ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਦੀ ਹਾਈਕੋਰਟ ‘ਚ ਸੁਣਵਾਈ ਅੱਜ, ਪੰਜਾਬ ਪੁਲੀਸ ਕਰੇਗੀ ਜਵਾਬ ਦਾਇਰ

ਪੰਜਾਬ

ਚੰਡੀਗੜ੍ਹ, 28 ਅਕਤੂਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਪੁਲਿਸ ਦੀ ਹਿਰਾਸਤ ਵਿੱਚ ਹੋਈ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਦੇ ਮਾਮਲੇ ਦੀ ਅੱਜ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਵੇਗੀ। ਇਸ ਮੌਕੇ ਪੰਜਾਬ ਪੁਲੀਸ ਅਦਾਲਤ ਵਿੱਚ ਜਵਾਬ ਦਾਇਰ ਕਰਕੇ ਦੱਸੇਗੀ ਕਿ ਇੰਟਰਵਿਊ ਲਈ ਜ਼ਿੰਮੇਵਾਰ ਪੁਲੀਸ ਅਧਿਕਾਰੀਆਂ ਖ਼ਿਲਾਫ਼ ਕੀ ਕਾਰਵਾਈ ਕੀਤੀ ਗਈ ਹੈ।
ਪਿਛਲੀ ਸੁਣਵਾਈ ਵਿੱਚ ਦੱਸਿਆ ਗਿਆ ਸੀ ਕਿ ਸਾਰੇ ਜ਼ਿੰਮੇਵਾਰ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰ ਦਿੱਤੇ ਗਏ ਹਨ, 10 ਦਿਨਾਂ ਵਿੱਚ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਮੁਹਾਲੀ ਅਦਾਲਤ ਵਿੱਚ ਚੱਲ ਰਹੇ ਮੁਕੱਦਮੇ ’ਤੇ ਰੋਕ ਲਾ ਦਿੱਤੀ ਗਈ ਸੀ। ਕਿਉਂਕਿ ਸੁਪਰੀਮ ਕੋਰਟ ਦੇ ਧਿਆਨ ਵਿੱਚ ਆਇਆ ਸੀ ਕਿ ਉਨ੍ਹਾਂ ਨੂੰ ਦੱਸੇ ਬਿਨਾਂ ਇਸ ਮਾਮਲੇ ਵਿੱਚ ਰੱਦ ਕਰਨ ਦੀ ਰਿਪੋਰਟ ਦਾਇਰ ਕਰ ਦਿੱਤੀ ਗਈ ਸੀ।

ਜਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਇੰਟਰਵਿਊ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਹੈ। ਇਸ ਵਿੱਚ ਡੀਐਸਪੀ ਤੋਂ ਲੈ ਕੇ ਹੈੱਡ ਕਾਂਸਟੇਬਲ ਰੈਂਕ ਦੇ ਅਧਿਕਾਰੀ ਅਤੇ ਕਰਮਚਾਰੀ ਸ਼ਾਮਲ ਹਨ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।