ਅੰਮ੍ਰਿਤਸਰ, 28 ਅਕਤੂਬਰ, ਦੇਸ਼ ਕਲਿਕ ਬਿਊਰੋ :
ਅੰਮ੍ਰਿਤਸਰ ਦੇ ਕਾਊਂਟਰ ਇੰਟੈਲੀਜੈਂਸ ਵਿੰਗ (ਸੀ.ਆਈ.) ਨੇ ਹਾਲ ਹੀ ਵਿੱਚ 105 ਕਿਲੋ ਹੈਰੋਇਨ ਤਸਕਰੀ ਮਾਮਲੇ ਵਿੱਚ ਜਾਂਚ ਨੂੰ ਅੱਗੇ ਵਧਾਉਣ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਮਾਮਲੇ ਦੇ ਧਾਗੇ ਜੋੜਦਿਆਂ ਸੀਆਈ ਨੇ ਕਪੂਰਥਲਾ ਵਾਸੀ ਲਵਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਦੀ ਕਾਰ ਵਿਚੋਂ 6 ਕਿਲੋ ਹੈਰੋਇਨ ਬਰਾਮਦ ਹੋਈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਕਰੋੜਾਂ ਵਿਚ ਦੱਸੀ ਜਾਂਦੀ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਹ ਹੈਰੋਇਨ ਤਸਕਰ ਲਵਪ੍ਰੀਤ ਸਿੰਘ ਨੇ ਹਨੂੰਮਾਨਗੜ੍ਹ ਰਾਜਸਥਾਨ ਤੋਂ ਹਾਸਲ ਕੀਤੀ ਸੀ ਅਤੇ ਇਸ ਨੂੰ ਕਿਸੇ ਹੋਰ ਨਸ਼ਾ ਤਸਕਰ ਨਵਜੋਤ ਸਿੰਘ ਨੂੰ ਸੌਂਪਿਆ ਜਾਣਾ ਸੀ। ਜਿਸ ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।
ਇਹ ਮਾਮਲਾ ਉਸ ਸਮੇਂ ਸਾਹਮਣੇ ਆਇਆ ਸੀ ਜਦੋਂ ਪੰਜਾਬ ਪੁਲਿਸ ਨੇ ਅੰਮ੍ਰਿਤਸਰ ‘ਚ 105 ਕਿਲੋ ਹੈਰੋਇਨ ਦੀ ਵੱਡੀ ਖੇਪ ਬਰਾਮਦ ਕੀਤੀ ਸੀ। ਜਦੋਂ ਤੋਂ ਇਹ ਖੇਪ ਫੜੀ ਗਈ ਸੀ, ਉਦੋਂ ਤੋਂ ਹੀ ਪੰਜਾਬ ਦੇ ਕਾਊਂਟਰ ਇੰਟੈਲੀਜੈਂਸ ਵਿਭਾਗ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਸੀ।
Published on: ਅਕਤੂਬਰ 28, 2024 1:14 ਬਾਃ ਦੁਃ