ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸ਼ਤਾਂ ਤੁਰੰਤ ਜਾਰੀ ਕੀਤੀਆਂ ਜਾਣ : ਡੀ ਟੀ ਐੱਫ

ਪੰਜਾਬ

ਮੋਰਿੰਡਾ  27 ਅਕਤੂਬਰ ਭਟੋਆ 

ਕਿਸੇ ਸਮੇਂ ਪੂਰੇ ਦੇਸ਼ ਵਿੱਚ ਸਭ ਤੋਂ ਵੱਧ ਤਨਖਾਹ ਲੈਣ ਵਾਲੇ ਪੰਜਾਬ ਦੇ ਮੁਲਾਜ਼ਮਾਂ ਨੂੰ ਕੇਂਦਰ ਦੇ ਮੁਲਾਜ਼ਮਾਂ ਅਤੇ ਅਨੇਕਾਂ ਸੂਬਿਆਂ ਦੇ ਮੁਲਾਜ਼ਮਾਂ ਤੋਂ ਘੱਟ ਤਨਖਾਹ ਤੇ ਗੁਜ਼ਾਰਾ ਕਰਨਾ ਪੈ ਰਿਹਾ ਹੈ ਕਿਉਂਕਿ ਕੇਂਦਰ ਸਰਕਾਰ ਨੇ ਪਿਛਲੇ ਦਿਨੀਂ ਕੇਂਦਰ ਦੇ ਮੁਲਾਜ਼ਮਾਂ ਲਈ 3 ਫੀਸਦੀ ਮਹਿੰਗਾਈ ਭੱਤੇ ਦੀ ਕਿਸ਼ਤ ਜਾਰੀ ਕਰ ਦਿੱਤੀ ਹੈ। ਹੁਣ ਜਿੱਥੇ ਪੰਜਾਬ ਦੇ ਮੁਲਾਜ਼ਮ 38 ਫੀਸਦੀ ਮਹਿੰਗਾਈ ਭੱਤਾ ਲੈ ਰਹੇ ਹਨ, ਉੱਥੇ ਕੇਂਦਰ ਦੇ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ 53 ਫੀਸਦੀ ਹੋ ਗਿਆ ਜਿਸ ਨਾਲ ਇਹ ਪਾੜਾ 15 ਫੀਸਦੀ ਦਾ ਹੋ ਗਿਆ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਮਹਿੰਗਾਈ ਨਾਲ ਨਜਿੱਠਣ ਲਈ ਮਹਿੰਗਾਈ ਭੱਤਾ ਦਿੱਤਾ ਜਾਂਦਾ ਹੈ। ਪਰ ਪੰਜਾਬ ਸਰਕਾਰ ਵੱਲੋਂ 15 ਫੀਸਦੀ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਨੂੰ ਪਛਾੜ ਦੇਣਾ ਮੁਲਾਜ਼ਮਾਂ ਨੂੰ ਰਾਸ ਨਹੀਂ ਆ ਰਿਹਾ ਹੈ ਜਿਸ ਕਾਰਨ ਉਹ ਦਿਨੋਂ ਦਿਨ ਵੱਧ ਰਹੀ ਮਹਿੰਗਾਈ ਨਾਲ ਨਜਿੱਠਣ ਤੋਂ ਅਸਮਰੱਥ ਹੋ ਰਹੇ ਹਨ। 

