ਸੁਖਜਿੰਦਰ ਸਿੰਘ ਰੰਧਾਵਾ ਨੇ ਪਿੰਡ ਰਾਏਚੱਕ ਵਿੱਚ ਚੋਣ ਮੀਟਿੰਗ ਨੂੰ ਕੀਤਾ ਸੰਬੋਧਨ

ਪੰਜਾਬ

ਡੇਰਾ ਬਾਬਾ ਨਾਨਕ, 28 ਅਕਤੂਬਰ, ਦੇਸ਼ ਕਲਿੱਕ ਬਿਓਰੋ :
ਅੱਜ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਜਨਰਲ ਸਕੱਤਰ ਇੰਚਾਰਜ਼ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਰਾਏਚੱਕ ਵਿੱਚ ਬੀਬੀ ਜਤਿੰਦਰ ਕੌਰ ਰੰਧਾਵਾ ਦੇ ਹੱਕ ਵਿੱਚ ਇਕ ਚੁਨਾਵੀ ਸਭਾ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਹਰ ਫਰੰਟ ਤੇ ਫੇਲ ਹੋਈ ਹੈ ਕਿਸਾਨ ਮੰਡੀਆਂ ਵਿੱਚ ਆਪਣੀ ਪੁੱਤਾਂ ਵਾਂਗ ਪਾਲੀ ਝੋਨੇ ਦੀ ਫ਼ਸਲ ਵੇਚਣ ਲ‌ਈ ਕ‌ਈ ਕ‌ਈ ਦਿਨ ਮੰਡੀਆਂ ਵਿੱਚ ਡੇਰਾ ਜਮਾ ਕਿ ਬੈਠੇ ਹਨ ਪਰ ਉਹਨਾਂ ਦੀ ਫ਼ਸਲ ਸਰਕਾਰ ਖਰੀਦ ਨਹੀਂ ਰਹੀ ਉਹਨਾਂ ਕਿ ਅਸੀ ਕਾਂਗਰਸ ਪਾਰਟੀ ਦੀ ਸਰਕਾਰ ਸਮੇਂ ਕਿਸਾਨਾਂ ਦੀਆਂ 10 ਫਸਲਾਂ ਦੀ ਖਰੀਦ ਕੀਤੀ ਸੀ ਪੰਜਾਬ ਦੇ ਕਿਸੇ ਵੀ ਕਿਸਾਨ ਨੂੰ ਇਕ ਦਿਨ ਵੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ
ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ੇ ਦਾ ਗੋਰਖਧੰਦਾ ਇੰਨਾ ਵੱਧ ਗਿਆ ਹੈ ਕਿ ਪਿੰਡ ਪਿੰਡ ਵਿੱਚ ਨਸ਼ਾ ਸ਼ਰੇਆਮ ਵਿੱਕ ਰਿਹਾ ਹੈ ਦਿਨ ਦਿਹਾੜੇ ਲੁੱਟਾਂ ਖੋਹਾਂ ,ਕਤਲ,ਫਿਰੋਤੀਆਂ ਇਕ ਆਮ ਜਿਹੀ ਗੱਲ ਬਣ ਕਿ ਰਹਿ ਗਈ ਹੈ ਅਪਰਾਧੀਆਂ ਨੂੰ ਕਾਨੂੰਨ ਦਾ ਰਤੀ ਭਰ ਵੀ ਡਰ ਨਹੀਂ ਮੁੱਖ ਮੰਤਰੀ ਪੰਜਾਬ ਨੌਜਵਾਨਾਂ ਨੂੰ ਨੋਕਰੀਆਂ ਦੇਣ ਦੇ ਨਾਂ ਤੇ ਗੁੰਮਰਾਹਕੁੰਨ ਅਤੇ ਝੂਠਾ ਪ੍ਰਚਾਰ ਕਰਕੇ ਬੇਰੁਜ਼ਗਾਰ ਨੌਜਵਾਨਾਂ ਨਾਲ ਖਿਲਵਾੜ ਕਰ ਰਿਹਾ ਹੈ ਬੀਬੀਆਂ ਨੂੰ ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦੀ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਵੱਲੋਂ ਸਤਾ ਹਥਿਆਉਣ ਲ‌ਈ ਦਿੱਤੀ ਗ‌ਈ ਗਾਰੰਟੀ ਵੀ ਹਵਾ ਹਵਾਈ ਹੋ ਗ‌ਈ ਹੈ ਪੰਜਾਬ ਦੇ ਲੋਕ ਇਸ ਕਦਰ ਪ੍ਰੇਸ਼ਾਨੀ ਦੇ ਆਲਮ ਵਿੱਚੋਂ ਗੁਜ਼ਰ ਰਹੇ ਹਨ ਕਿ ਉਹ ਇਸ ਸਰਕਾਰ ਨੂੰ ਚਲਦਾ ਕਰਨ ਲ‌ਈ ਉਤਾਵਲੇ ਹੋਏ ਪ‌ਏ ਹਨ
ਉਹਨਾਂ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਚਹੁਮੁੱਖੀ ਵਿਕਾਸ ਲ‌ਈ ਤੇਰਾਂ ਨਵੰਬਰ ਵਾਲੇ ਦਿਨ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਜਤਿੰਦਰ ਕੌਰ ਰੰਧਾਵਾ ਨੂੰ ਆਪਣਾ ਇਕ ਇਕ ਕੀਮਤੀ ਵੋਟ ਪਾਉਣ ਦੀ ਅਪੀਲ ਕੀਤੀ ਇਸ ਮੌਕੇ ਤੇ ਸਵਿੰਦਰ ਸਿੰਘ ਭੰਮਰਾ ਮੈਂਬਰ ਪੰਜਾਬ ਕਾਂਗਰਸ ਅਮਰਜੀਤ ਸਿੰਘ ਸਾਬਕਾ ਸਰਪੰਚ ਰਾਏਚੱਕ, ਸੀਨੀਅਰ ਕਾਂਗਰਸੀ ਆਗੂ ਕਲਵੰਤ ਸਿੰਘ ਰਾਏ ਚੱਕ, ਸਾਬਕਾ ਸਰਪੰਚ ਗੁਰਦੀਪ ਸਿੰਘ ਫੌਜੀ, ਹਰਦੇਵ ਸਿੰਘ ਗੋਲਡੀ ਭੰਮਰਾ ,ਭੁਪਿੰਦਰ ਸਿੰਘ ਸੰਧੂ, ਇਸ਼ਵਿੰਦਰ ਸਿੰਘ, ਨਿਰਮਲ ਸਿੰਘ,ਗੁਰਤਾਜ ਸਿੰਘ ਸੰਧੂ,ਲਾਡਵਿੰਦਰ ਸਿੰਘ ਸੰਧੂ, ਕੁਲਵਿੰਦਰ ਕੌਰ ਮੈਂਬਰ, ਪਰਮਜੀਤ ਕੌਰ, ਜਗਦੀਸ਼ ਸਿੰਘ ਗੁਰਾਇਆ ਪੱਪੂ ਸਾਹ, ਸੋਨੂੰ ਡੀ ਜੇ, ਰਛਪਾਲ ਸਿੰਘ ਸਰਾਂ, ਕਵਲਜੀਤ ਸਿੰਘ ਸੰਧੂ, ਹਰਪ੍ਰੀਤ ਸਿੰਘ, ਹਰਮੀਤ ਕੌਰ, ਅਮਰਜੀਤ ਸਿੰਘ ਅੰਬਾ, ਸਤਨਾਮ ਸਿੰਘ,ਲਾਭ ਸਿੰਘ, ਰਣਧੀਰ ਸਿੰਘ ਅਤੇ ਭੋਲਾ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਅਤੇ ਬੀਬੀਆਂ ਮੌਜੂਦ ਸਨ ਮੀਡੀਆ ਨਾਲ ਇਹ ਜਾਣਕਾਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਰੰਧਾਵਾ ਦੇ ਅਤਿ ਕਰੀਬੀ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ

Latest News

Latest News

Leave a Reply

Your email address will not be published. Required fields are marked *