕਸਟਾਈਲ, ਕਲਾਸ ਅਤੇ ਵਰਬੀਓ ਅਤੇ ਫਰੇਨਬਰਗ ਵਰਗੀਆਂ ਮਸ਼ਹੂਰ ਕੰਪਨੀਆਂ ਪੰਜਾਬ ਵਿੱਚ ਆਪਣੇ ਪਲਾਂਟ ਲਗਾਉਣ ਜਾ ਰਹੀਆਂ ਹਨ।

 ਰਜਿਸਟਰੀਆਂ ਵਿਚ ਐਨ.ਓ.ਸੀ. ਖਤਮ ਕੀਤੇ ਜਾਣ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਾਡੀ ਸਰਕਾਰ ਨੇ ਵਿਧਾਨ ਸਭਾ ਵਿਚ ਕਾਨੂੰਨ ਪਾਸ ਕਰਕੇ ਰਜਿਸਟਰੀਆਂ ਤੋਂ ਐਨ.ਓ.ਸੀ. ਦੀ ਵਿਵਸਥਾ ਨੂੰ ਖਤਮ ਕਰ ਦਿੱਤਾ ਹੈ।  ਜਦੋਂਕਿ ਕਾਂਗਰਸ-ਅਕਾਲੀ ਸਰਕਾਰ ਨੇ ਬਿਲਡਰਾਂ ਦੀ ਮਿਲੀਭੁਗਤ ਨਾਲ ਨਾਜਾਇਜ਼ ਕਲੋਨੀਆਂ ਬਣਾਈਆਂ ਹਨ।  ਉਨ੍ਹਾਂ ਪੈਸੇ ਕਮਾਉਣ ਲਈ ਕਲੋਨੀਆਂ ਕੱਟਣ ਵਾਲਿਆਂ ਦਾ ਸਾਥ ਦਿੱਤਾ, ਜਦੋਂ ਕਿ ਅਸੀਂ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਪਲਾਟ ਖਰੀਦਣ ਵਾਲਿਆਂ ਦਾ ਸਮਰਥਨ ਕਰ ਰਹੇ ਹਾਂ।  ਉਨ੍ਹਾਂ ਕਿਹਾ ਕਿ ਹਜ਼ਾਰਾਂ ਲੋਕਾਂ ਨੇ ਆਪਣੀ ਸਾਰੀ ਜ਼ਿੰਦਗੀ ਦੀ ਕਮਾਈ ਇਨ੍ਹਾਂ ਜ਼ਮੀਨਾਂ ਵਿੱਚ ਲਗਾ ਦਿੱਤੀ ਹੈ।  ਇਸ ਕਾਨੂੰਨ ਰਾਹੀਂ ਅਸੀਂ ਉਨ੍ਹਾਂ ਦੀਆਂ ਚਿੰਤਾਵਾਂ ਦੂਰ ਕੀਤੀਆਂ।
ਅਕਾਲੀ ਦਲ ਬਾਦਲ ‘ਤੇ ਹਮਲਾ ਕਰਦਿਆਂ ਮਾਨ ਨੇ ਕਿਹਾ ਕਿ 25 ਸਾਲ ਰਾਜ ਕਰਨ ਦੀ ਗੱਲ ਕਹਿਣ ਵਾਲਿਆਂ ਨੂੰ ਅੱਜ ਚਾਰ ਉਮੀਦਵਾਰ ਨਹੀਂ ਮਿਲੇ। ਉਨ੍ਹਾਂ ਨੇ ਸਿਆਸੀ ਲਾਹੇ ਲਈ ਗੁਰਬਾਣੀ ਅਤੇ ਬਾਬੇ ਨਾਨਕ ਨੂੰ ਵੀ ਨਹੀਂ ਬਖਸ਼ਿਆ।  ਅੱਜ ਕੱਲ੍ਹ ਅਕਾਲੀ ਦਲ ਵਾਲੇ ਸੁਖਬੀਰ ਬਾਦਲ ਨੂੰ ਜਰਨੈਲ ਕਹਿ ਰਹੇ ਹਨ, ਪਰ ਉਹ ਦੱਸਣ ਕਿ ਉਹਨਾਂ ਨੇ ਕਿਹੜੀ ਜੰਗ ਲੜੀ ਹੈ, ਸੁਖਬੀਰ ਬਾਦਲ ਨੇ ਪੰਜਾਬ ਅਤੇ ਅਕਾਲੀ ਦਲ ਦਾ ਵੇੜਾਗਰਕ ਕੀਤਾ ਹੈ।