ਡੀ ਟੀ ਐੱਫ ਦੇ ਜਿਲ੍ਹਾ ਪ੍ਰਧਾਨ ਗਿਆਨ ਚੰਦ, ਜਨਰਲ ਸਕੱਤਰ ਰਮੇਸ਼ ਲਾਲ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨਾਲ ਕੀਤੇ ਹਰ ਵਾਅਦੇ ਤੋਂ ਮੁੱਕਰਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚੋਂ ਸਰਕਾਰ ਚਲਾਉਣ ਦੇ ਦਾਅਵੇ ਕਰਨ ਵਾਲੀ ਸਰਕਾਰ ਨੇ ਜਿੱਥੇ ਮੁਲਾਜ਼ਮਾਂ ਦਾ ਪੇਂਡੂ ਭੱਤਾ ਰੋਕਿਆ ਹੋਇਆ ਹੈ ਉੱਥੇ ਹੀ ਅਨੇਕਾਂ ਮੁਲਾਜ਼ਮਾਂ ਦੇ 37 ਪ੍ਰਕਾਰ ਦੇ ਭੱਤੇ ਰੋਕੇ ਹੋਏ ਹਨ, ਨਾ ਹੀ ਪੰਜਾਬ ਸਰਕਾਰ ਵੱਲੋਂ ਤਨਖਾਹ ਕਮਿਸ਼ਨ ਦਾ ਬਕਾਇਆ ਜਾਰੀ ਕੀਤਾ ਗਿਆ ਹੈ, ਹੁਣ ਮਹਿੰਗਾਈ ਭੱਤੇ ਵਿੱਚ ਵੀ ਪੰਜਾਬ ਦੇ ਮੁਲਾਜ਼ਮ ਕੇਂਦਰ ਦੇ ਮੁਲਾਜ਼ਮਾਂ ਤੋਂ 15 ਫੀਸਦੀ ਪੱਛੜ ਗਏ ਹਨ ਜਿਸ ਕਾਰਨ ਉਹ ਕੇਂਦਰ ਦੇ ਮੁਲਾਜ਼ਮਾਂ ਨਾਲੋਂ ਤਨਖਾਹ ਵਿਚਲੇ ਵਧ ਰਹੇ ਪਾੜੇ ਤੋਂ ਬਹੁਤ ਨਿਰਾਸ਼ ਹਨ। ਆਗੂਆਂ ਨੇ ਦੱਸਿਆ ਕਿ ਪੰਜਾਬ ਦੀਆਂ ਆਰਥਿਕ ਅਤੇ ਭੂਗੋਲਿਕ ਹਾਲਤਾਂ ਨੂੰ ਦੇਖਦੇ ਹੋਏ ਪੰਜਾਬ ਦੇ ਮੁਲਾਜ਼ਮ ਦੇਸ਼ ਭਰ ਵਿੱਚੋਂ ਸਭ ਤੋਂ ਵੱਧ ਤਨਖਾਹ ਲੈਂਦੇ ਰਹੇ ਹਨ, ਪਰ ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੋਂਦ ਵਿੱਚ ਆਈ ਹੈ, ਉਦੋਂ ਤੋਂ ਹੀ ਮੁਲਾਜ਼ਮਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤੇ ਜਾਣ ਕਰਕੇ ਉਹ ਖੁਦ ਨੂੰ ਠੱਗੇ ਹੋਏ ਮਹਿਸੂਸ ਕਰ ਰਹੇ ਹਨ। 

ਡੀ ਟੀ ਐੱਫ ਦੇ ਮੀਤ ਪ੍ਰਧਾਨ ਬਲਵਿੰਦਰ ਸਿੰਘ, ਪ੍ਰੈੱਸ ਸਕੱਤਰ ਡਾ ਵਿਨੋਦ ਚੰਦਨ, ਵਿੱਤ ਸਕੱਤਰ ਸੁਨੀਲ ਕੁਮਾਰ, ਮਨਿੰਦਰ ਸਿੰਘ,ਮਹਿੰਦਰ ਸਿੰਘ, ਸਤੀਸ਼ ਕੁਮਾਰ ਅਤੇ ਭੀਮ ਖਾਨ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਦੀਵਾਲੀ ਤੋਂ ਪਹਿਲਾਂ ਪਹਿਲਾਂ ਮਹਿੰਗਾਈ ਭੱਤੇ ਦਾ 15 ਫੀਸਦੀ ਦਾ ਪਾੜਾ ਤੁਰੰਤ ਖਤਮ ਕੀਤਾ ਜਾਵੇ ਅਤੇ ਪਿਛਲੇ ਸਮਿਆਂ ਦੀ ਮਹਿੰਗਾਈ ਭੱਤੇ ਦੀਆਂ ਕਿਸਤਾਂ ਦਾ ਬਣਦਾ ਬਕਾਇਆ ਵੀ ਜਾਰੀ ਕੀਤਾ ਜਾਵੇ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।