ਮੁੱਖ ਮੰਤਰੀ ਵੱਲੋਂ ਨੱਢਾ ਨਾਲ ਮੁਲਾਕਾਤ, 15 ਨਵੰਬਰ ਤੱਕ ਡੀ.ਏ.ਪੀ. ਖਾਦ ਦੀ ਮੁਕੰਮਲ ਸਪਲਾਈ ਕਰਨ ਦੀ ਮੰਗ

ਪੰਜਾਬ

ਨਵੀਂ ਦਿੱਲੀ/ਚੰਡੀਗੜ੍ਹ, 27 ਅਕਤੂਬਰ, ਦੇਸ਼ ਕਲਿੱਕ ਬਿਓਰੋ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਜੇ.ਪੀ. ਨੱਢਾ ਨੂੰ 15 ਨਵੰਬਰ ਤੱਕ ਸੂਬੇ ਨੂੰ ਅਲਾਟ ਕੀਤੀ ਡੀ.ਏ.ਪੀ. ਖਾਦ ਦੀ ਪੂਰੀ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ।

ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਨੱਢਾ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਦੌਰਾਨ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇਸ਼ ਦੇ ਅਨਾਜ ਪੂਲ ਵਿੱਚ ਕਣਕ ਦੀ ਸਪਲਾਈ ‘ਚ ਲਗਭਗ 50 ਫੀਸਦ ਯੋਗਦਾਨ ਦਿੰਦਾ ਹੈ। ਉਨ੍ਹਾਂ ਕਿਹਾ ਕਿ ਡੀ.ਏ.ਪੀ. ਕਣਕ ਦੀ ਕਾਸ਼ਤ ਲਈ ਲੋੜੀਂਦੀ ਮੂਲ ਸਮੱਗਰੀ ਹੈ ਅਤੇ ਇਸ ਸਾਲ ਕਣਕ ਦੀ ਬਿਜਾਈ ਲਈ ਸੂਬੇ ਵਿੱਚ 4.80 ਲੱਖ ਮੀਟ੍ਰਿਕ ਟਨ ਡੀ.ਏ.ਪੀ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਹੁਣ ਤੱਕ ਸੂਬੇ ਨੂੰ 3.30 ਲੱਖ ਮੀਟ੍ਰਿਕ ਟਨ ਡੀ.ਏ.ਪੀ ਖਾਦ ਪ੍ਰਾਪਤ ਹੋਈ ਹੈ ਜੋ ਕਿ ਪੰਜਾਬ ਲਈ ਬਹੁਤ ਘੱਟ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਸਮਝਦੇ ਹਨ ਕਿ  70 ਫੀਸਦ ਡੀਏਪੀ ਦੂਜੇ ਦੇਸ਼ਾਂ ਤੋਂ ਦਰਾਮਦ ਕੀਤੀ ਜਾਂਦੀ ਹੈ, ਇਸ ਲਈ ਯੂਕਰੇਨ ਯੁੱਧ ਅਤੇ ਹੋਰ ਅੰਤਰਰਾਸ਼ਟਰੀ ਕਾਰਨਾਂ ਕਰਕੇ ਡੀਏਪੀ ਦੀ ਘਾਟ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ, ਸੂਬੇ ਵਿੱਚ ਡੀਏਪੀ ਦੀ ਜ਼ਰੂਰਤ ਮੁੱਖ ਤੌਰ ‘ਤੇ 15 ਨਵੰਬਰ ਤੱਕ ਹੈ, ਇਸ ਲਈ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਬਾਕੀ ਰਾਜਾਂ ਦੇ ਮੁਕਾਬਲੇ, ਜਿੱਥੇ ਡੀਏਪੀ ਦੀ ਜ਼ਰੂਰਤ ਬਾਅਦ ਵਿੱਚ ਪੈਂਦੀ ਹੈ, ਪੰਜਾਬ ਨੂੰ ਡੀਏਪੀ ਦੀ ਅਲਾਟਮੈਂਟ ਵਿੱਚ ਪਹਿਲ ਦੇਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਵਿੱਚ ਕਣਕ ਦੀ ਬਿਜਾਈ ਦਾ ਸੀਜ਼ਨ ਸੁਚਾਰੂ ਢੰਗ ਨਾਲ ਅੱਗੇ ਵਧ ਸਕੇਗਾ ਅਤੇ ਇਹ ਕੌਮੀ ਖੁਰਾਕ ਸੁਰੱਖਿਆ ਦੇ ਵਡੇਰੇ ਹਿੱਤ ਵਿੱਚ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧਾਂ ਸਦਕਾ ਸੂਬੇ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਐਫ.ਸੀ.ਆਈ. ਵੱਲੋਂ ਪਹਿਲਾਂ ਖਰੀਦੀਆਂ ਗਈਆਂ ਫ਼ਸਲਾਂ ਦੀ ਢੋਆ-ਢੁਆਈ ਨਾ ਹੋਣ ਕਰਕੇ ਕੁਝ ਅੜਚਣਾਂ ਪੈਦਾ ਹੋ ਰਹੀਆਂ ਹਨ ਪਰ ਉਹ ਇਹ ਮੁੱਦਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਖੁਰਾਕ ਮੰਤਰੀ ਪ੍ਰਹਿਲਾਦ ਜੋਸ਼ੀ ਕੋਲ ਲਗਾਤਾਰ ਉਠਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਅੱਜ ਸੂਬੇ ਭਰ ਦੀਆਂ ਮੰਡੀਆਂ ਵਿੱਚ ਚਾਰ ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ ਅਤੇ ਖਰੀਦ ਕਾਰਜ ਸੁਚਾਰੂ ਢੰਗ ਨਾਲ ਚੱਲ ਰਹੇ ਹਨ।

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਦਿੱਤੇ ਜਾ ਰਹੇ ਬੇਬੁਨਿਆਦ ਬਿਆਨਾਂ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਧਨਾਢ ਘਰਾਂ ਦੇ ਜਾਏ ਸੂਬੇ ਦੀਆਂ ਜ਼ਮੀਨੀ ਹਕੀਕਤਾਂ ਤੋਂ ਜਾਣੂ ਨਹੀਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਸਾਰੀ ਜ਼ਿੰਦਗੀ ਮੰਡੀਆਂ ਵਿੱਚ ਬਿਤਾਈ ਹੈ ਅਤੇ ਉਹ ਮੰਡੀਆਂ ਵਿੱਚ ਕਿਸਾਨਾਂ-ਮਜ਼ਦੂਰਾਂ ਨੂੰ ਦਰਪੇਸ਼ ਮੁਸ਼ਕਲਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਧਨਾਢ, ਵਿਸ਼ੇਸ਼ ਅਧਿਕਾਰ ਪ੍ਰਾਪਤ ਅਤੇ ਅਮੀਰ ਬਿੱਟੂ ਨੂੰ ਖੇਤੀਬਾੜੀ ਬਾਰੇ ਬਿਲਕੁੱਲ ਗਿਆਨ ਨਹੀਂ ਹੈ। ਉਨ੍ਹਾਂ ਵਿਅੰਗ ਕਸਦਿਆਂ ਕਿਹਾ ਕਿ ਕੇਂਦਰੀ ਮੰਤਰੀ ਨੂੰ ਬੇਬੁਨਿਆਦ ਗੱਲਾਂ ਤੋਂ ਬਿਨਾਂ ਹੋਰ ਕੁਝ ਨਹੀਂ ਆਉਂਦਾ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।