ਚੰਡੀਗੜ੍ਹ, 28 ਅਕਤੂਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਅਤੇ ਚੰਡੀਗੜ੍ਹ ਦਾ ਤਾਪਮਾਨ ਲਗਾਤਾਰ ਡਿੱਗਦਾ ਜਾ ਰਿਹਾ ਹੈ। ਐਤਵਾਰ ਨੂੰ ਪੰਜਾਬ ਦੇ ਤਾਪਮਾਨ ‘ਚ 1 ਡਿਗਰੀ ਅਤੇ ਚੰਡੀਗੜ੍ਹ ‘ਚ ਤਾਪਮਾਨ 2.2 ਡਿਗਰੀ ਘੱਟ ਗਿਆ। ਰਾਜਧਾਨੀ ਸਮੇਤ ਪੰਜਾਬ ਦਾ ਔਸਤ ਤਾਪਮਾਨ ਆਮ ਨਾਲੋਂ 2 ਡਿਗਰੀ ਵੱਧ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 36.9 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਫਿਲਹਾਲ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਅਜਿਹੀ ਸਥਿਤੀ ਵਿੱਚ ਨਾ ਤਾਂ ਖੁਸ਼ਕ ਵਾਤਾਵਰਨ ਤੋਂ ਰਾਹਤ ਮਿਲੇਗੀ ਅਤੇ ਨਾ ਹੀ ਵਧਦੇ ਪ੍ਰਦੂਸ਼ਣ ਤੋਂ।
ਇਸ ਦੌਰਾਨ ਪੰਜਾਬ ਵਿੱਚ ਐਤਵਾਰ ਨੂੰ ਪਰਾਲੀ ਸਾੜਨ ਦੇ 108 ਨਵੇਂ ਮਾਮਲੇ ਸਾਹਮਣੇ ਆਏ ਹਨ। ਤਰਨਤਾਰਨ ‘ਚ ਅੱਗ ਲੱਗਣ ਦੀਆਂ 24 ਘਟਨਾਵਾਂ ਸਾਹਮਣੇ ਆਈਆਂ ਹਨ। ਇਸ ਤੋਂ ਬਾਅਦ ਫ਼ਿਰੋਜ਼ਪੁਰ ਵਿੱਚ 19, ਪਟਿਆਲਾ ਵਿੱਚ 11, ਅੰਮ੍ਰਿਤਸਰ ਅਤੇ ਸੰਗਰੂਰ ਵਿੱਚ 10-10 ਮਾਮਲੇ ਸਾਹਮਣੇ ਆਏ ਹਨ। ਕੁੱਲ ਮਿਲਾ ਕੇ ਇਸ ਸਾਲ ਹੁਣ ਤੱਕ ਸੂਬੇ ਵਿੱਚ ਖੇਤਾਂ ਨੂੰ ਅੱਗ ਲੱਗਣ ਦੀਆਂ 1,857 ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ, ਜੋ ਪਿਛਲੇ ਸਾਲ ਦੀ ਗਿਣਤੀ 3,293 ਨਾਲੋਂ ਬਹੁਤ ਘੱਟ ਹੈ।
ਇਹ ਵੀ ਪੜ੍ਹੋ: ਸ਼ਰਾਬੀ ਨੂੰ ਚਿੜਾਉਣਾ ਪਿਆ ਮਹਿੰਗਾ, ਗੁੱਸੇ ‘ਚ ਲਾਈ ਪੈਟਰੋਲ ਨੂੰ ਅੱਗ
ਅੰਮ੍ਰਿਤਸਰ ਵਿੱਚ 472 ਕੇਸ ਸਾਹਮਣੇ ਆਏ ਹਨ, ਜੋ ਕਿ ਸੂਬੇ ਵਿੱਚ ਸਭ ਤੋਂ ਵੱਧ ਹਨ। ਇਸ ਤੋਂ ਬਾਅਦ ਤਰਨਤਾਰਨ ਵਿੱਚ 362, ਪਟਿਆਲਾ ਵਿੱਚ 236, ਸੰਗਰੂਰ ਵਿੱਚ 164 ਅਤੇ ਫ਼ਿਰੋਜ਼ਪੁਰ ਵਿੱਚ 177 ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਏ ਹਨ।