ਪੰਜਾਬ ‘ਚ ਸ਼ਿਵ ਸੈਨਾ ਆਗੂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਹਸਪਤਾਲ ਦਾਖਲ

ਪੰਜਾਬ

ਲੁਧਿਆਣਾ, 28 ਅਕਤੂਬਰ, ਦੇਸ਼ ਕਲਿਕ ਬਿਊਰੋ :
ਲੁਧਿਆਣਾ ‘ਚ ਬੀਤੀ ਰਾਤ ਕਰੀਬ 12 ਵਜੇ ਸ਼ਿਵ ਸੈਨਾ ਸਮਾਜਵਾਦੀ ਦੇ ਵਪਾਰ ਮੰਡਲ ਦੇ ਪ੍ਰਧਾਨ ਰਾਜਨ ਰਾਣਾ, ਉਸ ਦੇ ਭਰਾ ਅਤੇ ਭਤੀਜੇ ‘ਤੇ ਐਕਟਿਵਾ ਸਵਾਰ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਰਾਣਾ ਦੇ ਸਿਰ, ਮੱਥੇ ਅਤੇ ਬਾਹਾਂ ‘ਤੇ ਸੱਟਾਂ ਲੱਗੀਆਂ ਹਨ। ਹਮਲਾਵਰ ਕੁੱਟਮਾਰ ਕਰਨ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਏ ਜਦਕਿ ਉਨ੍ਹਾਂ ਦੇ ਸਾਥੀ ਨੂੰ ਲੋਕਾਂ ਦੀ ਮਦਦ ਨਾਲ ਕਾਬੂ ਕਰ ਲਿਆ ਗਿਆ। ਰਾਣਾ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੋਂ ਉਸ ਨੂੰ ਡੀ.ਐਮ.ਸੀ. ਰੈਫਰ ਕਰ ਦਿੱਤਾ ਗਿਆ।
ਜਾਣਕਾਰੀ ਦਿੰਦੇ ਹੋਏ ਰਾਜਨ ਰਾਣਾ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਨਾਲ ਆਪਣੇ ਛੋਟੇ ਭਰਾ ਬੌਬੀ ਦਾ ਜਨਮ ਦਿਨ ਮਨਾ ਕੇ ਕਾਰ ‘ਚ ਘਰ ਪਰਤ ਰਿਹਾ ਸੀ। ਚੌੜਾ ਬਾਜ਼ਾਰ ਵਿੱਚ ਪਰਾਠਾ ਵੇਚਣ ਵਾਲਿਆਂ ਦੀਆਂ ਸਟਾਲਾਂ ’ਤੇ ਕੁਝ ਨੌਜਵਾਨ ਖੜ੍ਹੇ ਸਨ। ਉਸ ਦੇ ਭਤੀਜੇ ਪੀਯੂਸ਼ ਨੇ ਨੌਜਵਾਨਾਂ ਨੂੰ ਹਾਰਨ ਮਾਰਿਆ ਕਿਉਂਕਿ ਸੜਕ ‘ਤੇ ਜਗ੍ਹਾ ਘੱਟ ਸੀ। ਇਸ ਦੌਰਾਨ ਗੁੱਸੇ ‘ਚ ਆਏ ਨੌਜਵਾਨਾਂ ਨੇ ਉਸ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਉਨ੍ਹਾਂ ਨੇ ਰਾਣਾ ਦੀ ਕਾਰ ਨੂੰ ਐਕਟਿਵਾ ਨਾਲ ਟੱਕਰ ਮਾਰ ਦਿੱਤੀ। ਜਿਸ ਤੋਂ ਬਾਅਦ ਉਕਤ ਨੌਜਵਾਨ ਨੇ ਉਨ੍ਹਾਂ ਨਾਲ ਬਦਸਲੂਕੀ ਕਰਨੀ ਸ਼ੁਰੂ ਕਰ ਦਿੱਤੀ। ਉਕਤ ਨੌਜਵਾਨ ਨੇ ਆਪਣੇ ਦਰਜਨ ਦੇ ਕਰੀਬ ਸਾਥੀ ਨੌਜਵਾਨਾਂ ਨੂੰ ਬੁਲਾ ਕੇ ਹਮਲਾ ਕਰ ਦਿੱਤਾ।

ਹਮਲੇ ਵਿੱਚ ਰਾਜਨ ਰਾਣਾ, ਉਸ ਦਾ ਭਰਾ ਬੌਬੀ ਅਤੇ ਭਤੀਜਾ ਪਿਊਸ਼ ਗੰਭੀਰ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ। ਰਾਣਾ ਦਾ ਇਲਾਜ ਕਰਕੇ ਡੀਐਮਸੀ ਹਸਪਤਾਲ ਭੇਜ ਦਿੱਤਾ ਗਿਆ। ਥਾਣਾ ਡਿਵੀਜ਼ਨ ਨੰਬਰ 3 ਦੀ ਪੁਲੀਸ ਮੌਕੇ ’ਤੇ ਪੁੱਜੀ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।