ਦੋ ਮੁਲਾਜ਼ਮਾਂ ਤੇ ਟਰੱਕ ਡਰਾਈਵਰ ਨੂੰ ਗੋਲੀ ਮਾਰ ਕੇ ਪੈਟਰੋਲ ਪੰਪ ਤੋਂ 8 ਲੱਖ ਰੁਪਏ ਲੁੱਟੇ

ਹਰਿਆਣਾ

ਚੰਡੀਗੜ੍ਹ, 28 ਅਕਤੂਬਰ, ਦੇਸ਼ ਕਲਿਕ ਬਿਊਰੋ :
ਹਰਿਆਣਾ ਦੇ ਸੋਨੀਪਤ ਵਿੱਚ ਐਤਵਾਰ ਰਾਤ ਨੂੰ ਬਦਮਾਸ਼ਾਂ ਨੇ ਇੱਕ ਪੈਟਰੋਲ ਪੰਪ ਤੋਂ 8 ਲੱਖ ਰੁਪਏ ਲੁੱਟ ਲਏ। ਇਸ ਦੌਰਾਨ ਬਦਮਾਸ਼ਾਂ ਨੇ ਪੈਟਰੋਲ ਪੰਪ ਦੇ ਦੋ ਮੁਲਾਜ਼ਮਾਂ ਸਮੇਤ ਟਰੱਕ ਡਰਾਈਵਰ ਨੂੰ ਗੋਲੀ ਮਾਰ ਦਿੱਤੀ।ਇਸ ਤੋਂ ਬਾਅਦ ਲੁਟੇਰੇ ਫ਼ਰਾਰ ਹੋ ਗਏ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਮੌਕੇ ‘ਤੇ ਪਹੁੰਚੀ।
ਮੁਲਾਜ਼ਮਾਂ ਤੋਂ ਪੁੱਛਗਿੱਛ ਕਰਨ ਮਗਰੋਂ ਸ਼ਹਿਰ ਵਿੱਚ ਨਾਕਾਬੰਦੀ ਕਰ ਦਿੱਤੀ ਗਈ ਪਰ ਲੁਟੇਰਿਆਂ ਦਾ ਕੋਈ ਸੁਰਾਗ ਨਹੀਂ ਲੱਗਾ। ਲੁੱਟ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਲੁਟੇਰੇ ਮੁਲਾਜ਼ਮਾਂ ਨੂੰ ਗੋਲੀ ਮਾਰਦੇ ਅਤੇ ਲੁੱਟਦੇ ਹੋਏ ਨਜ਼ਰ ਆ ਰਹੇ ਹਨ।
ਜਾਣਕਾਰੀ ਮੁਤਾਬਕ ਦਿੱਲੀ-ਪਾਣੀਪਤ ਨੈਸ਼ਨਲ ਹਾਈਵੇਅ 44 ‘ਤੇ ਟੀਡੀਆਈ ਦੇ ਸਾਹਮਣੇ ਗਰਵ ਪੈਟਰੋਲ ਪੰਪ ਹੈ। ਬੀਤੀ ਰਾਤ ਕਰੀਬ 9 ਵਜੇ ਬਾਈਕ ‘ਤੇ ਸਵਾਰ ਹੋ ਕੇ ਚਾਰ ਨੌਜਵਾਨ ਇੱਥੇ ਪਹੁੰਚੇ ਸਨ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।