ਮਾਨ ਨੇ ਕਿਹਾ ਕਿ ਬਾਦਲ ਪਰਿਵਾਰ ਨੇ ਸਿਰਫ਼ ਪੰਥ ਦੇ ਨਾਂ ਦੀ ਹੀ ਵਰਤੋਂ ਕੀਤੀ ਹੈ। ਅਸੀਂ ਸੰਸਦ ਵਿੱਚ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਨੂੰ ਸ਼ਰਧਾਂਜਲੀ ਦੇਣ ਦੀ ਪਰੰਪਰਾ ਸ਼ੁਰੂ ਕਰਵਾਈ।  ਅੱਜ ਹਰ ਸਾਲ 26 ਦਸੰਬਰ ਨੂੰ ਸੰਸਦ ਵਿੱਚ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਛੋਟੇ ਸਾਹਿਬਜ਼ਾਦੀਆਂ ਨੂੰ ਸ਼ਰਧਾਂਜਲੀ ਦਿੱਤੀ ਜਾਂਦੀ ਹੈ ਅਤੇ ਫਿਰ ਸਦਨ ਦੀ ਕਾਰਵਾਈ ਸ਼ੁਰੂ ਹੁੰਦੀ ਹੈ।

ਮਾਨ ਨੇ ਕਿਹਾ ਕਿ ਅਸੀਂ ਪੈਸੇ ਕਮਾਉਣ ਲਈ ਰਾਜਨੀਤੀ ਵਿੱਚ ਨਹੀਂ ਆਏ ਹਾਂ। ਸਾਨੂੰ ਢਾਬਿਆਂ, ਰੇਤੇ ਅਤੇ ਬੱਸਾਂ ਵਿੱਚ ਹਿੱਸਾ ਨਹੀਂ ਲੈਣਾ। ਸਾਨੂੰ ਸਾਢੇ ਤਿੰਨ ਕਰੋੜ ਪੰਜਾਬੀਆਂ ਦੇ ਦੁੱਖ-ਸੁੱਖ ਵਿਚ ਸ਼ਰੀਕ ਹੋਣਾ ਹੈ।  ਮਾਨ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਵੀ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਹੁੰਦਿਆਂ ਉਹ ਕਦੇ ਵੀ ਪੰਜਾਬ ਦੀਆਂ ਮੰਡੀਆਂ ਵਿੱਚ ਨਹੀਂ ਗਏ।  ਹੁਣ ਭਾਜਪਾ ‘ਚ ਹੋਣ ਕਾਰਨ ਮਜਬੂਰਨ ਉਹਨਾਂ ਨੂੰ ਮੰਡੀ ‘ਚ ਜਾਣਾ ਪੈ ਰਿਹਾ ਹੈ ਕਿਉਂਕਿ ਕੇਂਦਰ ਦੀ ਭਾਜਪਾ ਸਰਕਾਰ ਝੋਨੇ ਦੀ ਖਰੀਦ ‘ਚ ਫਸੀ ਹੋਈ ਹੈ।


 ਆਪ ਉਮੀਦਵਾਰ ਗੁਰਦੀਪ ਰੰਧਾਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਕੀਤਾ ਧੰਨਵਾਦ

ਹਲਕਾ ਡੇਰਾ ਬਾਬਾ ਨਾਨਕ ਤੋਂ ‘ਆਪ’ ਉਮੀਦਵਾਰ ਗੁਰਦੀਪ ਰੰਧਾਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਇਲਾਕੇ ਵਿੱਚ ਆਉਣ ਅਤੇ ਚੋਣ ਪ੍ਰਚਾਰ ਕਰਨ ਲਈ ਧੰਨਵਾਦ ਕੀਤਾ।  ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ।  ਜੇਕਰ ਇੱਥੋਂ ‘ਆਪ’ ਦਾ ਵਿਧਾਇਕ ਬਣਦਾ ਹੈ ਤਾਂ ਇਲਾਕੇ ਦਾ ਵਿਕਾਸ ਹੋਰ ਤੇਜ਼ੀ ਨਾਲ ਹੋਵੇਗਾ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।